PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

‘ਆਪ’ ਵਿਧਾਇਕ ਰਾਜਿੰਦਰ ਪਾਲ ਗੌਤਮ ਕਾਂਗਰਸ ’ਚ ਸ਼ਾਮਲ

ਦਿੱਲੀ ਦੇ ਸਾਬਕਾ ਮੰਤਰੀ ਤੇ ‘ਆਪ’ ਦੇ ਸੀਮਾਪੁਰੀ ਹਲਕੇ ਤੋਂ ਵਿਧਾਇਕ ਰਾਜਿੰਦਰ ਪਾਲ ਗੌਤਮ ਅੱਜ ਇੱਥੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਹੈੱਡਕੁਆਰਟਰ ’ਤੇ ਇਸ ਸਬੰਧੀ ਸਮਾਗਮ ਦੌਰਾਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ, ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਅਤੇ ਪਾਰਟੀ ਦੇ ਮੀਡੀਆ ਪ੍ਰਚਾਰ ਮੁਖੀ ਪਵਨ ਖੇੜਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ। ਇਸ ਤੋਂ ਪਹਿਲਾਂ ਗੌਤਮ ਨੇ ‘ਐਕਸ’ ਉੱਤੇ ‘ਆਪ’ ਛੱਡਣ ਦਾ ਐਲਾਨ ਕਰਦਿਆਂ ਕਿਹਾ, ‘‘ਮੈਂ ਸਮਾਜਿਕ ਨਿਆਂ ਵਾਸਤੇ ਸੰਘਰਸ਼ ਤੇਜ਼ ਕਰਨ ਅਤੇ ਬਹੁਜਨ ਸਮਾਜ ਦੀ ਸ਼ਮੂਲੀਅਤ ਵਧਾਉਣ ਲਈ ‘ਆਪ’ ਦੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਿਹਾ ਹਾਂ।’’ ਗੌਤਮ ਨੇ ਪਹਿਲਾਂ ਅਕਤੂਬਰ 2022 ਵਿੱਚ ਹਿੰਦੂ ਦੇਵੀ-ਦੇਵਤਿਆਂ ਖ਼ਿਲਾਫ਼ ਕਥਿਤ ਟਿੱਪਣੀਆਂ ਸਬੰਧੀ ਵਿਵਾਦ ਮਗਰੋਂ ਦਿੱਲੀ ਦੇ ਸਮਾਜ ਕਲਿਆਣ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਜਲ, ਸੈਰ-ਸਪਾਟਾ, ਸੱਭਿਆਚਾਰ, ਕਲਾ ਅਤੇ ਭਾਸ਼ਾਵਾਂ ਤੇ ਗੁਰਦੁਆਰਾ ਚੋਣ ਮੰਤਰੀ ਵੀ ਰਹਿ ਚੁੱਕੇ ਹਨ।

 

 

Related posts

ਫਲਸਤੀਨ-ਇਜ਼ਰਾਈਲ ਸਰਹੱਦ ‘ਤੇ ਅਲ-ਜਜ਼ੀਰਾ ਦੇ ਰਿਪੋਰਟਰ ਦੀ ਮੌਤ, ਇਜ਼ਰਾਈਲ ‘ਤੇ ਲੱਗਾ ਦੋਸ਼

On Punjab

ਨਿਊਜ਼ੀਲੈਂਡ ‘ਚ ਨੌਜਵਾਨ ਉਮਰ ਭਰ ਨਹੀਂ ਖਰੀਦ ਸਕਣਗੇ ਸਿਗਰਟ, ਸਰਕਾਰ ਲਗਾਏਗੀ ਪਾਬੰਦੀਨਿਊਜ਼ੀਲੈਂਡ ਨੇ ਦੇਸ਼ ਦੇ ਭਵਿੱਖ ਨੂੰ ਸਿਗਰਟਨੋਸ਼ੀ ਦੀ ਲਤ ਤੋਂ ਬਚਾਉਣ ਲਈ ਇੱਕ ਅਨੋਖੀ ਯੋਜਨਾ ਤਿਆਰ ਕੀਤੀ ਹੈ। ਸਰਕਾਰ 14 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਨੌਜਵਾਨਾਂ ਦੁਆਰਾ ਸਿਗਰਟ ਖਰੀਦਣ ‘ਤੇ ਉਮਰ ਭਰ ਪਾਬੰਦੀ ਲਗਾਉਣ ਲਈ ਕਾਨੂੰਨ ਲਿਆਉਣ ਜਾ ਰਹੀ ਹੈ। ਇਹ ਕਾਨੂੰਨ ਅਗਲੇ ਸਾਲ ਤੱਕ ਲਾਗੂ ਹੋ ਸਕਦਾ ਹੈ। ਕਾਨੂੰਨ ਤਹਿਤ ਸਿਗਰਟ ਖਰੀਦਣ ਦੀ ਘੱਟੋ-ਘੱਟ ਉਮਰ ਵੀ ਸਾਲ ਦਰ ਸਾਲ ਵਧਦੀ ਰਹੇਗੀ। ਜਾਣੋ ਕੀ ਹੋਵੇਗਾ, ਕਾਨੂੰਨ ਲਾਗੂ ਹੋਣ ਤੋਂ ਬਾਅਦ ਸਰਕਾਰ ਦਾ ਤਰਕ ਹੈ ਕਿ ਕਾਨੂੰਨ ਦੇ ਲਾਗੂ ਹੋਣ ਦੇ 65 ਸਾਲ ਬਾਅਦ ਦੁਕਾਨਦਾਰ 80 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹੀ ਸਿਗਰਟ ਵੇਚ ਸਕਣਗੇ। ਸਰਕਾਰ ਨੇ 2025 ਤੱਕ ਦੇਸ਼ ਵਿੱਚ ਸਿਗਰਟਨੋਸ਼ੀ ਕਰਨ ਵਾਲਿਆਂ ਦੀ ਗਿਣਤੀ ਨੂੰ ਪੰਜ ਫੀਸਦੀ ਤੱਕ ਘਟਾਉਣ ਦਾ ਵੀ ਟੀਚਾ ਰੱਖਿਆ ਹੈ। ਸਰਕਾਰ ਨੇ ਕਿਹਾ ਕਿ ਸਿਗਰਟਨੋਸ਼ੀ ਨੂੰ ਘਟਾਉਣ ਦੇ ਹੋਰ ਯਤਨਾਂ ਵਿੱਚ ਬਹੁਤ ਸਮਾਂ ਲੱਗ ਰਿਹਾ ਹੈ। ਸਰਕਾਰ ਦਾ ਟੀਚਾ ਹੈ ਕਿ ਵੇਚੇ ਜਾਣ ਵਾਲੇ ਸਾਰੇ ਉਤਪਾਦਾਂ ਅਤੇ ਤੰਬਾਕੂ ਵਿੱਚ ਨਿਕੋਟੀਨ ਦੇ ਪੱਧਰ ਨੂੰ ਘਟਾਉਣਾ। ਦੇਸ਼ ਵਿੱਚ ਹਰ ਸਾਲ ਪੰਜ ਹਜ਼ਾਰ ਲੋਕ ਸਿਗਰਟਨੋਸ਼ੀ ਕਾਰਨ ਮਰਦੇ ਹਨ।

On Punjab

ਕੋਵਿਡ -19 ਦੇ ਮਰੀਜ਼ਾਂ ਲਈ ਟ੍ਰੇਨਿੰਗ ਮੈਨੂਅਲ ਤਿਆਰ : ਕੇਜਰੀਵਾਲ

On Punjab