PreetNama
ਰਾਜਨੀਤੀ/Politics

ਕਾਰਜਭਾਰ ਸੰਭਾਲਣ ਤੋਂ ਬਾਅਦ ਸਿੱਧੂ ਨੇ ਕੀਤੀ PC, ਕੀਤੇ ਵੱਡੇ ਐਲਾਨ, ਜਾਣੋ ਹਰੀਸ਼ ਚੌਧਰੀ ਨੇ CM ਚਿਹਰੇ ਸਬੰਧੀ ਦਿੱਤਾ ਕੀ ਜਵਾਬ

ਕਰੀਬ ਡੇਢ ਮਹੀਨੇ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਦੇ ਪੰਜਾਬ ਮਾਡਲ ਨੂੰ ਮਨਜ਼ੂਰੀ ਦਿੱਤੀ ਹੈ। ਉਹ ਇਸੇ ਮਹੀਨੇ ਕਾਂਗਰਸ ਦੀ ਤਾਕਤ ਦਿਖਾਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਟਿਕਟ ਦੀ ਵੰਡ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਜ਼ਰੂਰੀ ਨਹੀਂ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟ ਮਿਲੇ। ਉਮੀਦਵਾਰਾਂ ਦੀ ਲਿਸਟ ਅਖੀਰ ‘ਚ ਜਾਰੀ ਕਰਾਂਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ। ਸੀਐੱਮ ਚਿਹਰੇ ਸਬੰਧੀ ਪੁੱਛਣ ‘ਤੇ ਉਨ੍ਹਾਂ ਗੋਲ-ਮੋਲ ਜਿਹਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਸ਼ਖ਼ਸ ਸਾਡੇ ਲਈ CM ਫੇਸ। ਸਿੱਧੂ ਨੇ ਕਿਹਾ ਕਿ ਕਾਂਗਰਸ ਸੰਗਠਨ ‘ਚ ਜਲਦ ਵਿਸਥਾਰ ਹੋਵੇਗਾ। ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ‘ਤੇ ਸਵਾਲ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੱਢਿਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਡੇਢ ਮਹੀਨੇ ਬਾਅਦ ਕਾਂਗਰਸ ਭਵਨ ਜਾ ਕੇ ਪਾਰਟੀ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।

Related posts

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ 150 ਦਾਨੀਆਂ ਨੇ ਕੀਤਾ ਖੂਨ ਦਾਨ

On Punjab

ਅਯੁੱਧਿਆ ’ਚ ਰਾਮ ਲੱਲਾ ਮੂਰਤੀ ਪ੍ਰਾਣਪ੍ਰਤਿਸ਼ਠਾ ਦੀ ਪਹਿਲੀ ਵਰ੍ਹੇਗੰਢ ਦੇ ਸਮਾਗਮ ਸ਼ੁਰੂ

On Punjab

ਜਦ ਤੱਕ ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ ਨੂੰ ਹਟਾ ਨਹੀਂ ਦਿੰਦੀ, ਉਦੋਂ ਤੱਕ ਲੋਕਾਂ ਦਾ ਗੁੱਸਾ ਖਤਮ ਨਹੀਂ ਹੋਵੇਗਾ :ਕੈਪਟਨ

On Punjab