PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਇੰਡੋਨੇਸ਼ੀਆ ਸਕੂਲ ਹਾਦਸਾ: ਬਚਾਅ ਕਾਰਜ ਜਾਰੀ; ਉਮੀਦਾਂ ਹੁਣ ਮਸ਼ੀਨਾਂ ‘ਤੇ

ਇੰਡੋਨੇਸ਼ੀਆ- ਇੰਡੋਨੇਸ਼ੀਆਈ ਬਚਾਅ ਅਧਿਕਾਰੀਆਂ ਨੇ ਢਹਿ-ਢੇਰੀ ਹੋਏ ਸਕੂਲ ਦੇ ਵੱਡੇ ਹਿੱਸਿਆਂ ਨੂੰ ਹਟਾਉਣ ਲਈ ਭਾਰੀ ਮਸ਼ੀਨਰੀ ਦੀ ਵਰਤੋਂ ਸ਼ੁਰੂ ਕਰਨ ਦਾ ਸਖ਼ਤ ਫੈਸਲਾ ਲਿਆ ਕਿਉਂਕਿ ਮਲਬੇ ਹੇਠੋਂ ਵਿਦਿਆਰਥੀਆਂ ਦੇ ਜ਼ਿੰਦਾ ਹੋਣ ਦੇ ਕੋਈ ਸੰਕੇਤ ਨਹੀਂ ਮਿਲੇ। ਇਮਾਰਤ ਡਿੱਗਣ ਤੋਂ ਤਿੰਨ ਦਿਨ ਬਾਅਦ ਵੀ 60 ਵਿਦਿਆਰਥੀ ਅਜੇ ਵੀ ਲਾਪਤਾ ਹਨ। ਇੰਡੋਨੇਸ਼ੀਆ ਦੇ ਮੰਤਰੀ ਪ੍ਰਤੀਕਨੋ ( Pratikno) ਨੇ ਸਿਦੋਆਰਜੋ ਵਿੱਚ ਮੌਕੇ ’ਤੇ ਦੱਸਿਆ ਕਿ ਇਹ ਫੈਸਲਾ ਅਜੇ ਵੀ ਲਾਪਤਾ ਲੋਕਾਂ ਦੇ ਪਰਿਵਾਰਾਂ ਨਾਲ ਸਲਾਹ-ਮਸ਼ਵਰਾ ਕਰਕੇ ਲਿਆ ਗਿਆ ਹੈ।

Related posts

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਮਗਰੋਂ ਉਨ੍ਹਾਂ ਦਾ ਸੱਤਵਾਂ ਗੀਤ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਨਵਾਂ ਗੀਤ ‘ਡਾਇਲੇਮਾ’ ਬ੍ਰਿਟਿਸ਼ ਗਾਇਕਾ ਸਟੀਫਲੋਨ ਡੌਨ ਨਾਲ ਹੈ ਅਤੇ ਉਸ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਸਟੀਫਲੋਨ ਡੌਨ ਗੀਤ ਵਿੱਚ ਮੁੱਖ ਗਾਇਕਾ ਦੀ ਭੂਮਿਕਾ ਨਿਭਾ ਰਹੀ ਹੈ, ਜਦੋਂਕਿ ਮੂਸੇਵਾਲਾ ਦੀਆਂ ਕੁਝ ਸਤਰਾਂ ਜੋੜੀਆਂ ਗਈਆਂ ਹਨ। ਹਾਲਾਂਕਿ ਇਹ ਸਾਰਾ ਗੀਤ ਪਿੰਡ ਮੂਸਾ ਵਿੱਚ ਹੀ ਸ਼ੂਟ ਕੀਤਾ ਗਿਆ ਹੈ ਅਤੇ ਇਹ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਗੀਤ ਉਦੋਂ ਸ਼ੂਟ ਕੀਤਾ ਗਿਆ ਸੀ, ਜਦੋਂ ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਸਟੀਫਲੋਨ ਡੌਨ ਪੰਜਾਬ ਆਈ ਸੀ ਅਤੇ ਇਸ ਦੌਰਾਨ ਉਹ ਮੂਸੇਵਾਲਾ ਦੀ ਹਵੇਲੀ ਵਿੱਚ ਰਹੀ। ਉਸ ਨੇ ਗੀਤ ਵਿੱਚ ਪੰਜਾਬ ਦੌਰੇ ਦੇ ਸ਼ਾਟ ਸ਼ਾਮਲ ਕੀਤੇ ਹਨ। ਅੰਤ ਵਿੱਚ, ਸਟੀਫਲੋਨ ਵੀ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੀ ਨਜ਼ਰ ਆ ਰਹੀ ਹੈ। ਗੀਤ ਵਿੱਚ ਜਿੱਥੇ ਸਿੱਧੂ ਮੂਸੇਵਾਲਾ ਦੀਆਂ ਲਾਈਨਾਂ ਜੋੜੀਆਂ ਗਈਆਂ ਹਨ, ਉੱਥੇ ਮੂਸੇਵਾਲਾ ਨੂੰ ਵੀ ਏਆਈ ਤਕਨੀਕ ਦੀ ਵਰਤੋਂ ਕਰਦੇ ਹੋਏ ਸਟੀਫਲੋਨ ਨਾਲ ਆਪਣੇ ਸਿਗਨੇਚਰ ਸਟਾਈਲ ਵਿੱਚ ਦਿਖਾਇਆ ਗਿਆ ਹੈ। ਗੀਤ ਵਿੱਚ ਸਟੀਫਲੋਨ ਡੌਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਨਜ਼ਰ ਆ ਰਹੀ ਹੈ। ਵਿਚਕਾਰ ਮੂਸੇਵਾਲਾ ਦੀ ਮਾਂ ਚਰਨ ਕੌਰ ਦੀਆਂ ਤਸਵੀਰਾਂ ਵੀ ਹਨ, ਜਿਸ ਵਿੱਚ ਉਹ ਆਪਣੇ ਪੁੱਤਰ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ।

On Punjab

ਮੁਹੰਮਦ ਅਲੀ ਜਿਨਾਹ ਤੇ ਉਨ੍ਹਾਂ ਦੀ ਭੈਣ ਦੀ ਜਾਇਦਾਦ ਦਾ ਪਤਾ ਲਗਾਉਣ ਲਈ ਪਾਕਿਸਤਾਨ ‘ਚ ਗਠਿਤ ਕਮਿਸ਼ਨ, ਜਾਣੋ ਪੂਰਾ ਮਾਮਲਾ

On Punjab

ਜੋਅ ਬਾਇਡਨ ਤੋਂ ਕਈ ਗੁਣਾ ਜ਼ਿਆਦਾ ਕਮਾਈ ਹੈ ਕਮਲਾ ਹੈਰਿਸ ਦੀ, ਜਾਣੋ ਕਿੰਨਾ ਚੁਕਾਇਆ ਟੈਕਸ

On Punjab