PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਆਪ’ ਵਿਧਾਇਕਾਂ ਵੱਲੋਂ ਆਤਿਸ਼ੀ ਦੀ ਅਗਵਾਈ ’ਚ ਮੁੱਖ ਮੰਤਰੀ ਦੇ ਦਫ਼ਤਰ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ- ‘ਆਪ’ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ‘ਆਪ’ ਆਗੂ ਤੇ ਦਿੱਲੀ ਅਸੈਂਬਲੀ ਵਿਚ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਸ਼ਹਿਰ ਦੀਆਂ ਔਰਤਾਂ ਨੂੰ 2,500 ਰੁਪਏ ਦੇਣ ਦੇ ਭਾਜਪਾ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਕੀਤੀ।

ਆਤਿਸ਼ੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਤੋਂ ਬਾਅਦ ਪੀਟੀਆਈ ਵੀਡੀਓਜ਼ ਨੂੰ ਦੱਸਿਆ, ‘‘ਅਸੀਂ ਦੋ ਦਿਨ ਪਹਿਲਾਂ ਦਿੱਲੀ ਦੀ ਮੁੱਖ ਮੰਤਰੀ ਤੋਂ ਸਮਾਂ ਮੰਗਿਆ ਸੀ। ਪਰ ਸਾਨੂੰ ਸਮਾਂ ਨਹੀਂ ਦਿੱਤਾ ਗਿਆ। ਇਸ ਲਈ ਅਸੀਂ ਵਿਧਾਨ ਸਭਾ ਵਿੱਚ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਹਾਂ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹਿਲੀ ਕੈਬਨਿਟ ਬੈਠਕ ਤੋਂ ਬਾਅਦ ਦਿੱਲੀ ਦੀਆਂ ਮਹਿਲਾਵਾਂ ਨੂੰ 2,500 ਰੁਪਏ ਦੇਣ ਦੇ ਵਾਅਦੇ ਬਾਰੇ ਮਿਲਣਾ ਚਾਹੁੰਦੇ ਹਾਂ। ਮੋਦੀ ਦੀ ਗਰੰਟੀ ਗਲਤ ਸਾਬਤ ਹੋ ਰਹੀ ਹੈ।’’ ਆਤਿਸ਼ੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ, ਪਰ ਜ਼ਿਕਰ ਕੀਤਾ ਕਿ ਉਹ 8 ਮਾਰਚ ਤੱਕ ਵਾਅਦਾ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।

Related posts

ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨ

On Punjab

ਇਰਾਨ ਨੇ ਅਮਰੀਕਾ ਨੂੰ ਸਬਕ ਸਿਖਾਉਣ ਲਈ ਚੁੱਕਿਆ ਵੱਡਾ ਕਦਮ

On Punjab

America: ਟਕਸਨ ਅਪਾਰਟਮੈਂਟ ‘ਚ ਗੋਲੀਬਾਰੀ, ਪੁਲਿਸ ਕਾਂਸਟੇਬਲ ਸਮੇਤ 4 ਦੀ ਮੌਤ

On Punjab