PreetNama
ਖਬਰਾਂ/News

ਕਿਰਤੀ ਕਿਸਾਨ ਯੂਨੀਅਨ ਵੱਲੋਂ ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ

ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਜੋ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਕਰਜ ਮੁਆਫੀ ਦਾ ਵਾਅਦਾ ਕੀਤਾ ਸੀ ਉਸ ਦੇ ਰੋਸ ਵਜੋਂ ਬਲਾਕ ਬਾਘਾ ਪੁਰਾਣਾ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਿੰਨ੍ਹਾਂ ਵਿੱਚ ਪਿੰਡ ਮਾਹਲਾ ਕਲਾਂ,ਮਾਹਲਾ ਖੁਰਦ ਅਤੇ ਪਿੰਡ ਨੱਥੂਵਾਲਾ ਗਰਬੀ ਆਦਿ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਇਹ ਮੀਟਿੰਗਾਂ ਬਲਾਕ ਪ੍ਰਧਾਨ ਚਮਕੌਰ ਸਿੰਘ ਰੋਡੇ ਖੁਰਦ ਅਗਵਾਈ ਹੇਠ ਕੀਤੀਆਂ ਗਈਆਂ ਜਿਸ ਵਿੱਚ ਜਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੈਪਟਨ ਸਰਕਾਰ ਨੇ ਸਾਰੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ਤੇ ਕਿਸਾਨਾਂ ਦੇ ਸਮੁੱਚੇ ਕਰਜੇ ਤੇ ਲੀਕ ਫੇਰੀ ਜਾਵੇਗੀ ,ਨਸ਼ਾ ਚਾਰ ਹਫਤਿਆਂ ਵਿਚ ਖਤਮ ਕੀਤਾ ਜਾਵੇਗਾ,ਹਰ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ।ਉਨ੍ਹਾਂ ਕਿਹਾ ਕਿ ਕਿਸਾਨਾਂ ਸਿਰ ਕਰਜੇ ਦਾ ਬਹੁਤ ਵੱਡਾ ਬੋਝ ਹੈ ਕਰਜੇ ਦਾ ਬੋਝ ਕਰਕੇ ਕਿਸਾਨ ਦਿਨੋ ਦਿਨ ਖੁਦਕੁਸ਼ੀਆਂ ਕਰ ਰਹੇ ਹਨ ।ਇਸ ਦੇ ਨਾਲ ਹੀ ਆਰਥਿਕ ਤੰਗੀ ਕਾਰਨ ਕਿਸਾਨ ਔਰਤਾਂ ਵੀ ਖੁਦਕੁਸ਼ੀਆਂ ਦੇ ਰਾਹ ਪੈ ਰਹੀਆਂ ਹਨ ਅਤੇ ਜੋ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ ਉਨ੍ਹਾਂ ਦੇ ਵਾਰਸਾਂ ਨੂੰ ਬੈਂਕਾਂ ਵਾਲੇ ਤੰਗ ਪ੍ਰੇਸ਼ਾਨ ਕਰ ਰਹੇ ਹਨ ਕੈਪਟਨ ਸਰਕਾਰ ਨੂੰ ਆਪਣੇ ਵਾਅਦੇ ਮੁਤਾਬਕ ਕਿਸਾਨਾਂ ਦੇ ਸਮੁੱਚੇ ਕਰਜੇ ਤੇ ਲੀਕ ਫੇਰ ਦੇਣੀ ਚਾਹੀਦੀ ਹੈ। ਇਹ ਵਾਅਦੇ ਯਾਦ ਕਰਵਾਉਣ ਲਈ ਅਤੇ ਅਵਾਰਾ ਪਸ਼ੂਆਂ ਦੇ ਹੱਲ ਲਈ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤੇ ਕਾਂਗਰਸ ਸਰਕਾਰ ਦੇ ਐਮ ਐਲ.ਏ ਅਤੇ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਕੇ ਮੰਗ ਪੱਤਰ ਦਿੱਤੇ ਜਾਣਗੇ ਇਸ ਦੇ ਤਹਿਤ 5 ਫਰਵਰੀ 2020 ਨੂੰ ਜਿਲ੍ਹਾ ਮੋਗਾ ਦੇ ਐਮ ਐਲ.ਏ ਹਰਜੋਤ ਕਮਲ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੰਗ ਪੱਤਰ ਦਿੱਤਾ ਜਾਵੇ ਗਾ ਇਸ ਦੇ ਸਬੰਧ ਵਿੱਚ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ । ਇਸ ਮੌਕੇ ਰਾਮ ਸਿੰਘ ਮਾਹਲਾ ਕਲਾਂ,ਨੇਮਪਾਲ ਸਿੰਘ ਮਾਹਲਾ ਖੁਰਦ ,ਕੁਲਦੀਪ ਸਿੰਘ ਨੱਥੂਵਾਲਾ ਗਰਬੀ,ਨਿਰਮਲ ਸਿੰਘ ਨੱਥੂਵਾਲਾ ਗਰਬੀ ਅਤੇ ਬਲਾਕ ਕਮੇਟੀ ਮੈਂਬਰ ਛਿੰਦਰਪਾਲ ਕੌਰ ਰੋਡੇ ਖੁਰਦ ਆਦਿ ਹਾਜ਼ਰ ਸਨ ।

Related posts

ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

On Punjab

ਸੈਂਸੈਕਸ ਪਹਿਲੀ ਵਾਰ 79 ਹਜ਼ਾਰ ਤੋਂ ਪਾਰ

On Punjab

ਕਿਸਾਨਾਂ ਨੇ ਮੋਦੀ, ਸ਼ਾਹ ਅਤੇ ਚੌਹਾਨ ਦਾ ਫੂਕਿਆ ਪੁਤਲਾ

On Punjab