48.69 F
New York, US
March 28, 2024
PreetNama
ਰਾਜਨੀਤੀ/Politics

ਕਪਿਲ ਮਿਸ਼ਰਾ ਸਮੇਤ ਹੋਰ ਭਾਜਪਾ ਨੇਤਾਵਾਂ ਦੇ ਭੜਕਾਊ ਭਾਸ਼ਣਾਂ ਦਾ ਮਾਮਲਾ ਪੰਹੁਚਿਆ ਸੁਪਰੀਮ ਕੋਰਟ

pleas against bjp leaders: ਸੁਪਰੀਮ ਕੋਰਟ ਨੇ ਭਾਜਪਾ ਨੇਤਾਵਾਂ ਕਪਿਲ ਮਿਸ਼ਰਾ, ਅਨੁਰਾਗ ਠਾਕੁਰ ਅਤੇ ਪਰਵੇਸ਼ ਵਰਮਾ ਖ਼ਿਲਾਫ਼ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ ਕੇਸਾਂ ਦੀ ਸੁਣਵਾਈ ਲਈ ਸਹਿਮਤੀ ਦਿੱਤੀ ਹੈ। ਦਿੱਲੀ ਹਿੰਸਾ ਦੇ ਪੀੜਤਾਂ ਨੇ ਪਿੱਛਲੇ ਹਫਤੇ ਭਾਜਪਾ ਨੇਤਾਵਾਂ ਵਿਰੁੱਧ ਭੜਕਾਊ ਭਾਸ਼ਣ ਦੇਣ ਦੇ ਦੋਸ਼ ਹੇਠ ਅਦਾਲਤ ਵਿੱਚ ਪਟੀਸ਼ਨ ਦਾਖਿਲ ਕੀਤੀ ਸੀ। ਇਸ ਵਿੱਚ ਨਫ਼ਰਤ ਭਰੇ ਭਾਸ਼ਣ ਦੇਣ ਦੇ ਮਾਮਲੇ ਵਿੱਚ ਮੁਲਜ਼ਮ ਤਿੰਨਾਂ ਨੇਤਾਵਾਂ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀ ਗਈ ਹੈ। ਸੁਪਰੀਮ ਕੋਰਟ ਬੁੱਧਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਕਿਹਾ ਕਿ ਅਸੀਂ ਅਜਿਹੇ ਮਾਮਲਿਆਂ ਨੂੰ ਨਹੀਂ ਰੋਕ ਸਕਦੇ। ਅਦਾਲਤ ਸੁਣਵਾਈ ਤੋਂ ਬਾਅਦ ਹੀ ਸਥਿਤੀ ਨਾਲ ਨਜਿੱਠ ਸਕਦੀ ਹੈ। ਸਾਨੂੰ ਸ਼ਾਂਤੀ ਦੀ ਉਮੀਦ ਹੈ।

