PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਇਹ ਸਮਾਂ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਦਾ; ਨਾ ਕਿ ਸਿਆਸਤ ਕਰਨ ਦਾ : ਐਡਵੋਕੇਟ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਵਾਸਤੇ ਕੀਤੇ ਜਾ ਰਹੇ ਰਾਹਤ ਕਾਰਜਾਂ ’ਤੇ ਕੁਝ ਮੈਂਬਰਾਂ ਵੱਲੋਂ ਕੀਤੀ ਜਾ ਰਹੀ ਕਿੰਤੂ ਪਰੰਤੂ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੋਟਿਸ ਲੈਂਦਿਆਂ ਅਪੀਲ ਕੀਤੀ ਕਿ ਇਹ ਸਮਾਂ ਪੀੜਤਾਂ ਦਾ ਦੁੱਖ ਵੰਡਾਉਣ ਦਾ ਹੈ, ਨਾ ਕਿ ਸਿਆਸਤ ਕਰਨ ਦਾ।

ਇਸ ਸਬੰਧੀ ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਤੇ ਕੁਝ ਹੋਰ ਮੈਂਬਰ ਗ਼ਲਤ ਬਿਆਨਬਾਜੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਬਿਨਾ ਕਿਸੇ ਵਿਤਕਰੇ ਦੇ ਲੋਕਾਂ ਤੱਕ ਰਾਹਤ ਸੇਵਾਵਾਂ ਪਹੁੰਚਾ ਰਹੀ ਹੈ, ਜੋ ਕਿ ਸਿੱਖ ਸੰਸਥਾ ਦਾ ਫ਼ਰਜ ਸੀ।

ਉਨ੍ਹਾਂ ਆਖਿਆ ਕਿ ਸ੍ਰੀ ਪੁੜੈਣ ਨੇ ਅੰਤ੍ਰਿੰਗ ਕਮੇਟੀ ਵਿੱਚ ਆਏ ਜਿਸ ਮਤੇ ਦੀ ਗੱਲ ਕੀਤੀ ਹੈ, ਉਹ ਤੁਰੰਤ ਭੇਜੀਆਂ ਰਾਹਤ ਸੇਵਾਵਾਂ ਦੇ ਖਰਚਿਆਂ ਦੀ ਪੁਸ਼ਟੀ ਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਉਹ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਕੀਤੇ ਰਾਹਤ ਕਾਰਜਾਂ ਅਤੇ ਹੁਣ ਤੱਕ ਹੋਏ ਖ਼ਰਚਿਆਂ ਦੇ ਵੇਰਵੇ ਵੀ ਮੀਡੀਆ ਨਾਲ ਸਾਂਝੇ ਕਰ ਚੁੱਕੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਨ੍ਹਾਂ ਕੁਝ ਮੈਂਬਰਾਂ ਵੱਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਤੋਂ ਰਾਹਤ ਸੇਵਾਵਾਂ ਬਾਰੇ ਭਰਮ ਪੈਦਾ ਕਰਨ ਦੇ ਯਤਨ ਹੋ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਵੀ ਕਾਰਜ ਨਿਯਮਾਂ ਤੋਂ ਬਾਹਰ ਜਾ ਕੇ ਨਹੀਂ ਕੀਤਾ ਗਿਆ।

ਘੱਗਰ ਦਰਿਆ ਦੇ ਬੰਨ ਮਜ਼ਬੂਤ ਕਰਨ ਲਈ ਲੋਕਾਂ ਵੱਲੋਂ ਕੀਤੀ ਮੰਗ ’ਤੇ ਸ਼੍ਰੋਮਣੀ ਕਮੇਟੀ ਨੇ 3 ਹਜ਼ਾਰ ਲੀਟਰ ਡੀਜ਼ਲ ਦੇਣ ਦੀ ਪ੍ਰਵਾਨਗੀ ਦਿੱਤੀ ਸੀ, ਜਿਸ ਵਿੱਚੋਂ 2 ਹਜ਼ਾਰ ਲੀਟਰ ਤੇਲ ਸੰਗਤ ਨੂੰ ਦਿੱਤਾ ਗਿਆ ਹੈ। ਲੋਕਾਂ ਵੱਲੋਂ ਦਿੱਤੀ ਮੰਗ ਅਤੇ ਜਿਨ੍ਹਾਂ ਲੋਕਾਂ ਤੱਕ ਤੇਲ ਪੁੱਜਾ ਉਨ੍ਹਾਂ ਦੇ ਵੇਰਵਿਆਂ ਸਮੇਤ ਸਾਰਾ ਰਿਕਾਰਡ ਗੁਰਦੁਆਰਾ ਸਾਹਿਬ ਵਿੱਖੇ ਮੌਜੂਦ ਹੈ।

ਉਨ੍ਹਾਂ ਕਿਹਾ ਕਿ ਕੇਵਲ ਵਿਰੋਧ ਦੀ ਖ਼ਾਤਰ ਵਿਰੋਧ ਕਰਨ ਲਈ ਸੰਸਥਾ ਦੇ ਕਾਰਜਾਂ ’ਤੇ ਸਵਾਲ ਚੁੱਕਣੇ ਸੋਭਾ ਨਹੀਂ ਦਿੰਦੇ। ਦੁੱਖ ਦੀ ਗੱਲ ਹੈ ਕਿ ਇਹ ਲੋਕ ਪੀੜਤਾਂ ਦਾ ਦੁੱਖ ਵੰਡਾਉਣ ਦੀ ਬਜਾਏ, ਉਨ੍ਹਾਂ ਦਾ ਸਹਾਰਾ ਬਨਣ ਵਾਲਿਆਂ ’ਤੇ ਕਿੰਤੂ ਪ੍ਰੰਤੂ ਕਰ ਰਹੇ ਹਨ।

Related posts

ਭਾਰਤੀ ਨਾਗਰਿਕ ਨੇ ਅਮਰੀਕਾ ‘ਚ ਕੀਤੀ 2.8 ਮਿਲੀਅਨ ਡਾਲਰ ਦੀ ਧੋਖਾਧੜੀ, ਅਦਾਲਤ ਨੇ ਲਗਾਇਆ ਮਨੀ ਲਾਂਡਰਿੰਗ ਦਾ ਦੋਸ਼

On Punjab

ਰਿਜ਼ਰਵ ਬੈਂਕ ਦੇ ਨੀਤੀਗਤ ਫੈਸਲੇ ਤੋਂ ਪਹਿਲਾਂ ਸ਼ੇਅਰ ਬਜ਼ਾਰ ਵਿੱਚ ਗਿਰਾਵਟ ਦਰਜ

On Punjab

Qurbani On Bakrid : ਬਕਰੀਦ ‘ਤੇ ਕੁਰਬਾਨੀ ਦੀ ਫੋਟੋ ਜਾਂ ਵੀਡੀਓ ਵਾਇਰਲ ਕਰਨ ਵਾਲਿਆਂ ‘ਤੇ ਹੋਵੇਗਾ ਐਕਸ਼ਨ, ਨਵੀਂ ਗਾਈਡਲਾਈਨਜ਼

On Punjab