PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਇਰਾਨ ’ਤੇ ਅਮਰੀਕੀ ਹਮਲੇ ਤੋਂ ਬਾਅਦ ਪੂਤਿਨ ਦੀ ਟਰੰਪ ਨਾਲ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ: ਕਰੈਮਲਿਨ

ਮਾਸਕੋ-  ਈਰਾਨ ਸੋਮਵਾਰ ਨੂੰ ਰੂਸ ਨਾਲ ਸਲਾਹ-ਮਸ਼ਵਰਾ ਕਰੇਗਾ।ਅਮਰੀਕਾ ਦੇ ਇਰਾਨ ’ਤੇ ਹਮਲੇ ਤੋਂ ਬਾਅਦ ਰੂਸ ਦਾ ਕਹਿਣਾ ਹੈ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨ ਦੀ ਕੋਈ ਯੋਜਨਾ ਨਹੀਂ ਹੈ। ਦੂਜੇ ਪਾਸੇ ਇਰਾਨ ਨੇ ਕਿਹਾ ਕਿ ਉਹ ਆਪਣੇ ਦੇਸ਼ ’ਤੇ ਹੋ ਰਹੇ ਹਮਲਿਆਂ ਦੇ ਮੱਦੇਨਜ਼ਰ ਰੂਸ ਨਾਲ ਸਲਾਹ ਕਰ ਕੇ ਨਵੀਂ ਰਣਨੀਤੀ ਉਲੀਕੇਗਾ ਤੇ ਆਪਣੀ ਸੁਰੱਖਿਆ ਲਈ ਸਾਰੇ ਵਿਕਲਪ ਰਾਖਵੇਂ ਰੱਖੇਗਾ। ਇਹ ਜਾਣਕਾਰੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਸਾਂਝੀ ਕਰਦਿਆਂ ਕਿਹਾ ਕਿ ਅਮਰੀਕਾ ਨੇ ਅੱਜ ਦਿਖਾ ਦਿੱਤਾ ਹੈ ਕਿ ਉਹ ਅੰਤਰਰਾਸ਼ਟਰੀ ਕਾਨੂੰਨ ਦਾ ਕੋਈ ਸਨਮਾਨ ਨਹੀਂ ਕਰਦਾ। ਉਹ ਸਿਰਫ ਧਮਕੀ ਅਤੇ ਤਾਕਤ ਦੀ ਭਾਸ਼ਾ ਨੂੰ ਸਮਝਦਾ ਹੈ। ਇਰਾਨ ਦੇ ਵਿਦੇਸ਼ ਮੰਤਰੀ ਨੇ ਕਿਹਾ ਕਿ ਉਹ ਰੂਸ ਜਾਣਗੇ ਅਤੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਸਲਾਹ-ਮਸ਼ਵਰਾ ਕਰਨਗੇ। ਦੂਜੇ ਪਾਸੇ ਕਰੈਮਲਿਨ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ ਇਰਾਨ ਦੇ ਪ੍ਰਮਾਣੂ ਟਿਕਾਣਿਆਂ ’ਤੇ ਅਮਰੀਕੀ ਬੰਬਾਰੀ ਤੋਂ ਬਾਅਦ ਆਪਣੇ ਅਮਰੀਕੀ ਹਮਰੁਤਬਾ ਡੋਨਾਲਡ ਟਰੰਪ ਨੂੰ ਫੋਨ ਕਰਨ ਦੀ ਕੋਈ ਯੋਜਨਾ ਨਹੀਂ ਹੈ।

ਕਰੈਮਲਿਨ ਦੇ ਬੁਲਾਰੇ ਦਮਿਤਰੀ ਪੇਸਕੋਵ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕੋਈ ਯੋਜਨਾਵਾਂ ਨਹੀਂ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਫੋਨ ’ਤੇ ਗੱਲਬਾਤ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਇਰਾਨ ਦੇ ਤਿੰਨ ਪ੍ਰਮਾਣੂ ਟਿਕਾਣਿਆਂ ’ਤੇ ਹਮਲਾ ਕੀਤਾ ਸੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਰਾਨ ਨੇ ਜਵਾਬੀ ਕਾਰਵਾਈ ਕੀਤੀ ਤਾਂ ਹੋਰ ਹਮਲੇ ਕੀਤੇ ਜਾਣਗੇ।

Related posts

NewsClick Row : ਅਮਰੀਕੀ ਕਰੋੜਪਤੀ ਨੇਵਿਲ ਰਾਏ ਸਿੰਘਮ ਨੂੰ ਈਡੀ ਨੇ ਭੇਜਿਆ ਸੰਮਨ, ਆਨਲਾਈਨ ਪੋਰਟਲ ਨੂੰ ਲੱਖਾਂ ਡਾਲਰ ਫੰਡ ਕਰਨ ਦਾ ਦੋਸ਼

On Punjab

ਗਾਇਕ ਬੀ ਪਰਾਕ ਨੇ ਰਣਵੀਰ ਅਲਾਹਬਾਦੀਆ ਨਾਲ ਪੋਡਕਾਸਟ ਰੱਦ ਕੀਤਾ

On Punjab

ਤਣਾਅ ਦੇ ਦਰਮਿਆਨ ਕਰਤਾਰਪੁਰ ਲਾਂਘੇ ‘ਤੇ ਪਾਕਿਸਤਾਨ ਦਾ ਵੱਡਾ ਬਿਆਨ

On Punjab