PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਕੁਲਗਾਮ ਅੱਤਵਾਦੀ ਹਮਲਾ: ਕੁਲਗਾਮ ਦਹਿਸ਼ਤੀ ਹਮਲੇ ’ਚ ਸਾਬਕਾ ਫੌਜੀ ਹਲਾਕ, ਪਤਨੀ ਤੇ ਧੀ ਜ਼ਖ਼ਮੀ

ਸ੍ਰੀਨਗਰ-ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਇਕ ਦਹਿਸ਼ਤੀ ਹਮਲੇ ਵਿਚ ਸਾਬਕਾ ਫੌਜੀ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਪਤਨੀ ਤੇ ਧੀ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ ਨੇ ਕਿਹਾ ਕਿ ਅਣਪਛਾਤੇ ਦਹਿਸ਼ਤਗਰਦਾਂ ਨੇ ਸਾਬਕਾ ਫੌਜੀ ਮਨਜ਼ੂਰ ਅਹਿਮਦ ਵਾਗੇ ਅਤੇ ਉਸ ਦੀ ਪਤਨੀ ਤੇ ਧੀ ਨੂੰ ਜ਼ਿਲ੍ਹੇ ਦੇ ਬੇਹੀਬਾਗ਼ ਇਲਾਕੇ ਵਿਚ ਗੋਲੀਆਂ ਮਾਰੀਆਂ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਇਲਾਜ ਦੌਰਾਨ ਸਾਬਕਾ ਫੌਜੀ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਸਾਬਕਾ ਫੌਜੀ ਤੇ ਉਸ ਦੇ ਪਰਿਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਨਜ਼ਦੀਕ ਨਿਸ਼ਾਨਾ ਬਣਾਇਆ ਗਿਆ। ਸਾਬਕਾ ਫੌਜੀ ਦੇ ਪੇਟ ਵਿਚ ਜਦੋਂਕਿ ਉਸ ਦੀ ਪਤਨੀ ਤੇ ਧੀ ਦੀ ਲੱਤ ਵਿਚ ਗੋਲੀ ਲੱਗੀ ਸੀ। ਹਮਲੇ ਤੋਂ ਫੌਰੀ ਮਗਰੋਂ ਪੁਲੀਸ ਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਹਮਲਾਵਰਾਂ ਦੀ ਪੈੜ ਨੱਪਣ ਲਈ ਤਲਾਸ਼ੀ ਮੁਹਿੰਮ ਆਰੰਭ ਦਿੱਤੀ ਹੈ।

Related posts

ਦਿੱਲੀ ਵਿੱਚ ਯਮੁਨਾ ’ਚ ਪਾਣੀ ਦਾ ਪੱਧਰ ਵਧਿਆ

On Punjab

2022 ‘ਚ ਇਨ੍ਹਾਂ ਮਸ਼ਹੂਰ ਹਸਤੀਆਂ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਰਾਜਨੀਤੀ-ਸੰਗੀਤ ਆਦਿ ਦੇ ਖੇਤਰਾਂ ‘ਚ ਪਿਆ ਨਾ ਪੂਰਾ ਹੋਣ ਵਾਲਾ ਘਾਟਾ

On Punjab

ਸਿੱਖਾਂ ਨੂੰ ਪਾਕਿਸਤਾਨ ਸਰਕਾਰ ਦਾ ਇੱਕ ਹੋਰ ਤੋਹਫਾ, 500 ਸਾਲ ਪੁਰਾਣਾ ਗੁਰੂ ਘਰ ਦਰਸ਼ਨਾਂ ਲਈ ਖੁੱਲ੍ਹਾ

On Punjab