61.11 F
New York, US
September 25, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਯੁਰਵੈਦ ਵਿਭਾਗ ਦਾ ਸੰਭਾਲਿਆ ਪੱਖ: ਡਾ. ਬਲਬੀਰ ਸਿੰਘ ਨੇ ਮਾਨ ਸਰਕਾਰ ਦੀ ਕੀਤੀ ਸ਼ਲਾਘਾ

ਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਲੋਂ ਅੱਖੋਂ-ਪਰੋਖੇ ਕੀਤੇ ਗਏ ਆਯੁਰਵੈਦ ਵਿਭਾਗ ਦੀ ਵਿਸ਼ੇਸ਼ ਸਾਰ ਲੈਂਦਿਆਂ ਇਸ ਦੀ ਨਵੀਂ ਤਰ੍ਹਾਂ ਕਾਇਆ-ਕਲਪ ਕੀਤੀ ਹੈ। ਉਨ੍ਹਾਂ ਪ੍ਰਾਚੀਨ ਅਤੇ ਵਿਗਿਆਨਕ ਚਿਕਿਤਸਾ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਯੁਰਵੈਦ ਸਾਡੇ ਵਿਗੜੇ ਖਾਣ-ਪੀਣ ਅਤੇ ਜੀਵਨ ਸ਼ੈਲੀ ਕਾਰਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਜੜ੍ਹ ਤੋਂ ਹੱਲ ਕਰਦਾ ਹੈ।
ਕੌਮੀ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦ ਚੈਟਬੋਟ’ ਦੀ ਸ਼ੁਰੂਆਤ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਰੰਪਰਾਗਤ ਇਲਾਜ ਪ੍ਰਣਾਲੀ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਰਾਜ ਦੇ ਵੱਖ-ਵੱਖ ਪਿੰਡਾਂ ਵਿੱਚ ‘ਨਵ ਗ੍ਰਹਿ ਵਾਟਿਕਾ’ ਸਥਾਪਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਆਯੁਰਵੈਦਿਕ ਹਸਪਤਾਲਾਂ ਅਤੇ ਕਾਲਜਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਸਸਤੀਆਂ ਅਤੇ ਬਿਨਾਂ ਕਿਸੇ ਮਾੜੇ ਪ੍ਰਭਾਵ ਵਾਲੀਆਂ ਉੱਚ ਪੱਧਰੀ ਸਿਹਤ ਸਹੂਲਤਾਂ ਮਿਲ ਸਕਣ।
ਡਾ. ਬਲਬੀਰ ਸਿੰਘ ਨੇ ਆਯੁਰਵੈਦਿਕ ਮੈਡੀਕਲ ਅਫ਼ਸਰਾਂ ਅਤੇ ਖੋਜਕਰਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਪੁਰਾਤਨ ਪ੍ਰਣਾਲੀ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜ ਕੇ ਲੋਕਾਂ ਤੱਕ ਪਹੁੰਚਾਉਣ। ਇਸ ਮੌਕੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਵਲੋਂ ਆਯੁਰਵੈਦ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨੂੰ ਸੂਬੇ ਦੀ ਸਿਹਤ ਪ੍ਰਣਾਲੀ ਲਈ ਇੱਕ ਬਹੁਤ ਹੀ ਮਹੱਤਵਪੂਰਨ ਕਦਮ ਦੱਸਿਆ।

Related posts

ਅਬਲੋਵਾਲ ’ਚ ਸ਼ਰਾਬ ਦੇ ਠੇਕੇ ਦਾ ਵਿਰੋਧ

On Punjab

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ’ਤੇ ਅਧਾਰਤ ਫਿਲਮ 20 ਦਸੰਬਰ ਨੂੰ OTT ‘ਤੇ ਹੋਵੇਗੀ ਸਟ੍ਰੀਮ

On Punjab

ਮੋਦੀ ਸਰਕਾਰ ਦਾ ਨਵਾਂ ਕਾਰਨਾਮਾ! ਹੁਣ ਗਾਂ ਦੇ ਗੋਹੇ ਵਾਲਾ ਸਾਬਣ ਤੇ ਬਾਂਸ ਦੀ ਬੋਤਲ ਵਰਤੋ

On Punjab