75.85 F
New York, US
September 10, 2026
PreetNama
ਰਾਜਨੀਤੀ/Politics

ਕਸ਼ਮੀਰ ਮਾਮਲੇ ‘ਚ ਕੌਮਾਂਤਰੀ ਸਾਥ ਨਾ ਮਿਲਣ ‘ਤੇ ਪਾਕਿਸਤਾਨ ਦਾ ਵੱਡਾ ਐਲਾਨ

ਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੇ ਫੈਸਲੇ ਤੋਂ ਬਾਅਦ ਪਾਕਿਸਤਾਨ ਬੇਹੱਦ ਖ਼ਫ਼ਾ ਹੈ। ਕਸ਼ਮੀਰ ਸਬੰਧੀ ਇਮਰਾਨ ਖ਼ਾਨ ਨੇ ਸੰਯੁਕਤ ਰਾਸ਼ਟਰ ਤੇ ਕੌਮਾਂਤਰੀ ਭਾਈਚਾਰੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਮੁਸਲਮਾਨਾਂ ‘ਤੇ ਅੱਤਿਆਚਾਰ ਹੁੰਦਾ ਹੈ ਤਾਂ ਕੌਮਾਂਤਰੀ ਭਾਈਚਾਰਾ ਤੇ ਸੰਯੁਕਤ ਰਾਸ਼ਟਰ ਚੁੱਪ ਹੋ ਜਾਂਦੇ ਹਨ।

ਇੰਨਾ ਹੀ ਨਹੀਂ, ਇਮਰਾਨ ਖਾਨ ਨੇ ਇੱਕ ਵਾਰ ਫਿਰ ਭਾਰਤ ਨੂੰ ਜੰਗ ਦੀ ਧਮਕੀ ਦਿੱਤੀ। ਉਨ੍ਹਾਂ ਕਿਹਾ, ‘ਜੇ ਨਰਿੰਦਰ ਮੋਦੀ ਸਰਕਾਰ ਨੇ ਪੀਓਕੇ ‘ਤੇ ਕਿਸੇ ਵੀ ਤਰ੍ਹਾਂ ਹਮਲਾ ਕੀਤਾ, ਤਾਂ ਉਹ ਇੱਟ ਦਾ ਜਵਾਬ ਪੱਥਰ ਨਾਲ ਦੇਣਗੇ।’ ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਤੇ ਪਾਕਿਸਤਾਨ ਨੇ ਦੁਪਹਿਰ 12 ਵਜੇ ‘ਕਸ਼ਮੀਰ ਆਵਰ’ ਮਨਾਇਆ। ਇਮਰਾਨ ਖ਼ਾਨ ਨੇ 12 ਵਜੇ ਲੋਕਾਂ ਨੂੰ ਕਸ਼ਮੀਰੀਆਂ ਦੇ ਸਮਰਥਨ ਵਿੱਚ ਘਰਾਂ ਤੋਂ ਬਾਹਰ ਨਿਕਲਣ ਦੀ ਅਪੀਲ ਕੀਤੀ।

ਦੱਸ ਦੇਈਏ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜੇ ਦਾ ਅਧਿਕਾਰ ਦੇਣ ਵਾਲੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਸਦਨ ਵਿੱਚ ਰਾਜ ਪੁਨਰਗਠਨ ਬਿੱਲ ਵੀ ਪਾਸ ਕਰ ਦਿੱਤਾ ਹੈ। ਇਸ ਦੇ ਬਾਅਦ ਹੁਣ ਜੰਮੂ-ਕਸ਼ਮੀਰ ਤੇ ਲੱਦਾਖ ਦੋ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣ ਗਏ ਹਨ। ਪਾਕਿਸਤਾਨ ਮੋਦੀ ਸਰਕਾਰ ਦੇ ਇਸੇ ਫੈਸਲੇ ਤੋਂ ਗਰਮ ਹੋਇਆ ਹੈ।

Related posts

ਪੁਲਿਸ ਕਿਸੇ ਵੀ ਸਮੇਂ ਸਿਮਰਜੀਤ ਬੈਂਸ ਨੂੰ ਕਰ ਸਕਦੀ ਹੈ ਗ੍ਰਿਫ਼ਤਾਰ !ਚੰਡੀਗੜ੍ਹ: ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਦਸਲੂਕੀ ਕਰਨ ਤੇ ਕਥਿਤ ਤੌਰ ’ਤੇ ਧਮਕੀ ਦੇਣ ਦੇ ਦੋਸ਼ਾਂ ਹੇਠ ਨਾਮਜ਼ਦ ਕੀਤੇ ਗਏ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਿਲਾਂ ਹੋਰ ਵੀ ਵੱਧ ਗਈਆਂ ਹਨ । ਬੀਤੇ ਦਿਨੀਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਵੀ ਗੁਰਦਾਸਪੁਰ ਦੇ ਸੈਸ਼ਨਜ਼ ਜੱਜ ਰਮੇਸ਼ ਕੁਮਾਰੀ ਵੱਲੋਂ ਰੱਦ ਕਰ ਦਿੱਤੀ ਗਈ ਸੀ । ਜਿਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਕਿਸੇ ਵੀ ਵੇਲੇ ਗ੍ਰਿਫ਼ਤਾਰ ਕਰ ਸਕਦੀ ਹੈ । ਦਰਅਸਲ, ਬੈਂਸ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ 12 ਸਤੰਬਰ ਨੂੰ ਦਾਇਰ ਕੀਤੀ ਗਈ ਸੀ । ਜਿਸ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ 16 ਸਤੰਬਰ ਤੱਕ ਇਹ ਮਾਮਲਾ ਮੁਲਤਵੀ ਕਰ ਦਿੱਤਾ ਗਿਆ ਸੀ ।

On Punjab

ਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀ

On Punjab

ਸਰਦ ਰੁੱਤ ਇਜਲਾਸ: TMC ਦਾ ਸੰਸਦ ’ਚ ਰਾਤ ਭਰ ਧਰਨਾ, ਲੋਕ ਸਭਾ ਅਤੇ ਰਾਜ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ

On Punjab