72.14 F
New York, US
September 12, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਐਕਸ਼ਨ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਕੀਤਾ ਘਿਰਾਓ

ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਪਿੰਡ ਖੁੱਡੀਆਂ ਸਥਿਤ ਗ੍ਰਹਿ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਕਾਫ਼ੀ ਸਮਾਂ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਸਥਿਤੀ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਮੌਕੇ ‘ਤੇ ਸੁਰੱਖਿਆ ਦੇੜ੍ਹੇ ਕਰ ਦਿੱਤੇ ਗਏ।

ਕਿਸਾਨ ਅਤੇ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਕੀਤੇ ਗਏ ਸਮਝੌਤਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨੀ ਸੰਘਰਸ਼ਾਂ ਦੌਰਾਨ ਦਰਜ ਕੀਤੇ ਗਏ ਪਰਚੇ ਤੁਰੰਤ ਰੱਦ ਕੀਤੇ ਜਾਣ, ਸਥਾਈ ਖੇਤੀ ਨੀਤੀ ਲਾਗੂ ਕੀਤੀ ਜਾਵੇ, ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ ਅਤੇ ਡਰੋਨ ਸਰਵੇ ‘ਤੇ ਰੋਕ ਲਗਾਈ ਜਾਵੇ। ਇਸ ਤੋਂ ਇਲਾਵਾ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ, ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਅਤੇ ਕੁਦਰਤੀ ਆਫ਼ਤਾਂ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਤੁਰੰਤ ਜਾਰੀ ਕਰਨ ਦੀਆਂ ਮੰਗਾਂ ਵੀ ਚੁੱਕੀਆਂ ਗਈਆਂ। ਪ੍ਰਦਰਸ਼ਨ ਦੌਰਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੰਗਾਂ ਦੇ ਨਿਪਟਾਰੇ ਤੱਕ ਕਿਸਾਨ ਅਤੇ ਮਜ਼ਦੂਰ ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਲੜਾਈ ਲੜਦੇ ਰਹਿਣਗੇ।

Related posts

ਅੰਮ੍ਰਿਤਪਾਲ ਨੂੰ ਪੈਰੋਲ ਨਾ ਮਿਲਣ ’ਤੇ ਪਿਤਾ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀ

On Punjab

41.6 ਡਿਗਰੀ ਨਾਲ ਸਭ ਤੋਂ ਗਰਮ ਰਿਹਾ ਬਠਿੰਡਾ

On Punjab

ਬਲੋਚਿਸਤਾਨ ‘ਚ ਭਾਰੀ ਬਰਫਬਾਰੀ ਕਾਰਨ ਐਮਰਜੈਂਸੀ ਲਾਗੂ, 14 ਦੀ ਮੌਤ

On Punjab