58.19 F
New York, US
March 11, 2026
PreetNama
ਖਾਸ-ਖਬਰਾਂ/Important News

ਇਟਲੀ ‘ਚ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਸਰਕਾਰ ਦੇ ਵਿਰੋਧ ‘ਚ ਸੜਕਾਂ ‘ਤੇ ਉਤਰੇ ਲੋਕ, ਟਰਾਂਸਪੋਰਟ ਦੀ ਹੜਤਾਲ ਕਾਰਨ ਜਨਜੀਵਨ ਹੋਇਆ ਪ੍ਰਭਾਵਿਤ

ਇਟਲੀ ਕੋਰੋਨਾ ਵਾਇਰਸ ਦੀ ਸ਼ੁਰੂਆਤ ਵਿੱਚ ਦੁਨੀਆ ਦਾ ਦੂਜਾ ਅਜਿਹਾ ਦੇਸ਼ ਬਣ ਕੇ ਸਾਹਮਣੇ ਆਇਆ ਸੀ ਕਿ ਜਿੱਥੇ ਚੀਨ ਦੇ ਵੁਹਾਨ ਸ਼ਹਿਰ ਤੋਂ ਬਾਅਦ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਦਰਜ ਹੁੰਦੇ ਸਨ।ਉਸ ਸਮੇਂ ਇਟਲੀ ਦੇ ਹਾਲਾਤ ਨੂੰ ਦੇਖ ਕੇ ਇਹ ਮਹਿਸੂਸ ਹੁੰਦਾ ਸੀ ਕਿ ਪਤਾ ਨੀ ਕੀ ਹੋਵੇਗਾ ਕਿਉਂਕਿ ਉਸ ਸਮੇਂ ਇਟਲੀ ਵਿੱਚ ਮੌਤ ਦਰ ਅਤੇ ਕੋਰੋਨਾ ਮਹਾਮਾਰੀ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ।

ਭਾਵੇਂ ਹੌਲੀ-ਹੌਲੀ ਇਟਲੀ ਵਿੱਚ ਹਾਲਾਤ ‘ਚ ਸੁਧਾਰ ਹੋ ਗਿਆ ਹੈ ਪਰ ਸਰਕਾਰ ਹੁਣ ਵੀ ਬਹੁਤ ਹੀ ਸੋਚ ਸਮਝ ਕੇ ਪੈਰ ਰੱਖ ਰਹੀ ਹੈ ਕਿਉਂਕਿ ਸਰਕਾਰ ਵਲੋਂ ਬੇਸ਼ੱਕ ਤਾਲਾਬੰਦੀ ਨੂੰ ਦੇਸ਼ ਭਰ ਵਿੱਚ ਨਿਜ਼ਾਤ ਦੇ ਦਿੱਤੀ ਹੈ ਪਰ ਸਰਕਾਰ ਵਲੋਂ ਸਖ਼ਤ ਸ਼ਬਦਾਂ ਵਿੱਚ ਕਿਹਾ ਗਿਆ ਹੈ ਕਿ ਦੇਸ਼ ਵਿੱਚ ਕੋਈ ਵੀ ਵਿਅਕਤੀ ਐਂਟੀ ਕੋਵਿਡ ਵੈਕਸੀਨ ਤੋਂ ਵਾਂਝਾ ਨਾ ਰਹੇ ਪਰ ਕੁਝ ਪ੍ਰਤੀਸ਼ਤ ਲੋਕਾਂ ਨੇ ਐਂਟੀ ਕੋਵਿਡ ਵੈਕਸੀਨ ਨਹੀਂ ਲਗਵਾਈ ਅਤੇ ਨਾ ਹੀ ਉਹ ਲਗਾਉਣਾ ਚਾਹੁੰਦੇ ਹਨ।