ਪਟੀਸ਼ਨਕਰਤਾ ਵੱਲੋਂ ਪੇਸ਼ ਹੋਏ ਕੋਲਿਨ ਗੋਂਜ਼ਲਵਿਸ ਨੇ ਚੀਫ਼ ਜਸਟਿਸ ਐਸ.ਏ. ਬੋਬੜੇ ਨੂੰ ਦੱਸਿਆ ਕਿ ਇਹ ਪਟੀਸ਼ਨ ਹਰਸ਼ ਮੰਦਰ ਅਤੇ ਪੰਜ ਪੀੜਤਾਂ ਦੀ ਤਰਫੋਂ ਦਾਖਿਲ ਕੀਤੀ ਗਈ ਹੈ। ਪਟੀਸ਼ਨ ਵਿੱਚ 13 ਅਪ੍ਰੈਲ ਤੱਕ ਦਿੱਲੀ ਹਾਈ ਕੋਰਟ ਦੇ ਕੇਸ ਨੂੰ ਮੁਲਤਵੀ ਕਰਨ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦੀ ਜਲਦੀ ਸੁਣਵਾਈ ਕੀਤੀ ਜਾਣੀ ਚਾਹੀਦੀ ਹੈ। ਹਰ ਰੋਜ਼ ਲੋਕ ਮਾਰੇ ਜਾ ਰਹੇ ਹਨ। ਸੱਤਾ ਧਿਰ ਦੇ ਲੋਕਾਂ ਨੇ ਹਿੰਸਾ ਨੂੰ ਭੜਕਾਉਣ ਵਾਲੇ ਬਿਆਨ ਦਿੱਤੇ ਹਨ। ਕੁੱਝ ਸਮੇਂ ਇਸ ਕੇਸ ਦੀ ਸੁਣਵਾਈ ਤੋਂ ਬਾਅਦ, ਦਿੱਲੀ ਹਾਈ ਕੋਰਟ ਨੇ ਇਸ ਨੂੰ 6 ਹਫਤਿਆਂ ਲਈ ਮੁਲਤਵੀ ਕਰ ਦਿੱਤਾ ਹੈ। ਇਸੇ ਤਰ੍ਹਾਂ ਹਾਈ ਕੋਰਟ ਨੇ ਜਾਮੀਆ ਹਿੰਸਾ ਮਾਮਲੇ ਵਿੱਚ ਵੀ ਕੀਤਾ ਸੀ।

ਇਸ ਤੋਂ ਇਲਾਵਾ ਪਟੀਸ਼ਨ ਵਿੱਚ ਪੀੜਤਾਂ ਨੂੰ ਅਸਾਧਾਰਣ ਮੁਆਵਜ਼ਾ ਦੇਣ, ਪੁਲਿਸ ਅਤੇ ਅਰਧ ਸੈਨਿਕ ਬਲਾਂ ਦੁਆਰਾ ਨਜ਼ਰਬੰਦ ਕੀਤੇ ਗਏ ਵਿਅਕਤੀਆਂ ਦੀ ਪੂਰੀ ਸੂਚੀ ਜਨਤਕ ਕਰਨ, ਦੰਗੇ ਪ੍ਰਭਾਵਿਤ ਇਲਾਕਿਆਂ ਦੀ ਸਾਰੀ ਸੀ.ਸੀ.ਟੀ.ਵੀ ਫੁਟੇਜ ਨੂੰ ਸੁਰੱਖਿਅਤ ਰੱਖਣ, ਪੀੜਤ ਪਰਿਵਾਰਾਂ ਨੂੰ ਤੁਰੰਤ ਪੋਸਟਮਾਰਟਮ ਰਿਪੋਰਟ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ ਹੈ।

Related posts

ਕੇਜਰੀਵਾਲ ਦੀ ਕੁਲ ਸੰਪੱਤੀ 3.4 ਕਰੋੜ, 2015 ਤੋਂ ਬਾਅਦ 1.3 ਕਰੋੜ ਰੁਪਏ ਦਾ ਵਾਧਾ

On Punjab

ਨਾਗਰਿਕਾਂ ਲਈ ਅੰਤਰਰਾਸ਼ਟਰੀ ਯਾਤਰਾ ਨੂੰ ਆਸਾਨ ਤੇ ਸੁਰੱਖਿਅਤ ਬਣਾਉਣ ਲਈ ਭਾਰਤ ਜਲਦੀ ਸ਼ੁਰੂ ਕਰੇਗਾ ਈ-ਪਾਸਪੋਰਟ : ਐੱਸ ਜੈਸ਼ੰਕਰ

On Punjab

ਕੀ ਪਾਰਟੀ ਛੱਡ ਸਕਦੇ ਨੇ ਮਨਪ੍ਰੀਤ ਬਾਦਲ ? ਮਨਪ੍ਰੀਤ ਦੇ ਨਜ਼ਦੀਕੀ ਰਿਸ਼ਤੇਦਾਰ ਨੇ ਕਾਂਗਰਸ ਪ੍ਰਧਾਨ ‘ਤੇ ਕੀਤਾ ਵੱਡਾ ਹਮਲਾ, ਜਾਣੋ ਕੀ ਕਿਹਾ

On Punjab