PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਜਪੁਰਾ- ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ ਦੇ ਈ-ਮੇਲ ਅਕਾਊਂਟ ’ਤੇ ਭੇਜੀ ਗਈ ਸੀ। ਪ੍ਰਿੰਸੀਪਲ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ, ਉਨ੍ਹਾਂ ਤੁਰੰਤ ਐੱਸ ਐੱਸ ਪੀ ਪਟਿਆਲਾ ਅਤੇ ਡੀ ਐੱਸ ਪੀ ਰਾਜਪੁਰਾ ਨੂੰ ਸੂਚਿਤ ਕੀਤਾ। ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਸਾਰੇ ਵਿਦਿਆਰਥੀਆਂ ਨੂੰ ਛੁੱਟੀ ਕਰ ਕੇ ਘਰ ਭੇਜ ਦਿੱਤਾ ਗਿਆ। ਪੁਲੀਸ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸਕੂਲ ਦੇ ਚੱਪੇ-ਚੱਪੇ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਥਾਣਾ ਸਦਰ ਦੇ ਐੱਸ ਐੱਚ ਓ ਕਿਰਪਾਲ ਸਿੰਘ ਮੋਹੀ ਨੇ ਧਮਕੀ ਭਰੀ ਈ-ਮੇਲ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਪੁਲੀਸ ਵੱਲੋਂ ਸਕੂਲ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ। ਪ੍ਰਿੰਸੀਪਲ ਅਨੁਸਾਰ, ਸ਼ੁੱਕਰਵਾਰ ਤੋਂ ਸਕੂਲ ਮੁੜ ਰੋਜ਼ਾਨਾ ਵਾਂਗ ਖੁੱਲ੍ਹੇਗਾ।

Related posts

ਆਸਟ੍ਰੇਲੀਆ ‘ਚ ਹਿੰਦੂ ਮੰਦਰ ‘ਤੇ ਫਿਰ ਹਮਲਾ, ਖਾਲਿਸਤਾਨ ਸਮਰਥਕਾਂ ਨੇ ਕੀਤੀ ਭੰਨਤੋੜ, ਲਿਖੇ ਦੇਸ਼ ਵਿਰੋਧੀ ਨਾਅਰੇ

On Punjab

ICMR ਦਾ ਦਾਅਵਾ- ਜੇ ਲਾਕਡਾਊਨ ਦੀ ਸਖਤੀ ਨਾਲ ਪਾਲਣਾ ਕੀਤੀ ਜਾਂਦੀ ਹੈ ਤਾਂ ਕੋਰੋਨਾ ਵਾਇਰਸ ਨਾਲ ਨਜਿੱਠਣਾ ਕੋਈ ਵੱਡੀ ਗੱਲ ਨਹੀਂ

On Punjab

ਪੰਜਾਬ ਪੁਲਿਸ ਸਵੈਟ ਟੀਮ ਦੇ ਸਿਪਾਹੀ ਨੇ ਲੇਡੀ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਕੀਤੀ ਖੁਦਕੁਸ਼ੀ

On Punjab