PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਐਲੋਨ ਮਸਕ ਸਾਲ ਦੇ ਅਖ਼ੀਰ ਤੱਕ ਭਾਰਤ ਆਉਣ ਦੇ ਚਾਹਵਾਨ

ਨਵੀਂ ਦਿੱਲੀ- ਟੈਸਲਾ ਦੇ ਮਾਲਕ ਐਲੋਨ ਮਸਕ (Tesla owner Elon Musk), ਜੋ ਕਿ ਅਮਰੀਕੀ ਪ੍ਰਸ਼ਾਸਨ ਵਿੱਚ ਮਜ਼ਬੂਤ ​​ਪ੍ਰਭਾਵ ਵਾਲੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਹਨ, ਨੇ ਸ਼ਨਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣਗੇ।

ਉਨ੍ਹਾਂ ਆਪਣੀ ਮਲਕੀਅਤ ਵਾਲੀ ਮਾਈਕ੍ਰੋ-ਬਲੌਗਿੰਗ ਸਾਈਟ ‘ਐਕਸ’ (micro-blogging site X) ‘ਤੇ ਪਾਈ ਇਕ ਪੋਸਟ ਵਿਚ ਕਿਹਾ, “ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਨਾਲ ਗੱਲ ਕਰਨਾ ਸਨਮਾਨ ਦੀ ਗੱਲ ਸੀ। ਮੈਂ ਇਸ ਸਾਲ ਦੇ ਅੰਤ ਵਿੱਚ ਭਾਰਤ ਆਉਣ ਦੀ ਉਮੀਦ ਕਰ ਰਿਹਾ ਹਾਂ!”ਇਸ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸਕ ਨਾਲ ਗੱਲ ਕੀਤੀ ਜਦੋਂ ਉਨ੍ਹਾਂ ਨੇ ਤਕਨਾਲੋਜੀ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਸਹਿਯੋਗ ਲਈ “ਅਥਾਹ ਸੰਭਾਵਨਾ” ‘ਤੇ ਚਰਚਾ ਕੀਤੀ।

ਐਕਸ ‘ਤੇ ਕੀਤੀ ਇੱਕ ਪੋਸਟ ਵਿੱਚ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਮਸਕ ਨਾਲ ਵੱਖ-ਵੱਖ ਮੁੱਦਿਆਂ ਬਾਰੇ ਗੱਲ ਕੀਤੀ, ਜਿਸ ਵਿੱਚ ਉਹ ਵਿਸ਼ੇ ਵੀ ਸ਼ਾਮਲ ਸਨ ਜੋ ਇਸ ਸਾਲ ਫਰਵਰੀ ਵਿੱਚ ਵਾਸ਼ਿੰਗਟਨ ਡੀਸੀ ਵਿੱਚ ਹੋਈ ਮੁਲਾਕਾਤ ਸਮੇਂ ਵਿਚਾਰੇ ਗਏ ਸਨ।

Related posts

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਵਿਖੇ ਧਾਰਮਿਕ ਸਮਾਗਮ ਕਰਵਾਇਆ

On Punjab

ਜਸਟਿਨ ਟਰੂਡੋ ਨੇ ਵੀ ਕੀਤੀ ਕਿਸਾਨ ਅੰਦੋਲਨ ਦੀ ਹਿਮਾਇਤ

On Punjab

ਆਕਸੀਜਨ ਦੀ ਬਿਨ੍ਹਾਂ ਰੁਕਾਵਟ ਸਪਲਾਈ ਤੇ ਉਤਪਾਦਨ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਆਪਦਾ ਪ੍ਰਬੰਧਨ ਕਾਨੂੰਨ ਕੀਤਾ ਲਾਗੂ

On Punjab