49.86 F
New York, US
October 7, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਓਟੀਟੀ (OTT) ਤੋਂ ਹਟਾਈ ਫ਼ਿਲਮ ‘ਸਤਲੁਜ’ ਹੁਣ ਪੰਜਾਬ ਦੇ ਪਿੰਡ-ਪਿੰਡ ਦਿਖਾਏਗਾ ‘ਸ਼੍ਰੋਮਣੀ ਅਕਾਲੀ ਦਲ’

ਚੰਡੀਗਡ਼੍ਹ-  ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਚਰਚਾ ਫ਼ਿਲਮ ‘ਸਤਲੁਜ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਨੂੰ ਓਟੀਟੀ ਪਲੇਟਫੋਰਮ ਤੋਂ 48 ਘੰਟਿਆਂ ਬਾਅਦ ਹੀ ਹਟਾ ਦਿੱਤਾ ਗਿਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਦੁਖਾਂਤ ’ਤੇ ਅਧਾਰਿਤ ਫ਼ਿਲਮ ‘ਸਤਲੁਜ’ ਪੰਜਾਬ ਨੂੰ ਪੰਜਾਬ ਦੇ ਪਿੰਡ-ਪਿੰਡ ਤੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਏ।

ਬਾਦਲ ਨੇ ਕਿਹਾ ਕਿ ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਸਚਾਈ ਬਿਆਨ ਕਰਦੀ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਅਤੇ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾ ਨਿਹੱਥੇ ਬੇਗੁਨਾਹ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕੋਹ-ਕੋਹ ਕੇ ਜ਼ਿੰਦਾ ਜਲਾਉਣ ਤੋਂ ਬਾਅਦ ਵੀ ਨਹੀਂ ਰੁਕੀ ਸੀ। ਕਾਂਗਰਸ ਨੇ ਇਸੇ ਦਿਲ ਕੰਬਾਊ ਸਾਕੇ ਵਿਰੁੱਧ ਰੋਸ ਪ੍ਰਗਟ ਕਰਨ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ। ਬਾਦਲ ਨੇ ਕਿਹਾ ਕਿ ਹੁਣ ਪੰਜਾਬ ਦੇ ਦਰਦਨਾਕ ਸਾਕੇ ਦਾ ਇਤਿਹਾਸ ਦੱਸਣ ਤੋਂ ਵੀ ਕੌਮ ਨੂੰ ਵਾਝਾਂ ਕੀਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਦਿਖਾਇਆ ਜਾਵੇਗਾ।

