PreetNama
ਖਾਸ-ਖਬਰਾਂ/Important News

ਇਮਰਾਨ ਖਾਨ ਦਾ ਵੱਡਾ ਤੋਹਫਾ, ਸਿੱਖ ਸ਼ਰਧਾਲੂਆਂ ਨੂੰ ਨਹੀਂ ਪਾਸਪੋਰਟ ਦੀ ਲੋੜ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਸ਼੍ਰੀ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇੱਕ ਸਾਲ ਪਾਸਪੋਰਟ ਦੀ ਕੋਈ ਲੋੜ ਨਹੀਂ ਪਏਗੀ।

ਦਰਅਸਲ ਪਹਿਲਾਂ ਪਾਕਿਸਤਾਨ ਨੇ ਕਿਹਾ ਸੀ ਕਿ ਪਾਸਪੋਰਟ ਜ਼ਰੂਰੀ ਹੈ ਪਰ ਵੀਜ਼ਾ ਲੈਣ ਦੀ ਲੋੜ ਨਹੀਂ। ਇਸ ਮਗਰੋਂ ਭਾਰਤ ਨੇ ਇਸ ‘ਤੇ ਗੌਰ ਕਰਨ ਲਈ ਕਿਹਾ ਸੀ। ਇਹ ਮਾਮਲਾ ਅੱਜ ਮੁੜ ਗਰਮਾ ਗਿਆ ਜਦੋਂ ਪਾਕਿ ਸੈਨਾ ਨੇ ਕਿਹਾ ਕਿ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਇਸ ਮਗਰੋਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇੱਕ ਸਾਲ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਦੀ ਲੋੜ ਨਹੀਂ।

ਇਸ ਤੋਂ ਪਹਿਲਾਂ ਅੱਜ ਸਵੇਰੇ ਆਈਐਸਪੀਆਰ ਦੇ ਮੁਖੀ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨ ਲਈ ਪਾਸਪੋਰਟ ਦੀ ਜ਼ਰੂਰਤ ਪਵੇਗੀ, ਜਿਸ ਦਾ ਉਦਘਾਟਨ ਸ਼ਨੀਵਾਰ ਨੂੰ ਸਿੱਖ ਧਰਮ ਦੇ ਬਾਨੀ, ਬਾਬਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਹੋਣਾ ਹੈ।

Related posts

ਅਮਰੀਕਾ ‘ਚ ਦੀਵਾਲੀ ਦੀ ਧੂਮ,ਧਾਰਮਿਕ ਮਹੱਤਵ ਨੂੰ ਮਾਨਤਾ ਦੇਣ ਦਾ ਮਤਾ ਪੇਸ਼, ਭਾਰਤੀਆਂ ਨੇ ਧੂਮਧਾਮ ਨਾਲ ਮਨਾਇਆ ਰੌਸ਼ਨੀ ਦਾ ਤਿਓਹਾਰ

On Punjab

ਵਿਦੇਸ਼ ਤੋਂ ਭਾਰਤ ਆਉਣ ਵਾਲਿਆਂ ਲਈ ਆਈਸੋਲੇਸ਼ਨ ਦੀ ਸ਼ਰਤ ਖ਼ਤਮ

On Punjab

ਗਿੱਦੜਪਿੰਡੀ ਪੁਲ ਕੋਲ ਸਤਲੁਜ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਨੂੰ ਟੱਪਿਆ

On Punjab