62.22 F
New York, US
October 10, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਖ਼ਿਲਾਫ਼ ਕਿਸਾਨਾਂ ਦਾ ਚੰਡੀਗੜ੍ਹ ’ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ-  ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਧਨੇਰ) ਵੱਲੋਂ ਕੀਤੀ ਗਈ ਸੂਬਾ ਪੱਧਰੀ ਰੈਲੀ ਕਾਰਨ ਸ਼ਹਿਰ ਦੀ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ। ਸਵੇਰ ਤੋਂ ਹੀ ਬਠਿੰਡਾ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਦੇ ਵੱਡੇ ਕਾਫਲੇ ਬੱਸਾਂ ਅਤੇ ਹੋਰ ਸਾਧਨਾਂ ਰਾਹੀਂ ਚੰਡੀਗੜ੍ਹ ਵੱਲ ਰਵਾਨਾ ਹੋਏ, ਜਿਸ ਨਾਲ ਸੈਕਟਰ-34 ਤੋਂ ਸੈਕਟਰ-17 ਮਟਕਾ ਚੌਕ ਤੱਕ ਜਾਣ ਵਾਲੇ ਮਾਰਗਾਂ ’ਤੇ ਭਾਰੀ ਜਾਮ ਲੱਗ ਗਿਆ।

ਡੀਐਸਪੀ ਨੀਰਜ ਸਰਨਾ ਦੀ ਅਗਵਾਈ ਹੇਠ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਸਨ ਅਤੇ ਪ੍ਰਸ਼ਾਸਨਿਕ ਮਨਜ਼ੂਰੀ ਤੋਂ ਬਾਅਦ ਕੀਤੀ ਗਈ ਬੈਰੀਕੇਡਿੰਗ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੀਆਂ ਕਿਸਾਨ-ਵਿਰੋਧੀ ਨੀਤੀਆਂ, ਅਮਰੀਕਾ ਨਾਲ ਹੋਏ ਵਪਾਰਕ ਸਮਝੌਤਿਆਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਯੂਨੀਅਨ ਆਗੂ ਸ਼ਿੰਗਾਰਾ ਸਿੰਘ ਮਾਨ, ਝੰਡਾ ਸਿੰਘ ਜੇਠੂਕੇ ਅਤੇ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਨਿਗਰਾਨੀ ਹੇਠ ਹੋਈ ਇਸ ਰੈਲੀ ਦੌਰਾਨ ਆਉਣ ਵਾਲੇ ਸਮੇਂ ਦੇ ਸੰਘਰਸ਼ ਪ੍ਰੋਗਰਾਮਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਕਾਰਨ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ।

Related posts

Sitharaman on Free Schemes : ਸੀਤਾਰਮਨ ਨੇ ਕਿਹਾ- ‘ਰਿਓੜੀ’ ਵੰਡਣ ਵਾਲੇ ਸੂਬੇ ਪਹਿਲਾਂ ਆਪਣੀ ਵਿੱਤੀ ਸਥਿਤੀ ਦੀ ਕਰਨ ਜਾਂਚ, ਫਿਰ ਕਰਨ ਕੋਈ ਐਲਾਨ

On Punjab

Neha Kakkar ਨਾਲ ਤਲਾਕ ਦੀਆਂ ਅਫਵਾਹਾਂ ‘ਤੇ ਰੋਹਨਪ੍ਰੀਤ ਸਿੰਘ ਦਾ ਰਿਐਕਸ਼ਨ, ਕਿਹਾ- ‘ਇਹ ਸਾਡੀ ਜ਼ਿੰਦਗੀ ਹੈ, ਆਪਣੇ ਹਿਸਾਬ ਨਾਲ ਜੀਉਂਦੇ ਹਾਂ’ ਫਿਲਮ ਫਰੈਟਰਨਿਟੀ ਤੋਂ ਅਕਸਰ ਜੋੜਿਆਂ ਦੇ ਝਗੜੇ ਅਤੇ ਤਲਾਕ ਦੀਆਂ ਖਬਰਾਂ ਆਉਂਦੀਆਂ ਹਨ। ਇਨ੍ਹਾਂ ‘ਚੋਂ ਕੁਝ ਗੱਲਾਂ ਸੱਚ ਨਿਕਲਦੀਆਂ ਹਨ ਪਰ ਕੁਝ ਸਿਰਫ ਅਫ਼ਵਾਹਾਂ ਹਨ ਜੋ ਹਨੇਰੀ ਦੇ ਝੱਖੜ ਵਾਂਗ ਆਉਂਦੀਆਂ ਹਨ। ਪਿਛਲੇ ਕਈ ਦਿਨਾਂ ਤੋਂ ਨੇਹਾ ਕੱਕੜ (Neha Kakkar) ਅਤੇ ਰੋਹਨਪ੍ਰੀਤ ਸਿੰਘ ਵਿਚਾਲੇ ਤਕਰਾਰ ਦੀਆਂ ਖਬਰਾਂ ਆ ਰਹੀਆਂ ਹਨ। ਹੁਣ ਰੋਹਨ ਨੇ ਇਸ ‘ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।

On Punjab

‘I only hope’: Jayasurya reacts to sexual harassment allegations His post garners significant attention, with many fans extending their best wishes to the actor

On Punjab