PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਆਪ’ ਵਿਧਾਇਕ ਹਰਮੀਤ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦਾ ਕੇਸ ਦਰਜ, ਨਾਟਕੀ ਢੰਗ ਨਾਲ ਪੁਲੀਸ ਹਿਰਾਸਤ ’ਚੋਂ ਫ਼ਰਾਰ

ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ  ਗ੍ਰਿਫ਼ਤਾਰ ਕੀਤਾ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਹ ਪੁਲੀਸ ਹਿਰਾਸਤ ਵਿਚੋਂ ਫਰਾਰ ਹੋ ਗਿਆ। ਪੰਜਾਬ ਤੇ ਹਰਿਆਣਾ ਪੁਲੀਸ ਵੱਲੋਂ ਮਿਲ ਕੇ ਪਠਾਣਮਾਜਰਾ ਦੀ ਭਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਪਟਿਆਲਾ ਪੁਲੀਸ ਦੀ ਟੀਮ ਸਥਾਨਕ ਕਰਨਾਲ ਪੁਲੀਸ ਅਤੇ ਐੱਸਐੱਚਓ ਪੱਧਰ ਦੇ ਤਿੰਨ ਅਧਿਕਾਰੀਆਂ ਨਾਲ ‘ਆਪ’ ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਲਈ ਮੌਕੇ ’ਤੇ ਪਹੁੰਚੀ ਸੀ। ਹਾਲਾਂਕਿ ਪਠਾਣਮਾਜਰਾ ਪਿੰਡ ਵਾਸੀਆਂ ਤੇ ਸਮਰਥਕਾਂ ਦੀ ਮਦਦ ਨਾਲ ਇੱਕ ਚਿੱਟੇ ਰੰਗ ਦੀ ਐੱਸਯੂਵੀ ਵਿੱਚ ਮੌਕੇ ਤੋਂ ਭੱਜਣ ਵਿੱਚ ਸਫ਼ਲ ਰਿਹਾ। ਪੁਲੀਸ ਸੂਤਰਾਂ ਅਨੁਸਾਰ ਭੱਜਣ ਦੌਰਾਨ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, “ਕਈ ਟੀਮਾਂ ਦੀ ਮੌਜੂਦਗੀ ਦੇ ਬਾਵਜੂਦ, ਵਿਧਾਇਕ ਸਥਾਨਕ ਲੋਕਾਂ ਦੀ ਮਦਦ ਨਾਲ ਭੱਜ ਗਿਆ। ਅਸੀਂ ਹੁਣ ਉਸ ਨੂੰ ਲੱਭਣ ਲਈ ਹਰਿਆਣਾ ਪੁਲੀਸ ਨਾਲ ਤਾਲਮੇਲ ਕਰ ਰਹੇ ਹਾਂ।” ਪਠਾਣਮਾਜਰਾ ਦੇ ਮੌਕੇ ਤੋਂ ਭੱਜਣ ਦੌਰਾਨ SUV ਨਾਲ ਟਕਰਾਉਣ ਤੋਂ ਬਾਅਦ ਇੱਕ ਪੁਲੀਸ ਕਰਮਚਾਰੀ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਡਿਊਟੀ ’ਤੇ ਮੌਜੂਦ ਪੁਲੀਸ ਅਧਿਕਾਰੀ ’ਤੇ ਹਮਲਾ ਕਰਨ ਅਤੇ ਜ਼ਖਮੀ ਕਰਨ ਲਈ ਵੱਖਰੇ ਤੌਰ ’ਤੇ ਕੇਸ ਦਰਜ ਕੀਤਾ ਜਾਵੇਗਾ।

ਪਠਾਣਮਾਜਰਾ ਖਿਲਾਫ਼ ਕੇਸ ਅਜਿਹੇ ਮੌਕੇ ਦਰਜ ਕੀਤਾ ਗਿਆ ਹੈ ਜਦੋਂ ‘ਆਪ’ ਵਿਧਾਇਕ ਵੱਲੋਂ ਹੜ੍ਹ ਪ੍ਰਬੰਧਨ ਤੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਜਨਤਕ ਤੌਰ ’ਤੇ ਆਲੋਚਨਾ ਕੀਤੀ ਗਈ ਅਤੇ ‘ਦਿੱਲੀ ਲਾਬੀ’ ਉੱਤੇ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਦੌਰਾਨ ਪਠਾਨਮਾਜਰਾ ਦੇ ਹਮਾਇਤੀਆਂ ਵੱਲੋਂ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪਟਿਆਲਾ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲੀਸ ਵੱਲੋਂ ਫ਼ਰਾਰ ਵਿਧਾਇਕ ਨੂੰ ਲੱਭਣ ਅਤੇ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

Related posts

ਮਾਪਿਆਂ ਨੂੰ ਧੀ ਦੀ ਸਿੱਖਿਆ ਲਈ ਪੈਸੇ ਦੇਣ ਵਾਸਤੇ ਕੀਤਾ ਜਾ ਸਕਦੈ ਮਜਬੂਰ: ਸੁਪਰੀਮ ਕੋਰਟ

On Punjab

ਪੁਲੀਸ, ਹਸਪਤਾਲ ਨੇ ਸਬੂਤ ਮਿਟਾਉਣ ਦੀ ਕੋਸ਼ਿਸ਼ ਕੀਤੀ: ਆਰਜੀ ਕਰ ਪੀੜਤ ਦੇ ਮਾਤਾ-ਪਿਤਾ

On Punjab

Gurmeet Ram Rahim News : ਡੇਰਾ ਮੁਖੀ ਲਈ ਪ੍ਰਾਰਥਨਾਵਾਂ ਦਾ ਦੌਰ ਸ਼ੁਰੂ, ਪੈਰੋਕਾਰ ਕਰ ਰਹੇ ਤੰਦਰੁਸਤੀ ਦੀ ਕਾਮਨਾ

On Punjab