PreetNama
ਖਾਸ-ਖਬਰਾਂ/Important News

ਕਰਤਾਰਪੁਰ ਲਾਂਘੇ ਨੂੰ ਲੈ ਕੇ ਇਮਰਾਨ ਨੇ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਡਾ ਐਲਾਨ ਕੀਤਾ। ਇਮਰਾਨ ਖ਼ਾਨ ਨੇ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ। ਪਾਸਪੋਰਟ ਦੀ ਜਗ੍ਹਾ ਹੁਣ ਵੈਧ ID ਦੀ ਜ਼ਰੂਰਤ ਹੋਵੇਗੀ, ਪਹਿਲਾਂ ਸ਼ਰਤ ਸੀ ਕਿ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਆਪਣੇ ਨਾਲ ਪਾਸਪੋਰਟ ਰੱਖਣ ਜ਼ਰੂਰੀ ਹੋਵੇਗੀ ਪਰ ਹੁਣ ਸਿਰਫ਼ ਇੱਕ ਵੈਲਿਡ ID ਦੇ ਆਧਾਰ ‘ਤੇ ਹੀ ਯਾਤਰਾ ਹੋਵੇਗੀ।

ਇਸ ਤੋਂ ਇਲਾਵਾ ਲਾਂਘੇ ਦੇ ਉਦਘਾਟਨ ਵਾਲੇ ਦਿਨ ਜਾਣ ਵਾਲੇ ਜੱਥੇ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਹਲਾਂਕਿ ਬਾਕੀ ਦਿਨ 20 ਡਾਲਰ ਫ਼ੀਸ ਵਸੂਲੀ ਜਾਵੇਗੀ। ਇਸ ਦੇ ਨਾਲ ਹੀ ਯਾਤਰਾ ਲਈ 10 ਦਿਨ ਪਹਿਲਾਂ ਕਰਵਾਈ ਜਾਣ ਵਾਲੀ ਐਡਵਾਂਸ ਬੁਕਿੰਗ ਵੀ ਖ਼ਤਮ ਕਰ ਦਿੱਤੀ ਗਈ, ਸ਼ਰਧਾਲੂ ਕਿਸੇ ਸਮੇਂ ਵੀ ਯਾਤਰਾਂ ਕਰਨ ਲਈ ਅਪਲਾਈ ਕਰ ਸਕਣਗੇ।ਪੰਜ ਹਜ਼ਾਰ ਸ਼ਰਧਾਲੂ ਹਰ ਰੋਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਕਰਤਾਰਪੁਰ ਸਾਹਿਬ ਦਾ ਲਾਂਘਾ 9 ਨਵੰਬਰ ਨੂੰ ਖੁੱਲ੍ਹਣ ਜਾ ਰਿਹਾ ਹੈ। ਭਾਰਤ ਵਾਲੇ ਪਾਸੇਓਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉਦਾਘਟਨ ਕਰਨਗੇ ਤਾਂ ਓਧਰ ਪਾਕਿਸਤਾਨ ਵੱਲ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਲਾਂਘੇ ਨੂੰ ਖੋਲ੍ਹਣਗੇ।

Related posts

ਟਰੰਪ ਦਾ ਗਲੋਬਲ ਟ੍ਰੇਡ ਜੂਆ: ਅਗਸਤ ਦੀ ਆਖਰੀ ਤਾਰੀਖ ਦੇ ਨਾਲ ਉਸਦੇ ਟੈਰਿਫ ਸੌਦੇ ਕਿੱਥੇ ਖੜ੍ਹੇ ਹਨ

On Punjab

ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ’ਚ ਦੋ ਵਿਅਕਤੀਆਂ ਦੀ ਮੌਤ, ਤਿੰਨ ਜ਼ਖਮੀ

On Punjab

ਹਥਿਆਰਬੰਦ ਹਮਲਾਵਰਾਂ ਵੱਲੋਂ ਲੈਬ ਤਕਨੀਸ਼ੀਅਨ ਦਾ ਗੋਲੀਆਂ ਮਾਰ ਕੇ ਕਤਲ

On Punjab