PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

“ਕਾਂਗਰਸ ਨੇ ਬਹੁਤ ਕੁਝ ਦਿੱਤਾ, ਹੁਣ ਅਸਤੀਫਾ ਵੀ ਦੇ ਸਕਦਾ ਹਾਂ” – ਰਾਜਾ ਵੜਿੰਗ ਦਾ ਵੱਡਾ ਬਿਆਨ

ਸ੍ਰੀ ਮੁਕਤਸਰ ਸਾਹਿਬ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਕ ਸਿਆਸੀ ਸਮਾਗਮ ਦੌਰਾਨ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਸਭ ਕੁਝ ਦਿੱਤਾ ਹੈ ਅਤੇ ਜੇਕਰ ਪਾਰਟੀ ਹਾਈਕਮਾਂਡ ਚਾਹੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਲਈ ਵੀ ਤਿਆਰ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਰੱਖੀ ਗਈ ਵਰਕਰ ਬੈਠਕ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ, “ਕਾਂਗਰਸ ਨੇ ਮੈਨੂੰ ਬਹੁਤ ਕੁਝ ਦਿੱਤਾ ਹੈ, ਹੁਣ ਮੇਰੀ ਕੋਈ ਨਿੱਜੀ ਇੱਛਾ ਬਾਕੀ ਨਹੀਂ ਰਹੀ। ਪਾਰਟੀ ਦੀ ਬਦੌਲਤ ਹੀ ਅੱਜ ਮੇਰੇ ਕੋਲ ਦਿੱਲੀ ‘ਚ ਕਿਲ੍ਹੇ ਵਰਗਾ ਘਰ ਹੈ ਅਤੇ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਆਂਢੀ ਹਾਂ। ਜੇਕਰ ਹਾਈਕਮਾਂਡ ਅੱਜ ਹੀ ਕਹੇ ਤਾਂ ਮੈਂ ਅਸਤੀਫ਼ਾ ਦੇ ਸਕਦਾ ਹਾਂ, ਪਰ ਮੈਂ ਕਦੇ ਵੀ ਕਾਂਗਰਸ ਦਾ ਸਾਥ ਨਹੀਂ ਛੱਡਾਂਗਾ।”

ਆਪਣੇ ਭਾਸ਼ਣ ਦੌਰਾਨ ਵੜਿੰਗ ਨੇ ਵਿਰੋਧੀ ਧਿਰਾਂ ਅਤੇ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਉੱਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਪੋਸਟਰ ਲਗਾਏ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਹੈ ਕਿ ਜਨਤਾ ਹੁਣ ਉਨ੍ਹਾਂ ਨੂੰ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਂਡਿਆਂ ਜਾਂ ਸਿਆਹੀ ਸੁੱਟਣ ਵਰਗੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਖਾਸ ਕਰਕੇ ਲੰਬੀ, ਮਲੋਟ ਅਤੇ ਮੁਕਤਸਰ ਵਿੱਚ ਕਾਂਗਰਸ ਵਰਕਰਾਂ ਨੇ ਹਰ ਧੱਕੇਸ਼ਾਹੀ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਨ੍ਹਾਂ ਸੀਟਾਂ ‘ਤੇ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ। ਇਸ ਸਮਾਗਮ ਵਿੱਚ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਸਮੇਤ ਕਈ ਸਥਾਨਕ ਕਾਂਗਰਸੀ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Related posts

ਕਾਬੁਲ ‘ਚ ਡਰੋਨ ਹਮਲੇ ‘ਤੇ ਬੋਲਿਆ ਅਮਰੀਕਾ- ਸਵੈ-ਰੱਖਿਆ ਲਈ ਚੁੱਕਿਆ ਇਹ ਕਦਮ, ਨਤੀਜਿਆਂ ਜਾ ਕਰ ਰਹੇ ਮੁਲਾਂਕਣ

On Punjab

ਸ਼ੁਰੂਆਤੀ ਕਾਰੋਬਾਰ ਵਿਚ ਸ਼ੇਅਰ ਮਾਰਕੀਟ ’ਚ ਗਿਰਾਵਟ, ਅਡਾਨੀ ਸਮੂਹ ਦੇ ਸ਼ੇਅਰਾਂ ’ਚ ਉਛਾਲ

On Punjab

ਸਿੰਘੂ ਬਾਰਡਰ ‘ਤੇ ਪੰਜਾਬੀ ਨੌਜਵਾਨ ਦੀ ਹੱਤਿਆ ਦੇ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚੇ ਦਾ ਆਇਆ ਵੱਡਾ ਬਿਆਨ, ਪੜ੍ਹੋ ਕੀ ਕਿਹਾ

On Punjab