PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਉੱਤਰੀ ਫ਼ੌਜ ਦੇ ਕਮਾਂਡਰ ਵੱਲੋਂ ਉਮਰ ਅਬਦੁੱਲਾ ਨਾਲ ਗੱਲਬਾਤ

ਸ੍ਰੀਨਗਰ- ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਪ੍ਰਤੀਕ ਸ਼ਰਮਾ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਮੌਜੂਦਾ ਸੁਰੱਖਿਆ ਸਥਿਤੀ ਅਤੇ ਕੰਟਰੋਲ ਰੇਖਾ ਅਤੇ ਹੋਰ ਸਰਹੱਦੀ ਖੇਤਰਾਂ ਦੇ ਨਾਲ ਹਾਲ ਹੀ ਵਿੱਚ ਹੋਏ ਵਿਕਾਸ ਬਾਰੇ ਜਾਣਕਾਰੀ ਦਿੱਤੀ ਹੈ।

ਅਬਦੁੱਲਾ ਨੇ ਬੁੱਧਵਾਰ ਨੂੰ ਇੱਕ ਐਕਸ ਪੋਸਟ ਵਿੱਚ ਕਿਹਾ ਕਿ ਲੈਫਟੀਨੈਂਟ ਜਨਰਲ ਨੇ ਇੱਕ ਦਿਨ ਪਹਿਲਾਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਫੌਜ ਦੇ ਕਮਾਂਡਰ ਨਾਲ 15 ਕੋਰ ਦੇ ਜਨਰਲ ਅਫ਼ਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਪ੍ਰਸ਼ਾਂਤ ਸ੍ਰੀਵਾਸਤਵ ਵੀ ਮੌਜੂਦ ਸਨ।

ਅਬਦੁੱਲਾ ਨੇ ਕਿਹਾ, ‘‘ਸਾਡੀਆਂ ਫੌਜਾਂ ਦੇਸ਼ ਦੀ ਰੱਖਿਆ ਵਿੱਚ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ।’’

ਉੱਤਰੀ ਫੌਜ ਦੇ ਕਮਾਂਡਰ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਵੀ ਮੁਲਾਕਾਤ ਕੀਤੀ।

Related posts

IPL ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 39 ਦੌੜਾਂ ਨਾਲ ਹਰਾਇਆ

On Punjab

ਧਾਰਾ 370 ਖ਼ਤਮ ਹੋਣ ਬਾਅਦ ਪਹਿਲੀ ਵਾਰ ਸ੍ਰੀਨਗਰ ਪੁੱਜੇ ਫੌਜ ਮੁਖੀ, ਫਿਰ ਲੱਗੀ 144

On Punjab

ਚਮਕੌਰ ਸਾਹਿਬ ਦਾ ਸ਼ਹੀਦੀ ਜੋੜ ਮੇਲ ਸਮਾਪਤ

On Punjab