ਨਵੀਂ ਦਿੱਲੀ- ਇੰਡੀਗੋ ਨੇ ਅੱਜ ਅੱਧੀ ਰਾਤ ਤਕ ਦਿੱਲੀ ਹਵਾਈ ਅੱਡੇ ਤੋਂ ਆਪਣੀਆਂ ਸਾਰੀਆਂ ਘਰੇਲੂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਚੇਨਈ ਹਵਾਈ ਅੱਡੇ ਤੋਂ ਇਸ ਏਅਰਲਾਈਨ ਦੀਆਂ ਸਾਰੀਆਂ ਉਡਾਣਾਂ ਸ਼ਾਮ ਛੇ ਵਜੇ ਤਕ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਯਾਤਰੀਆਂ ਦੀ ਪ੍ਰੇਸ਼ਾਨੀ ਹੋਰ ਵਧ ਗਈ ਹੈ। ਪਹਿਲਾਂ ਕਈ ਯਾਤਰੀਆਂ ਨੂੰ ਆਸ ਸੀ ਕਿ ਉਹ ਉਡਾਣ ਰੱਦ ਹੋਣ ਤੋਂ ਬਾਅਦ ਅਗਲੀ ਉਡਾਣ ਲੈ ਸਕਣਗੇ ਪਰ ਸਾਰੀਆਂ ਉਡਾਣਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਆਪਣੀ ਮੰਜ਼ਿਲ ‘ਤੇ ਪੁੱਜਣ ਲਈ ਹੋਰ ਸਮਾਂ ਲੱਗੇ। ਯਾਤਰੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਇਕ ਉਡਾਣ ਰੱਦ ਹੋਣ ਤੋਂ ਬਾਅਦ ਅਗਲੀ ਉਡਾਣ ਤਿੰਨ ਤੋਂ ਚਾਰ ਗੁਣਾਂ ਮਹਿੰਗੀ ਮਿਲ ਰਹੀ ਹੈ ਤੇ ਹੁਣ ਇਹ ਵੀ ਪੱਕਾ ਨਹੀਂ ਕਿ ਉਹ ਅੱਜ ਆਪਣੀ ਮੰਜ਼ਿਲ ’ਤੇ ਪੁੱਜ ਜਾਣਗੇ।

