71.31 F
New York, US
September 9, 2026
PreetNama
ਸਮਾਜ/Social

ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ‘ਚ ਜ਼ਬਰਦਸਤ ਬਰਫ਼ਬਾਰੀ ਤੇ ਮੈਦਾਨੀ ਇਲਾਕਿਆਂ ‘ਚ ਰੱਜ ਕੇ ਵਰ੍ਹਿਆ ਮੀਂਹ

ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ‘ਚ ਜ਼ਬਰਦਸਤ ਬਾਰਿਸ਼ ਹੋ ਰਹੀ ਹੈ ਜਿਸ ਨਾਲ ਕਾਫ਼ੀ ਠੰਢ ਵਧ ਗਈ ਹੈ। ਉੱਥੇ ਹੀ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ‘ਚ ਜ਼ਬਰਦਸਤ ਬਰਫ਼ਬਾਰੀ ਹੋ ਰਹੀ ਹੈ, ਜਿਸ ਦੀਆਂ ਬੇਹੱਦ ਖ਼ੂਬਸੂਰਤ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਆਓ ਤਸਵੀਰਾਂ ‘ਚ ਦੇਖਦੇ ਹਾਂ ਦੇਸ਼ ਭਰ ਵਿਚ ਹੋ ਰਹੀ ਬਰਫ਼ਬਾਰੀ ਤੇ ਬਾਰਿਸ਼ ਦੀ ਤਾਜ਼ਾ ਸਥਿਤੀ…ਇਸ ਵੇਲੇ ਹਿਮਾਚਲ ਪ੍ਰਦੇਸ਼ ‘ਚ ਵੀ ਜ਼ਬਰਦਸਤ ਬਰਫ਼ਬਾਰੀ ਹੋ ਰਹੀ ਹੈ ਜਿਸ ਦੀ ਬੇਹੱਦ ਹੀ ਖ਼ੂਬਸੂਰਤ ਤਸਵੀਰ ਸਾਹਮਣੇ ਆਈ ਹੈ। ਤੁਸੀਂ ਦੇਖ ਸਕਦੇ ਹੋ ਕਿ ਸੜਕ ‘ਤੇ ਕਿਸ ਕਦਰ ਬਰਫ਼ ਜੰਮੀ ਹੋਈ ਹੈ।
ਸ਼ਨਿਚਰਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਤੋਂ ਬਾਅਦ ਪੂਰੇ ਜੰਮੂ-ਕਸ਼ਮੀਰ ‘ਚ ਘੱਟੋ-ਘੱਟ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ ਹੈ। ਬੱਦਲ ਹੱਟਦਿਆਂ ਹੀ ਤਾਪਮਾਨ ‘ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਾਲ ਦਸੰਬਰ ਤੇ ਜਨਵਰੀ ‘ਚ ਪਹਿਲਾਂ ਨਾਲੋਂ ਜ਼ਿਆਦਾ ਠੰਢ ਪੈਣ ਦਾ ਅਨੁਮਾਨ ਲਗਾਇਆ ਹੈ। ਇੱਥੇ ਜ਼ਬਦਸਤ ਬਰਫ਼ਬਾਰੀ ਦਰਜ ਕੀਤੀ ਗਈ।
ਉੱਤਰਾਖੰਡ ‘ਚ ਮੌਸਮ ਕਰਵਟ ਬਦਲਣ ਲੱਗਾ ਹੈ। ਸ਼ਨਿਚਰਵਾਰ ਨੂੰ ਉੱਚ ਹਿਮਾਲਿਆਈ ਖੇਤਰਾਂ ‘ਚ ਸਵੇਰ ਤੋਂ ਬਰਫ਼ਬਾਰੀ ਸ਼ੁਰੂ ਹੋ ਗਈ। ਬਦਰੀਨਾਥ ਕੇਦਾਰਨਾਥ ਗੰਗੋਤਰੀ ਤੇ ਯਮੁਨੋਤਰੀ ‘ਚ ਰੁਕ-ਰੁਕ ਕੇ ਬਰਫ਼ਬਾਰੀ ਹੋ ਰਹੀ ਹੈ। ਉੱਥੇ ਹੀ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਦਿਨਭਰ ਬੱਦਲ ਛਾਏ ਰਹੇ ਕਿਤੇ-ਕਿਤੇ ਬੂੰਦਾਬਾਂਦੀ ਨੇ ਵੀ ਠੰਢ ਵਧਾਈ।
ਦਿੱਲੀ ਐੱਨਸੀਆਰ ਦੇ ਕਈ ਇਲਾਕਿਆਂ ‘ਚ ਐਤਵਾਰ ਸਵੇਰ ਤੋਂ ਗਰਜ-ਚਮਕ ਨਾਲ ਬਾਰਿਸ਼ ਹੋ ਰਹੀ ਹੈ। ਪੱਛਮੀ ਪੌਣਾਂ ਦੀ ਗੜਬੜੀ ਕਾਰਨ ਦਿੱਲੀ ਦੇ ਉੱਤਰੀ-ਪੱਛਮੀ ਇਲਾਕੇ, ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਨੋਇਡਾ ਸਮੇਤ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਤੇਜ਼ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਦਿੱਲੀ, ਰਾਜਸਤਾਨ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ ‘ਚ 3 ਜਨਵਰੀ ਨੂੰ ਬਾਰਿਸ਼ (Rain) ਦੀ ਸੰਭਾਵਨਾ ਪ੍ਰਗਟਾਈ ਸੀ।

Related posts

ਮੈ ਤੇਰੇ ਤੋਂ ਹੀ ਸਿੱਖਿਆ ਪਿਆਰ ਕਰਨਾ

Pritpal Kaur

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

On Punjab

ਕੁਦਰਤ ਹੋਈ ਕਹਿਰਵਾਨ! ਭੂਚਾਲ ਨਾਲ ਹਿੱਲੀ ਧਰਤੀ

On Punjab