PreetNama
ਫਿਲਮ-ਸੰਸਾਰ/Filmy

ਇੰਟੈਲੀਜੈਂਸ ਇਨਪੁੱਟ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਧਾਈ, ਹਵੇਲੀ ‘ਚ ਪੁਲਿਸ ਫੋਰਸ ਤਾਇਨਾਤ

ਮਾਨਸਾ ਪੁਲਿਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਚੌਕਸੀ ਵਧਾ ਦਿੱਤੀ ਹੈ। ਮੂਸੇਵਾਲਾ ਦੇ ਘਰ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਹਮਲੇ ਦੇ ਖਦਸ਼ੇ ਦੀ ਖੁਫੀਆ ਸੂਚਨਾ ਤੋਂ ਬਾਅਦ ਘਰ ਦੇ ਬਾਹਰ LMG ਸਮੇਤ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡ ਵਿੱਚ ਆਉਣ-ਜਾਣ ਵਾਲੇ ਵਿਅਕਤੀਆਂ ਦੀ ਤਲਾਸ਼ੀ ਜਾਰੀ ਹੈ। ਸੂਤਰਾਂ ਮੁਤਾਬਕ ਮਾਨਸਾ ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ‘ਤੇ ਹਮਲਾ ਹੋ ਸਕਦਾ ਹੈ ਜਿਸ ਤੋਂ ਬਾਅਦ 150 ਦੇ ਕਰੀਬ ਪੁਲਿਸ ਮੁਲਾਜ਼ਮ ਹਵੇਲੀ ‘ਚ ਤਾਇਨਾਤ ਕਰ ਦਿੱਤੇ ਗਏ ਹਨ। ਆਈਜੀ ਸੁਰਿੰਦਰ ਪਾਲ ਸਿੰਘ ਪਰਮਾਰ ਦਾ ਕਹਿਣਾ ਹੈ ਕਿ ਇਸ ਸੰਵੇਦਨਸ਼ੀਲ ਜਗ੍ਹਾ ‘ਤੇ ਮੌਕ ਡਰਿੱਲ ਕੀਤੀ ਜਾ ਰਹੀ ਹੈ ਤਾਂਜੋ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ।

ਇੱਥੇ ਜ਼ਿਕਰਯੋਗ ਹੈ ਕਿ 29 ਮਈ ਨੂੰ ਪਿੰਡ ਜਵਾਹਰਕੇ ਵਿਖੇ ਸਿੱਧੂ ਮੂਸੇਵਾਲਾ ਨੂੰ ਥਾਰ ਗੱਡੀ ‘ਤੇ ਜਾਂਦੇ ਹੋਏ ਅਚਾਨਕ ਸ਼ੂਟਰਾਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਲਗਾਤਾਰ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

Related posts

ਬਾਲੀਵੁਡ ਅਦਾਕਾਰਾ ਮੌਸਮੀ ਚਟਰਜੀ ਦੀ ਧੀ ਦਾ ਹੋਇਆ ਦਿਹਾਂਤ

On Punjab

ਇਟਲੀ ‘ਚ ਧੁੱਪ ਦਾ ਆਨੰਦ ਮਾਣ ਰਹੀ ‘ਬੇਬੋ’, ਤਸਵੀਰਾਂ ਵਾਇਰਲ

On Punjab

Parliament Attack 2001 : ਸੱਚੀਆਂ ਘਟਨਾਵਾਂ ‘ਤੇ ਆਧਾਰਿਤ ਹੈ ਇਹ ਵੈੱਬ ਸੀਰੀਜ਼, ਅੱਜ ਹੀ ਆਪਣੀ ਵਾਚ-ਲਿਸਟ ‘ਚ ਕਰੋ ਇਨ੍ਹਾਂ ਨੂੰ ਸ਼ਾਮਲ

On Punjab