PreetNama
ਰਾਜਨੀਤੀ/Politics

ਕਾਂਗਰਸ ‘ਚ ਮੁੜ ਅਸਤੀਫ਼ਿਆਂ ਦੀ ਝੜੀ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਵਿੱਚ ਮਿਲੀ ਹਾਲ ਤੋਂ ਬਾਅਦ ਕਾਂਗਰਸ ਵਿੱਚ ਅਸਤੀਫਿਆਂ ਦਾ ਦੌਰ ਜਾਰੀ ਹੈ। ਅੱਜ ਇਸ ਲਿਸਟ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਤੇ ਦਿੱਗਜ ਲੀਡਰ ਜੋਤੀਰਾਦਿੱਤਿਆ ਸਿੰਧੀਆ ਦਾ ਵੀ ਨਾਂ ਜੁੜ ਗਿਆ ਹੈ। ਸਿੰਧੀਆ ਨੇ ਟਵਿੱਟਰ ‘ਤੇ ਜਨਾਦੇਸ਼ ਦੇ ਸਨਮਾਨ ਤੇ ਹਾਰ ਦੀ ਜ਼ਿੰਮੇਦਾਰੀ ਲੈਂਦਿਆਂ ਅਸਤੀਫੇ ਦਾ ਐਲਾਨ ਕੀਤਾ। ਉਨ੍ਹਾਂ ਰਾਹੁਲ ਗਾਂਧੀ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਦੱਸ ਦੇਈਏ ਅੱਜ ਹੀ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਸਿੰਧੀਆ ਨੇ ਆਪਣੇ ਟਵੀਟ ਵਿੱਚ ਲਿਖਿਆ ਜਨਾਦੇਸ਼ ਨੂੰ ਸਵੀਕਾਰ ਕਰਦਿਆਂ ਹੋਇਆਂ ਤੇ ਜ਼ਿੰਮੇਦਾਰੀ ਲੈਂਦਿਆਂ ਉਨ੍ਹਾਂ ਆਪਣੇ ਕਾਂਗਰਸ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਦੱਸ ਦੇਈਏ ਚੋਣਾਂ ਵਿੱਚ ਜੋਤੀਰਾਦਿੱਤਿਆ ਸਿੰਧੀਆ ਕੋਲ ਪੱਛਮੀ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ ਸੀ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਕੋਲ ਪੂਰਬੀ ਉੱਤਰ ਪ੍ਰਦੇਸ਼ ਦੀ ਕਮਾਨ ਸੀ।

ਸਿੰਧੀਆ ਖ਼ੁਦ ਵੀ ਮੱਧ ਪ੍ਰਦੇਸ਼ ਦੇ ਗੁਣਾ ਤੋਂ ਲੋਕ ਸਭਾ ਚੋਣਾਂ ਹਾਰ ਗਏ। ਉਨ੍ਹਾਂ ਦੇ ਅਸਤੀਫੇ ਬਾਅਦ ਹੁਣ ਸਵਾਲ ਉੱਠ ਰਹੇ ਹਨ ਕੇ ਕੀ ਪ੍ਰਿਅੰਕਾ ਗਾਂਧੀ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ? ਅੱਜ ਮੁੰਬਈ ਕਾਂਗਰਸ ਦੇ ਪ੍ਰਧਾਨ ਮਿਲਿੰਦ ਦੇਵੜਾ ਨੇ ਵੀ ਅਸਤੀਫਾ ਦੇ ਦਿੱਤਾ ਹੈ।

Related posts

Manmohan Singh Health Update : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਏਮਜ਼ ਤੋਂ ਮਿਲੀ ਛੁੱਟੀ, ਕੋਰੋਨਾ ਕਾਰਨ ਹੋਏ ਸੀ ਭਰਤੀ

On Punjab

ਆਸਟਰੇਲੀਆ ਖ਼ਿਲਾਫ਼ ਆਖ਼ਰੀ ਟੈਸਟ ’ਚੋਂ ਰੋਹਿਤ ਨੂੰ ਕੀਤਾ ਜਾ ਸਕਦੈ ਬਾਹਰ

On Punjab

ਜੌਹਨ ਦੀ ‘ਦਿ ਡਿਪਲੋਮੈਟ’ ਸੱਤ ਮਾਰਚ ਨੂੰ ਹੋਵੇਗੀ ਰਿਲੀਜ਼

On Punjab