PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਏ.ਜੀ.ਟੀ.ਐੱਫ. ਤੇ ਗੈਂਗਸਟਰ ਵਿਚਾਲੇ ਮੁਕਾਬਲਾ; ਹੈਪੀ ਬਾਮਣ ਜ਼ਖ਼ਮੀ

ਜ਼ੀਰਕਪੁਰ-  ਜ਼ੀਰਕਪੁਰ ਵਿੱਚ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਨੇੜੇ ਸਥਿਤ ਹੋਟਲ ਕੇਐੱਮਜੀ ਵਿੱਚ ਅੱਜ ਸ਼ੁੱਕਰਵਾਰ ਨੂੰ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਏਐੱਸਆਈ ਇਕਬਾਲ ਸਿੰਘ ਕਤਲ ਕਾਂਡ ਵਿੱਚ ਲੋੜੀਂਦਾ ਮੁਲਜ਼ਮ ਅਮਨਦੀਪ ਸਿੰਘ ਉਰਫ਼ ਹੈਪੀ ਬਾਮਣ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਪੁਲੀਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ। ਮੌਕੇ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਏਜੀਟੀਐੱਫ ਨੂੰ ਗੁਪਤ ਸੂਚਨਾ ਮਿਲੀ ਸੀ ਕਿ 11 ਅਕਤੂਬਰ ਨੂੰ ਤਰਨਤਾਰਨ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਏਐੱਸਆਈ ਇਕਬਾਲ ਸਿੰਘ ਦੀ ਹੱਤਿਆ ਵਿੱਚ ਸ਼ਾਮਲ ਹੈਪੀ ਬਾਮਣ ਜ਼ੀਰਕਪੁਰ ਦੇ ਹੋਟਲ ਕੇਐੱਮਜੀ ਵਿੱਚ ਲੁਕਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਹੋਟਲ ਵਿੱਚ ਇੱਕ ਲੜਕੀ ਨਾਲ ਠਹਿਰਿਆ ਹੋਇਆ ਸੀ। ਸੂਚਨਾ ਦੀ ਪੁਸ਼ਟੀ ਹੋਣ ਤੋਂ ਬਾਅਦ ਏਜੀਟੀਐੱਫ ਦੀ ਟੀਮ ਨੇ ਹੋਟਲ ਵਿੱਚ ਛਾਪਾ ਮਾਰਿਆ।

ਪੁਲੀਸ ਅਨੁਸਾਰ ਟੀਮ ਨੂੰ ਦੇਖਦਿਆਂ ਹੀ ਮੁਲਜ਼ਮ ਨੇ ਗੋਲੀ ਚਲਾ ਦਿੱਤੀ। ਇਸ ਮਗਰੋਂ ਪੁਲੀਸ ਵੱਲੋਂ ਕੀਤੀ ਜਵਾਬੀ ਫਾਇਰਿੰਗ ਵਿੱਚ ਉਹ ਜ਼ਖ਼ਮੀ ਹੋ ਗਿਆ। ਪੁਲੀਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ ਅਤੇ ਹਥਿਆਰ ਵੀ ਬਰਾਮਦ ਕਰ ਲਿਆ। ਜ਼ਿਕਰਯੋਗ ਹੈ ਕਿ 11 ਅਕਤੂਬਰ ਨੂੰ ਤਰਨਤਾਰਨ ਵਿੱਚ ਏਐੱਸਆਈ ਇਕਬਾਲ ਸਿੰਘ ਦੀ ਉਸ ਦੀ ਪਤਨੀ ਦੇ ਸਾਹਮਣੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਮਗਰੋਂ ਦੋਵੇਂ ਮੁਲਜ਼ਮ ਫ਼ਰਾਰ ਸਨ। ਪੁਲੀਸ ਮੁਤਾਬਕ ਦੂਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਹੈਪੀ ਬਾਮਣ ਦਾ ਸਬੰਧ ਡੋਨੀ ਬਾਲ ਗੈਂਗ ਨਾਲ ਵੀ ਦੱਸਿਆ ਜਾ ਰਿਹਾ ਹੈ। ਪੁਲੀਸ ਵੱਲੋਂ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

Related posts

ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਦੇਹਾਂਤ, ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

On Punjab

ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ਸੁਣਨ ਤੋਂ ਨਾਂਹ

On Punjab

ਵਿਆਹ ਵਾਲੀ ਲੜਕੀ ਨੂੰ ਭਜਾਉਣ ਵਾਲੀ ਸਹੇਲੀ ਦਾ ਮਾਮਲਾ: ਲੜਕੀਆਂ ਦਾ ਨਾ ਲੱਗਿਆ ਪਤਾ

On Punjab