PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਆਪ’ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਗੁਪਤਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਜ਼ਿਕਰਯੋਗ ਹੈ ਕਿ ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਰਾਜ ਸਭਾ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ।

Related posts

ਮਹਿਂਗਾਈ ਦੀ ਮਾਰ: ਇੱਟਾਂ ਦੀਆਂ ਕੀਮਤਾਂ ‘ਚ ਉਛਾਲ ਕਾਰਨ ਪਿੰਡਾਂ ‘ਚ ਵਿਕਾਸ ਕਾਰਜਾਂ ‘ਤੇ ਲੱਗੀ ਬ੍ਰੇਕ

On Punjab

Elon Musk 7ਵੀਂ ਵਾਰ ਪਿਤਾ ਬਣੇ, ਨਵੀਂ ਜੰਮੀ ਧੀ ਦਾ ਰੱਖਿਆ ਦਿਲਚਸਪ ਨਾਂ

On Punjab

ਵਿੱਤੀ ਬੋਝ ਪੈਣ ਦੀ ਸੂਰਤ ’ਚ ਜਾਵਾਂਗੇ ਅਦਾਲਤ

On Punjab