PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

‘ਆਪ’ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ’ਚ ਹੜ੍ਹ ਆਏ

ਧਰਮਕੋਟ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਉੱਤੇ ਸੂਬੇ ਨੂੰ ਹੜ੍ਹਾਂ ’ਚ ਡੋਬਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਦੀ ਵਾਗਡੋਰ ਅਨਾੜੀਆਂ ਹੱਥ ਦੇਣ ਕਾਰਨ ਹੀ ਅੱਧੇ ਪੰਜਾਬ ਨੂੰ ਹੜ੍ਹਾਂ ਦਾ ਸੰਤਾਪ ਭੋਗਣਾ ਪਿਆ ਹੈ। ਇੱਥੇ ਦਾਣਾ ਮੰਡੀ ’ਚ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਣਕ ਦੇ ਬੀਜ ਮੁਹੱਈਆ ਕਰਵਾਉਣ ਲਈ ਪੁੱਜੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮੇਂ ਡੈਮਾਂ ਅਤੇ ਬੰਨ੍ਹਾਂ ਦੀ ਸਾਲ ਵਿੱਚ ਦੋ ਵਾਰ ਨਿਗਰਾਨੀ ਹੁੰਦੀ ਸੀ ਪਰ ‘ਆਪ’ ਸਰਕਾਰ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ ਜਿਸ ਕਾਰਨ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਆ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਮੰਗ ਉੱਤੇ ਜੇ ਸਰਕਾਰ ਸਮੇਂ ਸਿਰ ਫੰਡ ਜਾਰੀ ਕਰ ਦਿੰਦੀ ਤਾਂ ਇਸ ਭਿਆਨਕ ਤਬਾਹੀ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਅਣਗਹਿਲੀ ਕਾਰਨ ਹੀ ਪੰਜਾਬ ਡੁੱਬਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਅਤੇ ਪੰਜਾਬ ਸਰਕਾਰ ਆਪਸ ਵਿੱਚ ਮਿਹਣੋ-ਮਿਹਣੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੀ ਮੁਦਈ ਪਾਰਟੀ ਹੈ ਤੇ ਹਰ ਸਮੇਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਨ ਲਈ ਤਿਆਰ ਹੈ। ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆ, ਸੰਜੀਤ ਸਿੰਘ ਸਨੀ ਹਲਕਾ ਇੰਚਾਰਜ ਮੋਗਾ, ਤਰਸੇਮ ਸਿੰਘ ਰੱਤੀਆਂ, ਗੁਰਮੇਲ ਸਿੰਘ ਸਿੱਧੂ ਧਰਮਕੋਟ, ਪਰਮਜੀਤ ਸਿੰਘ ਸਰਕਲ ਪ੍ਰਧਾਨ, ਹਰਮੇਲ ਸਿੰਘ ਮੌੜ, ਬਲਜੀਤ ਸਿੰਘ ਕੰਗ, ਜੋਗਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

Related posts

ਕੋਰੋਨਾ ਵਾਇਰਸ ਨੂੰ ਲੈਕੇ ਵਿਸ਼ਵ ਸਿਹਤ ਸੰਗਠਨ ਦੀ ਵੱਡੀ ਚੇਤਾਵਨੀ, ਤੁਸੀਂ ਵੀ ਰਹੋ ਸਾਵਧਾਨ

On Punjab

ਪਾਕਿਸਤਾਨ ਦੀ ਕੱਟੜ ਮਾਨਸਿਕਤਾ ਨਹੀਂ ਬਦਲ ਸਕਦਾ ਭਾਰਤ: ਜੈਸ਼ੰਕਰ

On Punjab

ਆਖਰ ਬਗੈਰ ਹਥਿਆਰਾਂ ਤੋਂ ਕਿਉਂ ਭੇਜੀ ਫੌਜ, ਰਾਹੁਲ ਗਾਂਧੀ ਦੇ ਮੋਦੀ ਨੂੰ ਤਿੱਖੇ ਸਵਾਲ

On Punjab