83.48 F
New York, US
August 4, 2025
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਮਿਰ ਖ਼ਾਨ ਦਾ ਗੁਰੂ ਨਾਨਕ ਦੇਵ ਦੇ ਰੂਪ ’ਚ ਪੋਸਟਰ ਨਕਲੀ ਅਤੇ AI ਸਿਰਜਤ ਹੋਣ ਦਾ ਦਾਅਵਾ

ਨਵੀਂ ਦਿੱਲੀ- ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ (Bollywood superstar Aamir Khan) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ (Sri Guru Nanak Dev Ji) ਦੇ ਰੂਪ ਵਿੱਚ ਦਰਸਾਉਂਦਾ ਇੱਕ ਪੋਸਟਰ “ਪੂਰੀ ਤਰ੍ਹਾਂ ਨਕਲੀ ਅਤੇ ਏਆਈ ਦੁਆਰਾ ਤਿਆਰ ਕੀਤਾ ਗਿਆ ਹੈ”। ਇਹ ਦਾਅਵਾ ਸੋਮਵਾਰ ਨੂੰ ਅਦਾਕਾਰ ਦੇ ਇੱਕ ਬੁਲਾਰੇ ਕੀਤਾ ਅਤੇ ਕਿਹਾ ਕਿ ਇਹ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣਾ ਸ਼ੁਰੂ ਹੋ ਗਿਆ ਹੈ।

ਪੋਸਟਰ ਵਿੱਚ ਆਮਿਰ ਨੂੰ “ਗੁਰੂ ਨਾਨਕ” ਦੇ ਰੂਪ ਵਿੱਚ ਦਿਖਾਇਆ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਇਦਾ ਟੀਜ਼ਰ ਟ੍ਰੇਲਰ ਛੇਤੀ ਹੀ ਆਉਣ ਵਾਲਾ ਹੈ। ਇੱਕ ਬਿਆਨ ਵਿੱਚ, ਅਦਾਕਾਰ ਦੇ ਬੁਲਾਰੇ ਨੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ‘ਤੇ ਜਾਅਲੀ ਖ਼ਬਰਾਂ ਤੋਂ ਚੌਕਸ ਰਹਿਣ ਲਈ ਕਿਹਾ ਹੈ।

ਬੁਲਾਰੇ ਨੇ ਬਿਆਨ ਵਿੱਚ ਕਿਹਾ, “ਆਮਿਰ ਖ਼ਾਨ ਨੂੰ ਗੁਰੂ ਨਾਨਕ ਦੇਵ ਜੀ ਦੇ ਰੂਪ ਵਿੱਚ ਦਿਖਾਉਂਦਾ ਪੋਸਟਰ ਪੂਰੀ ਤਰ੍ਹਾਂ ਜਾਅਲੀ ਅਤੇ ਏਆਈ ਦੁਆਰਾ ਤਿਆਰ ਕੀਤਾ ਗਿਆ ਹੈ। ਆਮਿਰ ਖ਼ਾਨ ਦਾ ਅਜਿਹੇ ਕਿਸੇ ਵੀ ਪ੍ਰੋਜੈਕਟ ਨਾਲ ਕੋਈ ਸਬੰਧ ਨਹੀਂ ਹੈ। ਉਹ ਗੁਰੂ ਨਾਨਕ ਦੇਵ ਜੀ ਦਾ ਸਭ ਤੋਂ ਵੱਧ ਸਤਿਕਾਰ ਕਰਦਾ ਹੈ ਅਤੇ ਕਦੇ ਵੀ ਕਿਸੇ ਵੀ ਨਿਰਾਦਰ ਵਾਲੀ ਚੀਜ਼ ਦਾ ਹਿੱਸਾ ਨਹੀਂ ਬਣੇਗਾ। ਕਿਰਪਾ ਕਰਕੇ ਜਾਅਲੀ ਖ਼ਬਰਾਂ ਵਿੱਚ ਨਾ ਫਸੋ।”

ਪਿਛਲੇ ਸਾਲ, ਆਮਿਰ ਦਾ ਇੱਕ ਜਾਅਲੀ ਵੀਡੀਓ ਲੋਕ ਸਭਾ ਚੋਣਾਂ ਤੋਂ ਪਹਿਲਾਂ “ਜੁਮਲਾ” (ਝੂਠੇ ਵਾਅਦੇ) ਤੋਂ ਬਚਣ ਬਾਰੇ ਗੱਲ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ।

Related posts

ਕਪਿਲ ਮਿਸ਼ਰਾ ਸਮੇਤ ਹੋਰ ਭਾਜਪਾ ਨੇਤਾਵਾਂ ਦੇ ਭੜਕਾਊ ਭਾਸ਼ਣਾਂ ਦਾ ਮਾਮਲਾ ਪੰਹੁਚਿਆ ਸੁਪਰੀਮ ਕੋਰਟ

On Punjab

ਦਿਨ ‘ਚ ਸਿਰਫ਼ 3 ਘੰਟੇ ਕੰਮ ਕਰ ਕੇ 82 ਲੱਖ ਰੁਪਏ ਸਾਲਾਨਾ ਕਮਾ ਰਹੀ ਇਹ ਔਰਤ, ਜਾਣੋ ਕਿਵੇਂ

On Punjab

Ram Rahim Parole : ਰਾਮ ਰਹੀਮ ਪੈਰੋਲ ‘ਤੇ ਫਿਰ ਆਇਆ ਜੇਲ੍ਹ ਤੋਂ ਬਾਹਰ, ਨਾਲ ਦਿਖੀ ਮੂੰਹ ਬੋਲੀ ਬੇਟੀ ਹਨੀਪ੍ਰੀਤ

On Punjab