ਇਸੇ ਸਬੰਧ ਵਿੱਚ ਇਟਲੀ ਭਰ ‘ਚ ਸਰਕਾਰ ਦੇ ਇਸ ਫ਼ੈਸਲੇ ਦੇ ਵਿਰੁੱਧ ਬੀਤੇ ਮਹੀਨਿਆਂ ਤੋਂ ਲਗਾਤਾਰ ਵਿਰੋਧ ਹੋ ਰਿਹਾ ਹੈ। ਬੀਤੇ ਦਿਨੀਂ ਰਾਜਧਾਨੀ ਰੋਮ, ਮਿਲਾਨ, ਨਾਪੋਲੀ, ਤਰੈਸਤੇ ਅਤੇ ਤੋਰੀਨੋ ਸਮੇਤ ਹੋਰ ਵੱਖ-ਵੱਖ ਸ਼ਹਿਰਾਂ ਵਿੱਚ ਪ੍ਰਧਾਨ ਮੰਤਰੀ ਮਾਰੀਓ ਦਰਾਗੀ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਦੇਸ਼ ਦੀਆਂ ਜਥੇਬੰਦੀਆਂ ਅਤੇ ਸੰਸਥਾਵਾਂ ਵਲੋਂ ਸਾਂਝੇ ਤੌਰ ‘ਤੇ ਇੱਕ ਦਿਨ ਦੀ ਪਬਲਿਕ ਟਰਾਂਸਪੋਰਟ ਦੀ ਹੜਤਾਲ ਕਰਕੇ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ। ਰੋਸ ਪ੍ਰਦਰਸ਼ਨ ਵਿੱਚ ਲੋਕਾਂ ਵਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਇੱਕਠੇ ਹੋ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੋਸ ਪ੍ਰਦਰਸ਼ਨ ਕੀਤੇ। ਇਸ ਹੜਤਾਲ ਦਾ ਅਸਰ ਬਹੁਤ ਜ਼ਿਆਦਾ ਦੇਖਣ ਨੂੰ ਮਿਲਿਆ।

ਇਸ ਹੜਤਾਲ ਦਾ ਅਸਰ ਬੱਸਾਂ, ਟ੍ਰੇਨਾਂ, ਮੈਟਰੋ, ਟ੍ਰਾਮ ਅਤੇ ਏਅਰਲਾਈਨਜ਼ ਵਿੱਚ ਵੀ ਦੇਖਣ ਨੂੰ ਮਿਲਿਆ,ਦੇਸ਼ ਦੀ ਏਅਰਲਾਈਨਜ਼ ਅੱਲਇਟਾਲੀਆ ਦੀਆ ਰਾਸ਼ਟਰੀ ਅਤੇ ਅੰਤਰਰਾਸ਼ਟਰੀ 127 ਉਡਾਣਾਂ ਨੂੰ ਰੱਦ ਕਰਨਾ ਪਿਆ। ਦੂਜੇ ਪਾਸੇ ਵੱਖ-ਵੱਖ ਥਾਵਾਂ ‘ਤੇ ਪੁਲਿਸ ਪ੍ਰਸ਼ਾਸਨ ਨਾਲ ਪ੍ਰਦਰਸ਼ਨਕਾਰੀਆਂ ਵਿੱਚ ਮਾਮੂਲੀ ਟਕਰਾਅ ਹੋਣ ਦਾ ਵੀ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਪੁਲਿਸ ਵਲੋਂ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਤੋਰੀਨੋ ਸ਼ਹਿਰ ਵਿੱਚ ਵਿਦਿਆਰਥੀਆਂ ਵਲੋਂ ਵੀ ਮਾਰੀਓ ਦਰਾਗੀ ਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਤਸਵੀਰ ਸਮੇਤ ਯੂਰਪੀਅਨ ਯੂਨੀਅਨ ਦੇ ਝੰਡੇ ਸਾੜਨ ਦੀਆਂ ਖ਼ਬਰਾਂ ਨੂੰ ਸਥਾਨਕ ਮੀਡੀਆ ‘ਚ ਸੁਰਖ਼ੀਆਂ ਬਣੀਆਂ ਹੋਈਆਂ ਸਨ।

ਜ਼ਿਕਰਯੋਗ ਹੈ ਕਿ ਜਥੇਬੰਦੀਆਂ ਵਲੋਂ ਸੱਦਾ ਦਿੱਤਾ ਗਿਆ ਸੀ ਕਿ 11 ਅਕਤੂਬਰ ਨੂੰ ਦੇਸ਼ ਭਰ ਵਿੱਚ ਹੜਤਾਲ ਕੀਤੀ ਜਾਵੇਗੀ।

Related posts

ਅਸਾਂਜੇ ਦੀ ਅਮਰੀਕਾ ਨੂੰ ਹਵਾਲਗੀ ਵਾਸਤੇ ਲੰਡਨ ਅਦਾਲਤ ਵਿੱਚ ਸੁਣਵਾਈ ਸ਼ੁਰੂ

On Punjab

ਲੁਧਿਆਣਾ ਪੱਛਮੀ ਜ਼ਿਮਨੀ ਚੋਣ ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ

On Punjab

Valentine Day Special: ਡਾ. ਨਵਜੋਤ ਕੌਰ ਨੂੰ ਮਨਾਉਣ ਲਈ ਸਿੱਧੂ ਨੂੰ ਵੇਲਣੇ ਪਏ ਸਨ ਪਾਪੜ, ਵਿਆਹ ਤੋਂ ਪਹਿਲਾਂ ਰੱਖੀ ਸੀ ਵੱਡੀ ਸ਼ਰਤ

On Punjab