PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਆਵਾਰਾ ਕੁੱਤਿਆਂ ਦਾ ਮਾਮਲਾ: ਇਨਸਾਨਾਂ ਦੇ ਕੇਸਾਂ ’ਚ ਵੀ ਇੰਨੀਆਂ ਅਰਜ਼ੀਆਂ ਨਹੀਂ ਆਉਂਦੀਆਂ- SC

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦੇਸ਼ ਵਿੱਚ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਅਤੇ ਇਸ ਸਬੰਧੀ ਦਾਇਰ ਹੋ ਰਹੀਆਂ ਅਣਗਿਣਤ ਅਰਜ਼ੀਆਂ ’ਤੇ ਅਹਿਮ ਟਿੱਪਣੀ ਕੀਤੀ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੇ ਬੈਂਚ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਆਮ ਤੌਰ ’ਤੇ ਇਨਸਾਨਾਂ ਨਾਲ ਜੁੜੇ ਕੇਸਾਂ ਵਿੱਚ ਵੀ ਇੰਨੀ ਵੱਡੀ ਗਿਣਤੀ ਵਿੱਚ ਅੰਤਰਿਮ ਅਰਜ਼ੀਆਂ (Interlocutory Applications) ਦਾਇਰ ਨਹੀਂ ਹੁੰਦੀਆਂ, ਜਿੰਨੀਆਂ ਇਸ ਮਾਮਲੇ ਵਿੱਚ ਆ ਰਹੀਆਂ ਹਨ। ਅਦਾਲਤ ਨੇ ਸਪਸ਼ਟ ਕੀਤਾ ਕਿ ਇਸ ਗੰਭੀਰ ਮੁੱਦੇ ’ਤੇ ਬੁੱਧਵਾਰ ਨੂੰ ਇੱਕ ਤਿੰਨ ਮੈਂਬਰੀ ਵਿਸ਼ੇਸ਼ ਬੈਂਚ ਵੱਲੋਂ ਵਿਸਥਾਰਪੂਰਵਕ ਸੁਣਵਾਈ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਪਿਛਲੇ ਸਾਲ ਨਵੰਬਰ ਵਿੱਚ ਵਿਦਿਅਕ ਸੰਸਥਾਵਾਂ, ਹਸਪਤਾਲਾਂ ਅਤੇ ਰੇਲਵੇ ਸਟੇਸ਼ਨਾਂ ਵਰਗੀਆਂ ਜਨਤਕ ਥਾਵਾਂ ‘ਤੇ ਕੁੱਤਿਆਂ ਦੇ ਵੱਢਣ ਦੀਆਂ ਵਧਦੀਆਂ ਘਟਨਾਵਾਂ ਨੂੰ ‘ਚਿੰਤਾਜਨਕ’ ਦੱਸਿਆ ਸੀ।

ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਆਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਅਤੇ ਟੀਕਾਕਰਨ ਤੋਂ ਬਾਅਦ ਨਿਰਧਾਰਿਤ ਸ਼ੈਲਟਰ ਹੋਮਾਂ ਵਿੱਚ ਭੇਜਿਆ ਜਾਵੇ ਅਤੇ ਉਨ੍ਹਾਂ ਨੂੰ ਦੁਬਾਰਾ ਉਸੇ ਥਾਂ ’ਤੇ ਨਾ ਛੱਡਿਆ ਜਾਵੇ। ਅਦਾਲਤ ਨੇ ਹਾਈਵੇਅ ਅਤੇ ਐਕਸਪ੍ਰੈਸਵੇਅ ਤੋਂ ਵੀ ਆਵਾਰਾ ਪਸ਼ੂਆਂ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਮੁਤਾਬਕ, ਇਹ ਘਟਨਾਵਾਂ ਪ੍ਰਸ਼ਾਸਨਿਕ ਉਦਾਸੀਨਤਾ ਅਤੇ ਸਿਸਟਮ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ, ਜਿਸ ਕਾਰਨ ਖ਼ਾਸ ਕਰਕੇ ਬੱਚੇ ਹਲਕਾਅ (Rabies) ਵਰਗੀਆਂ ਜਾਨਲੇਵਾ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ।

Related posts

ਲੁਧਿਆਣਾ ਵਿੱਚ ਬੀਬੀਏ ਦੇ ਵਿਦਿਆਰਥੀ ਦੀ ਹਾਦਸੇ ਵਿਚ ਮੌਤ

On Punjab

Breaking : ਡਰੱਗ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

On Punjab

ਜ਼ਮੀਨੀ ਵਿਵਾਦ: ਪਰਵਾਸੀ ਪੰਜਾਬੀ ਵੱਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ

On Punjab