PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਰਾਜਸਥਾਨ ਦੇ ਸੀਐੱਮਓ, ਜੈਪੁਰ ਹਵਾਈ ਅੱਡੇ ’ਤੇ ਤਲਾਸ਼ੀ ਮੁਹਿੰਮ ਸ਼ੁਰੂ

ਨਵੀਂ ਦਿੱਲੀ- ਈਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਸ਼ਨਿਚਰਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਦਫ਼ਤਰ ਅਤੇ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜੈਪੁਰ ਹਵਾਈ ਅੱਡੇ ਦੇ ਅਧਿਕਾਰਤ ਈਮੇਲ ਆਈਡੀ ’ਤੇ ਭੇਜੀ ਗਈ ਧਮਕੀ ਵਾਲੀ ਮੇਲ ਵਿੱਚ ਚੇਤਾਵਨੀ ਦਿੱਤੀ ਗਈ ਸੀ ਕਿ ਦੋਵਾਂ ਥਾਵਾਂ ਨੂੰ ਇੱਕ ਤੋਂ ਦੋ ਘੰਟਿਆਂ ਦੇ ਅੰਦਰ ਉਡਾ ਦਿੱਤਾ ਜਾਵੇਗਾ, ਜਿਸ ’ਤੇ ਸੁਰੱਖਿਆ ਬਲਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਮੁੱਖ ਮੰਤਰੀ ਦਫ਼ਤਰ ਅਤੇ ਹਵਾਈ ਅੱਡੇ ਦੋਵਾਂ ’ਤੇ ਬੰਬ ਨਕਾਰਾ ਦਸਤੇ, ਪੁਲੀਸ, ਫਾਇਰ ਬ੍ਰਿਗੇਡ ਅਤੇ ਸਿਵਲ ਡਿਫੈਂਸ ਟੀਮਾਂ ਨੂੰ ਤੇਜ਼ੀ ਨਾਲ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵਾਧੂ ਪੁਲਿਸ ਕਰਮਚਾਰੀਆਂ ਨੂੰ ਰਾਜ ਸਕੱਤਰੇਤ ਭੇਜਿਆ ਗਿਆ।’’
ਬੰਬ ਖੋਜ ਅਤੇ ਨਿਰੋਧਕ ਦਸਤੇ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਕਮਰੇ-ਦਰ-ਕਮਰੇ ਦੀ ਤਲਾਸ਼ੀ ਲਈ ਜਦੋਂ ਕਿ ਹਵਾਈ ਅੱਡੇ ’ਤੇ ਸਮਾਨਾਂਤਰ ਕਾਰਵਾਈਆਂ ਜਾਰੀ ਰਹੀਆਂ। ਹਾਲਾਂਕਿ ਦੋਵਾਂ ਥਾਵਾਂ ਤੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਸ਼ਨਿਚਰਵਾਰ ਨੂੰ ਸਰਕਾਰੀ ਛੁੱਟੀ ਹੋਣ ਕਰਕੇ ਮੁੱਖ ਮੰਤਰੀ ਦਫ਼ਤਰ ਵਿੱਚ ਸਿਰਫ਼ ਸੀਮਤ ਗਿਣਤੀ ਵਿੱਚ ਅਧਿਕਾਰੀ ਅਤੇ ਸਟਾਫ਼ ਮੌਜੂਦ ਸਨ। ਪੁਲੀਸ ਨੇ ਦੱਸਿਆ ਕਿ ਦੋਵਾਂ ਥਾਵਾਂ ’ਤੇ ਤਲਾਸ਼ੀ ਮੁਹਿੰਮ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਅਤੇ ਧਮਕੀ ਭਰੇ ਈਮੇਲ ਦੇ ਮੂਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Related posts

ਕੋਰੋਨਾ ਵਾਇਰਸ ਦੇ ਡਰ ਕਾਰਨ ਇਸ ਦੇਸ਼ ਦੇ ਵਿੱਤ ਮੰਤਰੀ ਨੇ ਕੀਤੀ ਖ਼ੁਦਕੁਸ਼ੀ

On Punjab

6 ਸਾਲਾ ਬੱਚੀ ਨੇ ਯੂਟਿਊਬ ਤੋਂ ਕਮਾਏ 55 ਕਰੋੜ, ਪਰਿਵਾਰ ਲਈ ਖਰੀਦੀ 5 ਮੰਜ਼ਲਾ ਇਮਾਰਤ

On Punjab

‘ਸਿਟ’ ਕਰੇਗੀ ਜਾਂਚ; ‘ਭਾਜਪਾ ਸਰਕਾਰ ਦੀ ਨਾਕਾਮੀ’ ਖਿਲਾਫ਼ ਕਾਂਗਰਸ ਵੱਲੋਂ ਧਰਨਾ ਪ੍ਰਦਰਸ਼ਨ ਅੱਜ

On Punjab