PreetNama
ਖਬਰਾਂ/News

ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ

ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ ‘ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ ਨੌਜਵਾਨ ਨਾਗੌਰ ਜਾ ਰਹੇ ਸਨ ਕਿ ਹਾਈਵੇਅ 89 ‘ਤੇ ਰਾਤ ਕਰੀਬ 12.30 ਵਜੇ ਨੋਖਾ ਇਲਾਕੇ ‘ਚੋਂ ਨਿਕਲਦਿਆਂ ਕਾਰ ਪੈਟਰੋਲ ਪੰਪ ‘ਤੇ ਖੜ੍ਹੇ ਟਰੱਕ ਨਾਲ ਟਕਰਾਅ ਗਈ। ਇਸ ਹਾਦਸੇ ‘ਚ ਕਾਰ ਸਵਾਰ ਚਾਰੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਚਾਰ ਲਾਸ਼ਾਂ ਨੂੰ ਬੀਕਾਨੇਰ ਦੇ ਇੱਕ ਹਸਪਤਾਲ ‘ਚ ਪਹੁੰਚਾਇਆ। ਇੱਥੇ ਪੋਸਟਮਾਰਟਮ ਤੋਂ ਬਾਅਦ ਚਾਰਾਂ ਲਾਸ਼ਾਂ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।

Related posts

Uttarkashi Tunnel Collapse: ਪ੍ਰਸ਼ਾਸਨ ਨੂੰ ਮਿਲੀ ਵੱਡੀ ਕਾਮਯਾਬੀ, ਸੁਰੰਗ ਦੇ ਅੰਦਰ ਪਾਈ ਛੇ ਇੰਚ ਦੀ ਪਾਈਪ

On Punjab

ਮੁੱਖ ਮੰਤਰੀ ਦਾ ਵੱਡਾ ਐਲਾਨ, ਪੀੜਤ ਕਿਸਾਨਾਂ ਦੇ ਨਾਲ ਮਜ਼ਦੂਰਾਂ ਨੂੰ ਵੀ ਮਿਲੇਗਾ ਫ਼ਸਲ ਖਰਾਬੇ ਦਾ ਮੁਆਵਜ਼ਾ

On Punjab

ਸਰਕਾਰੀ ਦਸਤਾਵੇਜ਼ਾਂ ਰਾਹੀਂ ਹੀ ਖੁੱਲ੍ਹੇ ਸਿੱਖ ਕਤਲੇਆਮ ਦੇ ਨਵੇਂ ਰਾਜ਼

Pritpal Kaur