PreetNama
ਸਮਾਜ/Social

ਔਰਤ ਨੇ 17 ਦਿਨਾਂ ‘ਚ ਭੀਖ ਮੰਗ ਇਕੱਠੇ ਕੀਤੇ 34 ਲੱਖ ਰੁਪਏ

ਦੁਬਈਪੁਲਿਸ ਨੇ ਇੱਕ ਯੂਰਪੀਅਨ ਮਹਿਲਾ ਨੂੰ ਧੋਖਾਧੜੀ ਦੇ ਇਲਜ਼ਾਮ ‘ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਹਿਲਾ ਲੋਕਾਂ ਤੋਂ ਆਨਲਾਈਨ ਭੀਖ ਮੰਗ ਰਹੀ ਸੀ। ਉਸ ਨੇ ਸਿਰਫ 17 ਦਿਨਾਂ ‘ਚ ਹੀ 34 ਲੱਖ 81 ਹਜ਼ਾਰ ਰੁਪਏ ਇਕੱਠੇ ਕਰ ਲਏ। ਸੋਸ਼ਲ ਮੀਡੀਆ ਦੇ ਵੱਖਵੱਖ ਪਲੇਟਫਾਰਮਾਂ ਤੇ ਉਸ ਨੇ ਬੱਚਿਆਂ ਦੇ ਫੋਟੋ ਪੋਸਟ ਕੀਤੇ ਹੋਏ ਸੀ।

ਉਹ ਲੋਕਾਂ ਨੂੰ ਕਹਿੰਦੀ ਸੀ ਕਿ ਉਸ ਦੇ ਪਤੀ ਨੇ ਉਸ ਨੂੰ ਛੱਡ ਦਿੱਤਾ ਹੈ ਤੇ ਉਸ ਦੇ ਸਿਰ ‘ਤੇ ਬੱਚਿਆਂ ਨੂੰ ਪਾਲਣ ਦੀ ਜ਼ਿੰਮੇਦਾਰੀ ਹੈ। ਪੁਲਿਸ ਮੁਤਾਬਕ ਸਾਬਕਾ ਪਤੀ ਨੇ ਹੀ ਮਹਿਲਾ ਦੀ ਇਸ ਹਰਕਤ ਬਾਰੇ ਉਨ੍ਹਾਂ ਨੂੰ ਦੱਸਿਆ। ਦੁਬਈ ਪੁਲਿਸ ਦੇ ਅਪਰਾਧ ਜਾਂਚ ਵਿਭਾਗ ਦੇ ਅਧਿਕਾਰੀ ਜਮਾਲ ਅਲ ਸਲੇਮ ਜਾਲਫ ਨੇ ਦੱਸਿਆ ਕਿ ਮਹਿਲਾ ਨੇ ਬੱਚਿਆਂ ਦੀਆਂ ਤਸਵੀਰਾਂ ਫੇਸਬੁੱਕਟਵਿਟਰ ਤੇ ਇੰਸਟਾਗ੍ਰਾਮ ‘ਤੇ ਪੋਸਟ ਕੀਤੇ ਸੀ ਤੇ ਕਈ ਅਕਾਊਂਟ ਬਣਾਏ ਹੋਏ ਸੀ।

Related posts

’ਮਹਾਂਕੁੰਭ ‘ਮ੍ਰਿਤਯੂ ਕੁੰਭ’ ਵਿਚ ਤਬਦੀਲ ਹੋਇਆ: ਮਮਤਾ ਬੈਨਰਜੀ

On Punjab

ਤਪਦੀ ਗਰਮੀ ਤੋਂ ਜਲਦ ਮਿਲੇਗੀ ਰਾਹਤ, ਮੌਸਮ ਵਿਭਾਗ ਦਾ ਅਲਰਟ

On Punjab

ਕੋਰੋਨਾ ਤੋਂ ਬਾਅਦ ਹੁਣ ਜਾਪਾਨ ਤੋਂ ਉੱਠਿਆ ਇਹ ਵਾਇਰਸ! ਇਨ੍ਹਾਂ 5 ਦੇਸ਼ਾਂ ਵਿਚ ਸਾਹਮਣੇ ਆਏ ਮਾਮਲੇ

On Punjab