PreetNama
ਰਾਜਨੀਤੀ/Politics

ਕਸ਼ਮੀਰ ਬਾਰੇ ਮੋਦੀ ਸਰਕਾਰ ਦੇ ਫੈਸਲੇ ‘ਤੇ ਕੈਪਟਨ ਅਮਰਿੰਦਰ ਦਾ ਵੱਡਾ ਸਟੈਂਡ

ਚੰਡੀਗੜ੍ਹ: ਮੋਦੀ ਸਰਕਾਰ ਨੇ ਸੋਮਵਾਰ ਇਤਿਹਾਸਕ ਫੈਸਲਾ ਲੈਂਦਿਆਂ ਨਾ ਸਿਰਫ ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕੀਤੀ, ਬਲਕਿ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੀ ਵੰਡ ਦਿੱਤਾ। ਹੁਣ ਜੰਮੂ-ਕਸ਼ਮੀਰ ਦੋ ਹਿੱਸਿਆਂ ਲੱਦਾਖ ਤੇ ਜੰਮੂ-ਕਸ਼ਮੀਰ ਵਿੱਚ ਵੰਡਿਆ ਗਿਆ ਹੈ। ਸਰਕਾਰ ਦੇ ਇਸ ਫੈਸਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਤੌਰ ‘ਤੇ ਗੈਰ-ਸੰਵਿਧਾਨਕ ਤੇ ਗੈਰ-ਕਾਨੂੰਨੀ ਹੈ। ਉਨ੍ਹਾਂ ਇਸ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਲੋਕਤੰਤਰ ਲਈ ਇਹ ਇੱਕ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਬਗੈਰ ਕਿਸੇ ਕਾਨੂੰਨੀ ਵਿਵਸਥਾ ਦੀ ਪਾਲਣਾ ਕੀਤੇ ਮੁੜ ਤੋਂ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਇਤਿਹਾਸਕ ਫੈਸਲੇ ਮਨਮਾਨੇ ਤਰੀਕੇ ਨਾਲ ਨਹੀਂ ਲੈਣੇ ਚਾਹੀਦੇ।

 

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਫੈਸਲਾ ਲੈਣ ਲੱਗਿਆਂ ਮੋਦੀ ਸਰਕਾਰ ਨੇ ਕਿਸੇ ਵੀ ਧਿਰ ਨੂੰ ਭਰੋਸੇ ਵਿੱਚ ਨਹੀਂ ਲਿਆ। ਕੇਂਦਰ ਸਰਕਾਰ ਦੇ ਇਸ ਇਕਪਾਸੜ ਫੈਸਲੇ ਤੋਂ ਪਹਿਲਾਂ ਹੋਰ ਸਿਆਸੀ ਪਾਰਟੀਆਂ ਨਾਲ ਗੱਲਬਾਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਬੀਜੇਪੀ ਲੋਕਤੰਤਰੀ ਤੇ ਸੰਵਿਧਾਨਕ ਮਾਪਦੰਡਾਂ ਨੂੰ ਪੂਰਾ ਕਰਨ ਲਈ ਆਪਣੇ ਬਹੁਮਤ ਦੀ ਵਰਤੋਂ ਕਰ ਰਹੀ ਹੈ।

 

ਗ੍ਰਹਿ ਮੰਤਰੀ ਦੇ ਇਸ ਐਲਾਨ ਤੋਂ ਬਾਅਦ ਕੈਪਟਨ ਤੋਂ ਇਲਾਵਾ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸਖਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਅਮਿਤ ਸ਼ਾਹ ਦੇ ਐਲਾਨ ਨੂੰ ਲੋਕਤੰਤਰ ਲਈ ਕਾਲਾ ਦਿਨ ਕਰਾਰ ਦਿੱਤਾ। ਬੀਜੇਪੀ ਦੀ ਸਹਿਯੋਗੀ ਪਾਰਟੀ ਜੇਡੀਯੂ ਵੀ ਇਸ ਦਾ ਵਿਰੋਧ ਕਰ ਰਹੀ ਹੈ।

Related posts

Let us be proud of our women by encouraging and supporting them

On Punjab

ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼, ਨਸ਼ੇੜੀ ਨੌਜਵਾਨ ਨੇ ਕੀਰਤਨ ਕਰ ਰਹੇ ਰਾਗੀਆਂ ਨੂੰ ਕੱਢੀਆਂ ਗਾਲ੍ਹਾਂ

On Punjab

ਚੀਨ ’ਚ ਫੈਕਟਰੀਆਂ ਬਣਾਉਣ ਤੇ ਭਾਰਤ ਵਿੱਚ ਕਰਮਚਾਰੀ ਰੱਖਣ ਦੇ ਦਿਨ ਗਏ: ਟਰੰਪ

On Punjab