PreetNama
ਰਾਜਨੀਤੀ/Politics

‘ਆਪ’ ਨੇ ਕੀਤਾ ਬਾਦਲ ਤੇ ਕੈਪਟਨ ਦੀ ਯੋਜਨਾ ਦਾ ਖੁਲਾਸਾ, ਇੱਕ-ਦੂਸਰੇ ਖ਼ਿਲਾਫ਼ ਬਿਆਨਬਾਜ਼ੀ ਦਾ ਦੱਸਿਆ ਇਹ ਰਾਜ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਨੂੰ ਵਿਧਾਨ ਸਭਾ ਦਾ ਸੈਸ਼ਨ 7 ਦਿਨਾਂ ‘ਚ ਸੱਦਣ ਜਾਂ ਫਿਰ ਸੀਐਮ ਦੀ ਕੋਠੀ ਦਾ ਘਿਰਾਓ ਕਰਨ ਦੇ ਦਿੱਤੇ ਗਏ ਅਲਟੀਮੇਟਮ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਾਦਲ ਤੇ ਕੈਪਟਨ ਇੱਕ ਯੋਜਨਾ ਤਹਿਤ ਕਿਸਾਨਾਂ ਸਮੇਤ ਪੰਜਾਬ ਦੇ ਹਰ ਵਰਗ ਨਾਲ ਵੋਟ ਬੈਂਕ ਦੀ ਰਾਜਨੀਤੀ ਕਰ ਰਹੇ ਹਨ।

ਪਾਰਟੀ ਵੱਲੋਂ ਜਾਰੀ ਸੰਯੁਕਤ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ,
” ਬਾਦਲ ਪਰਿਵਾਰ ਅਜਿਹੇ ਹੱਥ ਕੰਡੇ ਵਰਤ ਕੇ ਸੂਬੇ ‘ਚ ਆਪਣੀ ਗੁਆਚ ਚੁੱਕੀ ਸਿਆਸੀ ਜ਼ਮੀਨ ਨੂੰ ਲੱਭ ਰਿਹਾ ਹੈ। ਇਸ ਵਿੱਚ ਇਹ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ, ਕਿਉਂਕਿ ਪੰਜਾਬ ਦੇ ਕਿਸਾਨਾਂ ਸਮੇਤ ਹਰ ਵਰਗ ਦੇ ਲੋਕ ਬਾਦਲ ਪਰਿਵਾਰ ਦੀਆਂ ਸਾਰੀਆਂ ਘਟੀਆਂ ਚਾਲਾਂ ਨੂੰ ਭਲੀਭਾਂਤ ਜਾਣੂ ਚੁੱਕੇ ਹਨ। ਬਾਦਲ ਪਰਿਵਾਰ ਨੇ ਹਮੇਸ਼ਾ ਸੂਬੇ ਦੇ ਕਿਸਾਨਾਂ, ਦਲਿਤਾਂ ਤੇ ਵਪਾਰੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਆਪਣੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ ਹੈ। ”

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ
” ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ ਕਿਸਾਨਾਂ ਦੇ ਸੰਘਰਸ਼ ਨੂੰ ਤਾਰਪੀਡੋ ਕਰਨ ਦੇ ਮਕਸਦ ਨਾਲ ਰੈਲੀਆਂ ਕੀਤੀਆਂ, ਸ਼ੰਭੂ ਬਾਰਡਰ ‘ਤੇ ਨਾਅਰੇ ਲਵਾ ਕੇ ਡਰਾਮੇਬਾਜ਼ੀ ਕੀਤੀ, ਪਰ ਅਫ਼ਸੋਸ ਅਜਿਹੀਆਂ ਡਰਾਮੇਬਾਜ਼ੀਆਂ ਕਰਨ ਦੇ ਬਾਵਜੂਦ ਜਦੋਂ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਇੱਕਜੁੱਟ ਜਾਰੀ ਹੈ ਤਾਂ ਹੁਣ ਸੁਖਬੀਰ ਤੇ ਕੈਪਟਨ ਇੱਕ ਦੂਸਰੇ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ‘ਤੇ ਉੱਤਰ ਆਏ ਹਨ। ”

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਤਿੰਨ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ ‘ਚ ‘ਐਂਟਰੀ’ ਹੋ ਗਈ ਤਾਂ ਮੱਕੀ, ਗੰਨੇ ਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ।
Tags:

Related posts

ਹੁਣ ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਜਾਰੀ ਕੀਤਾ ਰਿਕਵਰੀ ਨੋਟਿਸ, ਪੜ੍ਹੋ

On Punjab

ਆਖ਼ਿਰ ਕੀ ਹੈ ਇਹ Pegasus ਤੇ ਕਿਹੜੇ ਦਿੱਗਜਾਂ ਦੀ ਹੋਈ ਜਾਸੂਸੀ, ਜਾਣੋ ਇਸ Spyware ਦੀ ਪੂਰੀ ਕਹਾਣੀ ਤੇ ਇਸ ਦੀ ਖਾਸੀਅਤ

On Punjab

Presidential Election 2022 : PM ਮੋਦੀ ਤੋਂ ਬਾਅਦ ਦ੍ਰੋਪਦੀ ਮੁਰਮੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

On Punjab