36.59 F
New York, US
March 13, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਏਅਰ ਇੰਡੀਆ ਦਾ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਟੱਪਿਆ

ਕੋਚੀ- ਕੋਚੀ ਤੋਂ ਆਉਣ ਵਾਲਾ ਏਅਰ ਇੰਡੀਆ ਦਾ ਇੱਕ ਜਹਾਜ਼ ਸੋਮਵਾਰ ਸਵੇਰੇ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਪਾਰ ਟੱਪ ਗਿਆ ਅਤੇ ਜਹਾਜ਼ ਨੂੰ ਜਾਂਚ ਲਈ ਰੋਕ ਲਿਆ ਗਿਆ ਹੈ।

ਏਅਰਲਾਈਨ ਦੇ ਇੱਕ ਬੁਲਾਰੇ ਨੇ ਕਿਹਾ ਕਿ ਜਹਾਜ਼ ਸੁਰੱਖਿਅਤ ਰੁਕ ਗਿਆ ਅਤੇ ਸਾਰੇ ਯਾਤਰੀਆਂ ਦੇ ਨਾਲ-ਨਾਲ ਚਾਲਕ ਦਲ ਦੇ ਮੈਂਬਰ ਵੀ ਜਹਾਜ਼ ਵਿਚੋਂ ਸੁਰੱਖਿਅਤ ਉਤਾਰ ਲਏ ਗਏ ਹਨ।

ਬੁਲਾਰੇ ਨੇ ਇੱਕ ਬਿਆਨ ਵਿੱਚ ਕਿਹਾ, “21 ਜੁਲਾਈ, 2025 ਨੂੰ ਕੋਚੀ ਤੋਂ ਮੁੰਬਈ ਜਾ ਰਹੀ ਉਡਾਣ AI2744 ਨੂੰ ਲੈਂਡਿੰਗ ਦੌਰਾਨ ਭਾਰੀ ਮੀਂਹ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਨਤੀਜੇ ਵਜੋਂ ਲੈਂਡਿੰਗ ਤੋਂ ਬਾਅਦ ਇਹ ਰਨਵੇਅ ‘ਤੇ ਅਗਾਂਹ ਲੰਘ ਗਿਆ। ਜਹਾਜ਼ ਸੁਰੱਖਿਅਤ ਗੇਟ ਤੱਕ ਰੁਕ ਗਿਆ ਅਤੇ ਸਾਰੇ ਯਾਤਰੀ ਤੇ ਚਾਲਕ ਦਲ ਦੇ ਮੈਂਬਰ ਇਸ ਵਿਚੋਂ ਉਤਰ ਗਏ ਹਨ।”

ਸੂਤਰਾਂ ਨੇ ਕਿਹਾ ਕਿ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (Directorate General of Civil Aviation – DGCA) ਦੀ ਇੱਕ ਟੀਮ ਸਥਿਤੀ ਦਾ ਮੁਲਾਂਕਣ ਕਰ ਰਹੀ ਹੈ।

ਬੁਲਾਰੇ ਨੇ ਕਿਹਾ, “ਜਹਾਜ਼ ਨੂੰ ਜਾਂਚ ਲਈ ਰੋਕ ਲਿਆ ਗਿਆ ਹੈ। ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਬਣੀ ਹੋਈ ਹੈ।”

Related posts

ਹੁਣ ਅਨਲੌਕ-3: ਮੋਦੀ ਅੱਜ ਕਰਨਗੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ

On Punjab

ਚੋਣਾਂ ਤੋਂ ਠੀਕ ਪਹਿਲਾਂ ਟਰੰਪ ਪ੍ਰਸਾਸ਼ਨ ਦਾ ਵੱਡਾ ਕਦਮ, ਐੱਚ-1ਬੀ ਵੀਜ਼ਾ ਦਾ ਲਾਟਰੀ ਸਿਸਟਮ ਹੋਵੇਗਾ ਖ਼ਤਮ

On Punjab

ਏਅਰ ਇੰਡੀਆ ਨੇ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂ

On Punjab