PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੁਦਰਤ ਦੀ ਮਾਰ: ਡੈਮਾਂ ’ਚ ਪਾਣੀ ਚੜ੍ਹਨ ਦਾ ਸਿਲਸਿਲਾ ਜਾਰੀ, ਦਰਿਆ ਕੰਢੇ ਵਸੇ ਲੋਕਾਂ ਦੇ ਸਾਹ ਸੂਤੇ

ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ ਜਦੋਂਕਿ ਪੌਂਗ ਡੈਮ ਵਿਚ ਰਾਤ ਤੋਂ ਹੁਣ ਤੱਕ ਸਥਿਰ ਹੈ। ਹਾਲਾਂਕਿ ਦੋਵਾਂ ਡੈਮਾਂ ਤੋਂ ਅੱਜ ਵੀ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਪਾਣੀ ਛੱਡਣ ਦੀ ਸੂਚਨਾ ਮਿਲਦਿਆਂ ਹੀ ਬਿਆਸ ਅਤੇ ਸਤਲੁਜ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਦੇ ਸਾਹ ਸੁੱਕਣੇ ਪੈ ਗਏ ਹਨ। ਅਜਨਾਲਾ ਤੇ ਰਮਦਾਸ ਵਿਚ ਹੜ੍ਹ ਵਿਚ ਘਿਰੇ ਲੋਕਾਂ ਦੀ ਮਦਦ ਲਈ ਫੌਜ ਪਹੁੰਚ ਗਈ ਹੈ।

ਮੌਜੂਦਾ ਸਮੇਂ ਰਾਵੀ ਅਤੇ ਬਿਆਸ ਦਰਿਆ ਚੜ੍ਹੇ ਹੋਣ ਕਰਕੇ ਪੰਜਾਬ ਦੇ ਅੱਠ ਜ਼ਿਲ੍ਹੇ ਅੰਮ੍ਰਿਤਸਰ, ਤਰਨ ਤਾਰਨ, ਫਾਜ਼ਿਲਕਾ, ਗੁਰਦਾਸਪੁਰ, ਪਠਾਨਕੋਟ, ਫਿਰੋਜ਼ਪੁਰ ਅਤੇ ਕਪੂਰਥਲਾ ਵਿੱਚ ਹੜ੍ਹ ਦੇ ਪਾਣੀ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1393.36 ਫੁੱਟ ਦੇ ਕਰੀਬ ਪਹੁੰਚ ਗਿਆ ਹੈ ਜਦੋਂ ਕਿ ਡੈਮ ਵਿੱਚ ਖਤਰੇ ਦਾ ਨਿਸ਼ਾਨ 1390 ਫੁੱਟ ’ਤੇ ਹੈ। ਇਸ ਕਰਕੇ ਅੱਜ ਪੌਂਗ ਡੈਮ ਵਿੱਚੋਂ ਹੋਰ ਪਾਣੀ ਛੱਡਿਆ ਜਾਵੇਗਾ।

ਦੂਜੇ ਪਾਸੇ ਭਾਖੜਾ ਡੈਮ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1371 ਫੁੱਟ ਦੇ ਕਰੀਬ ਹੈ ਜਦੋਂ ਕਿ ਖਤਰੇ ਦਾ ਨਿਸ਼ਾਨ 1380 ਫੁੱਟ ’ਤੇ ਹੈ। ਇਸ ਲਈ ਅੱਜ ਇਨ੍ਹਾਂ ਦੋਵਾਂ ਡੈਮਾਂ ਵਿੱਚੋਂ ਭਾਰੀ ਮਾਤਰਾ ਵਿੱਚ ਪਾਣੀ ਛੱਡਿਆ ਜਾਵੇਗਾ। ਪ੍ਰਸ਼ਾਸਨ ਨੇ ਪਹਿਲਾਂ ਹੀ ਬਿਆਸ ਅਤੇ ਸਤਲੁਜ ਦਰਿਆ ਕੰਢੇ ਤੇ ਨੇੜਲੇ ਇਲਾਕਿਆਂ ਵਿੱਚ ਚੇਤਾਵਨੀ ਜਾਰੀ ਕਰ ਦਿੱਤੀ ਹੈ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ਵੀ ਖਤਰੇ ਦੇ ਨਿਸ਼ਾਨ ਨਜ਼ਦੀਕ ਚੱਲ ਰਿਹਾ ਹੈ ਜਿੱਥੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਪੰਜਾਬ ਦੇ ਅੱਠ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆਉਣ ਕਰਕੇ ਉੱਥੇ ਦੇ ਲੋਕਾਂ ਦਾ ਜਨ ਜੀਵਨ ਲੀਹੋਂ ਲੱਥ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀਆਂ ਲੱਖਾਂ ਏਕੜ ਫਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ ਅਤੇ ਪਸ਼ੂਆਂ ਦਾ ਵੀ ਕਾਫੀ ਥਾਵਾਂ ’ਤੇ ਨੁਕਸਾਨ ਹੋ ਗਿਆ ਹੈ। ਹਾਲਾਂਕਿ ਸੂਬਾ ਸਰਕਾਰ ਵੱਲੋਂ ਹੜ੍ਹ ਪ੍ਰਬੰਧਨ ਲਈ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

Related posts

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ

On Punjab

ਭੂਚਾਲ ਪਿੱਛੋਂ ਬੈਂਕਾਕ ਤੋਂ ਵਤਨ ਪਰਤੇ ਭਾਰਤੀ ਸੈਲਾਨੀਆਂ ਨੇ ਚੇਤੇ ਕੀਤੇ ਹੌਲਨਾਕ ਮੰਜ਼ਰ

On Punjab

ਯੂਪੀ: ਬੁਲੰਦਸ਼ਹਿਰ ਵਿਚ ਸ਼ਰਧਾਲੂਆਂ ਨੂੰ ਲਿਜਾ ਰਹੀ ਟਰੈਕਟਰ-ਟਰਾਲੀ ਨੂੰ ਟਰੱਕ ਨੇ ਪਿੱਛੋਂ ਟੱਕਰ ਮਾਰੀ; 8 ਮੌਤਾਂ, 43 ਜ਼ਖ਼ਮੀ

On Punjab