70.3 F
New York, US
August 21, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਾਂਗਰਸ ਪਾਰਟੀ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਤੁਰੰਤ ਮਾਫ਼ੀ ਮੰਗੇ: ਭਾਜਪਾ ਸੂਬਾ ਪ੍ਰਧਾਨ

ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ “ਰੋਲ ਮਾਡਲ” ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂਆਂ ਦਾ ਇਹ ਬਿਆਨ ਪਾਰਟੀ ਦੀ ਸਿੱਖ ਵਿਰੋਧੀ ਮਾਨਸਿਕਤਾ ਨੂੰ ਇੱਕ ਵਾਰ ਫਿਰ ਜੱਗ ਜ਼ਾਹਰ ਕਰਦਾ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 1984 ਦੇ ਭਿਆਨਕ ਅਤੇ ਦਰਦਨਾਕ ਸਿੱਖ ਕਤਲੇਆਮ ਨੂੰ 42 ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਪਰਿਵਾਰਾਂ ਦੇ ਜ਼ਖ਼ਮ ਅੱਜ ਵੀ ਅੱਲੇ ਹਨ। ਅਜਿਹੇ ਸੰਵੇਦਨਸ਼ੀਲ ਸਮੇਂ ਵਿੱਚ ਕਤਲੇਆਮ ਦੇ ਮੁੱਖ ਦੋਸ਼ੀ ਨੂੰ “ਰੋਲ ਮਾਡਲ” ਗਰਦਾਨਣਾ, ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਅਤੇ ਉਨ੍ਹਾਂ ਨੂੰ ਮੁੜ ਉਧੇੜਨ ਦੀ ਇੱਕ ਨਿੰਦਣਯੋਗ ਕੋਸ਼ਿਸ਼ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਇਸ ਸਿੱਖ ਵਿਰੋਧੀ ਸੋਚ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ, ਉਹ ਘੱਟ ਹੈ। ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਵਲੂੰਧਰਨ ਦਾ ਕੰਮ ਕੀਤਾ ਹੈ।
ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਆਗੂਆਂ ਦੀ ਇਸ ਗੈਰ-ਜ਼ਿੰਮੇਵਾਰਾਨਾ ਅਤੇ ਸ਼ਰਮਨਾਕ ਬਿਆਨਬਾਜ਼ੀ ਲਈ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਬਿਨਾਂ ਸ਼ਰਤ ਤੁਰੰਤ ਮਾਫ਼ੀ ਮੰਗੇ।

Related posts

ਅੰਤਰਰਾਸ਼ਟਰੀ ਨਗਰ ਕੀਤਰਨ ਤੋਂ ਪਹਿਲਾਂ ਚਾਵਲਾ ਤੇ ਸਿਰਸਾ ਦੀ ‘ਜੱਫੀ’ ਨੇ ਪਾਇਆ ਕਲੇਸ਼, ਵੀਡੀਓ ਵਾਇਰਲ

On Punjab

ਪੀਪਲ ਫਾਰ ਹਿਊਮੈਨ ਰਾਈਟਸ ਸੰਸਥਾ ਲੋੜਵੰਦਾਂ ਦੀ ਮਦਦ ਲਈ ਆਈ ਅੱਗੇ

Pritpal Kaur

ਕਸ਼ਮੀਰ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਖੜਕੀ, ਇਮਰਾਨ ਨੇ ਫਿਰ ਸੱਦੀ ਉੱਚ ਪੱਧਰੀ ਬੈਠਕ

On Punjab