PreetNama
ਖਾਸ-ਖਬਰਾਂ/Important News

ਕਾਬੁਲ ‘ਚ ਕਾਰ ਧਮਾਕਾ, 7 ਦੀ ਮੌਤ, 7 ਜ਼ਖਮੀ

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਜ਼ਬਰਦਸਤ ਧਮਾਕਾ ਹੋਇਆ। ਪੁਲਿਸ ਡਿਸਟਿਕ-15 ਦੇ ਕਸਾਬਾ ਖੇਤਰ ‘ਚ ਕਾਰ ਧਮਾਕੇ ‘ਚ 7 ਲੋਕਾਂ ਦੀ ਮੌਤ ਹੋ ਗਈ ਤੇ 7 ਤੋਂ ਵੱਧ ਲੋਕ ਜ਼ਖਮੀ ਹੋ ਗਏ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨਸਰਤ ਰਹੀਮੀ ਨੇ ਕਿਹਾ ਕਿ ਇਸ ਬਾਰੇ ਅਜੇ ਜਾਣਕਾਰੀ ਨਹੀਂ ਮਿਲ ਸਕੀ। ਫਿਲਹਾਲ ਕਿਸੇ ਵੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ।
ਪੁਲਿਸ ਮੁਤਾਬਕ ਇਹ ਧਮਾਕਾ ਕਾਬੁਲ ਸ਼ਹਿਰ ਦੇ ਪੀਡੀ-15 ਦੇ ਕਸਾਬਾ ਖੇਤਰ ‘ਚ ਸਥਾਨਕ ਸਮੇਂ ਅਨੁਸਾਰ ਸਵੇਰੇ 7:15 ਵਜੇ ਹੋਇਆ। ਇਸ ਧਮਾਕੇ ‘ਚ ਖੇਤਰ ਦੇ ਕਈ ਵਾਹਨਾਂ ਨੂੰ ਨੁਕਸਾਨ ਹੋਇਆ। ਇੱਕ ਚਸ਼ਮਦੀਦ ਨੇ ਦੱਸਿਆ ਕਿ ਧਮਾਕਾ ਬਹੁਤ ਜ਼ਬਰਦਸਤ ਸੀ। ਬਹੁਤ ਸਾਰੇ ਲੋਕ ਮਰ ਚੁੱਕੇ ਹਨ, ਪੀੜਤ ਲੋਕਾਂ ਨੂੰ ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹੈ।

Related posts

ਲਾਹੌਰ ਮਿਊਜ਼ੀਅਮ ‘ਚ ਗੁਰੂ ਗ੍ਰੰਥ ਸਾਹਿਬ ਦੀ ਹੱਥ ਲਿਖਤ ਬੀੜ ਦੀ ਪ੍ਰਦਰਸ਼ਨੀ

On Punjab

ਹੜ੍ਹ ਪੀੜਤ ਲੋਕਾਂ ਨੂੰ ਰਾਹਤ ਦੇਣ ਲਈ ਮੁਆਵਜ਼ਾ ਰਾਸ਼ੀ ਵਿੱਚ ਵੱਡਾ ਵਾਧਾ

On Punjab

ਲੇਹ ਹਿੰਸਾ: ਸੋਨਮ ਵਾਂਗਚੁਕ ਨੇ 15 ਦਿਨਾਂ ਦੀ ਭੁੱਖ ਹੜਤਾਲ ਕੀਤੀ ਖ਼ਤਮ

On Punjab