Related posts

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ‘ਆਪ’ ਸਰਕਾਰ ਦੀ ਦ੍ਰਿੜ੍ਹਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ਼) ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਵੀ ਸ਼ੁਰੂਆਤ ਕੀਤੀ। ਇਹ ਸੈੱਲ ਸੈਕਟਰ-79 ਸਥਿਤ ਸੋਹਾਣਾ ਥਾਣੇ ਦੀ ਦੂਜੀ ਮੰਜ਼ਿਲ ’ਤੇ ਕੰਮ ਕਰੇਗਾ। ਹਾਲ ਹੀ ’ਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਦ੍ਰਿੜ੍ਹ ਹੈ। ਇਸੇ ਤਹਿਤ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਐਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਵਜੋਂ ਨਵਾਂ ਰੂਪ ਦੇਣ ਦਾ ਫ਼ੈਸਲਾ ਕੀਤਾ ਹੈ।’’ ਉਨ੍ਹਾਂ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦੇਵੇਗੀ ਤੇ ਨਸ਼ਾ ਛੱਡਣ ਵਾਲਿਆਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ’ਤੇ ਨਸ਼ਾ ਤਸਕਰੀ ਰੋਕਣ ਤੇ ਇਸ ਘਿਣਾਉਣੇ ਅਪਰਾਧ ’ਚ ਸ਼ਾਮਲ ਵੱਡੀਆਂ ਮੱਛੀਆਂ ਦੀ ਸ਼ਨਾਖਤ ’ਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਭਗਵੰਤ ਮਾਨ ਨੇ ਕਿਹਾ, ‘‘ਟਾਸਕ ਫੋਰਸ ਸਿਰਫ਼ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਹੀ ਨਹੀਂ ਹੋਵੇਗੀ, ਸਗੋਂ ਇਸ ਨਵੀਂ ਵਿਸ਼ੇਸ਼ ਫੋਰਸ ਨੂੰ ਨਸ਼ਿਆਂ ਦੀ ਅਲਾਮਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਾਧੂ ਮੁਲਾਜ਼ਮ, ਸਾਧਨਾਂ ਅਤੇ ਟੈਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ।’’ ਉਨ੍ਹਾਂ ਕਿਹਾ ਕਿ ਏਐੱਨਟੀਐੱਫ਼ ਦੇ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ 400 ਤੋਂ ਵਧਾ ਕੇ 861 ਕੀਤੀ ਜਾ ਰਹੀ ਹੈ ਤੇ ਫੋਰਸ ਨੂੰ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਵੀ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ, ‘‘ਏਐੱਨਟੀਐੱਫ਼ ਨੂੰ ਮੁਹਾਲੀ ’ਚ ਆਪਣਾ ਹੈੱਡਕੁਆਰਟਰ ਬਣਾਉਣ ਲਈ ਇੱਕ ਏਕੜ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਐਨਫੋਰਸਮੈਂਟ-ਨਸ਼ਾ ਮੁਕਤੀ ਰੋਕਥਾਮ ਰਣਨੀਤੀ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ-ਅਡਿੱਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ ’ਚੋਂ 10 ਕਰੋੜ ਰੁਪਏ ਏਐੱਨਟੀਐੱਫ਼ ਲਈ ਮਨਜ਼ੂਰ ਕੀਤੇ ਜਾਣਗੇ।’’ ਇਸ ਦੌਰਾਨ ਮੁੱਖ ਮੰਤਰੀ ਨੇ ਖੰਨਾ ਬੇਅਦਬੀ ਕਾਂਡ ਅਤੇ ਅੰਮ੍ਰਿਤਸਰ ਵਿੱਚ ਐੱਨਆਰਆਈ ’ਤੇ ਹੋਏ ਹਮਲੇ ਦੇ ਮਾਮਲਿਆਂ ਪੰਜਾਬ ਪੁਲੀਸ ਦੀਆਂ ਫੌਰੀ ਕਾਰਵਾਈਆਂ ਦੀ ਸ਼ਲਾਘਾ ਕੀਤੀ। ਕੰਗਨਾ ਰਣੌਤ ਨੂੰ ਜ਼ਾਬਤੇ ’ਚ ਰੱਖੇ ਭਾਜਪਾ ਮੁਹਾਲੀ: ਭਾਜਪਾ ਸੰਸਦ ਮੈਂਬਰ ਅਤੇ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ‘ਐਮਰਜੈਂਸੀ’ ਤੇ ਉਸ ਵੱਲੋਂ ਕਿਸਾਨਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਆਪਣੇ ‘ਵਿਵਾਦਤ’ ਸੰਸਦ ਮੈਂਬਰਾਂ ਨੂੰ ਜ਼ਾਬਤੇ ’ਚ ਰੱਖਣ ਲਈ ਆਖਿਆ ਹੈ। ਮਾਨ ਕਿਹਾ, ‘‘ਕੰਗਨਾ ਕਥਿਤ ਹੋਛੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਵਿਗਾੜ ਰਹੀ ਹੈ। ਉਹ ਮੰਡੀ ਹਲਕੇ (ਹਿਮਾਚਲ ਪ੍ਰਦੇਸ਼) ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਖਾਸਕਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।’’ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਆਪਣੇ ਅਜਿਹੇ ਆਗੂਆਂ ਨੂੰ ਸਮਾਜ ’ਚ ਕਥਿਤ ਜ਼ਹਿਰ ਫੈਲਾਉਣ ਤੋਂ ਰੋਕਣਾ ਚਾਹੀਦਾ ਹੈ, ਕਿਉਂਕਿ ਭਗਵਾ ਪਾਰਟੀ ਸਿਰਫ਼ ਇੰਨਾ ਕਹਿ ਕੇ ‘‘ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ’’, ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ।

On Punjab

ਆਸਕਰ 2023 ਦੇ ਜੇਤੂਆਂ ਦਾ ਐਲਾਨ, ਜਾਣੋ ਕਿਸ ਨੇ ਜਿੱਤਿਆ ਕਿਹੜਾ ਐਵਾਰਡ

On Punjab

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

On Punjab