78.06 F
New York, US
June 19, 2026
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਕੁਲਗਾਮ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ, 5 ਅੱਤਵਾਦੀ ਢੇਰ; 2 ਜਵਾਨ ਵੀ ਹੋਏ ਜ਼ਖ਼ਮੀ

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਵੀਰਵਾਰ ਤੜਕੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਫ਼ੌਜ ਦੇ ਜਵਾਨਾਂ ਨੇ ਮੁਕਾਬਲੇ ‘ਚ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ। ਫ਼ੌਜੀ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੱਕੀ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਰਾਤ ਨੂੰ ਜ਼ਿਲੇ ਦੇ ਬੇਹੀਬਾਗ ਖੇਤਰ ਦੇ ਕੱਦਾਰ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਕੁਝ ਸਮੇਂ ਬਾਅਦ ਤਲਾਸ਼ੀ ਮੁਹਿੰਮ ਮੁੱਠਭੇੜ ਵਿੱਚ ਬਦਲ ਗਈ। ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲ਼ੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਫ਼ੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ।

ਬਾਗ ਵਿੱਚ ਅੱਤਵਾਦੀਆਂ ਦੀਆਂ ਲਾਸ਼ਾਂ-ਜਿੱਥੇ ਜਵਾਨਾਂ ਨੇ ਪੰਜ ਅੱਤਵਾਦੀਆਂ ਨੂੰ ਮਾਰ ਦਿੱਤਾ। ਉੱਥੇ ਹੀ ਆਪਰੇਸ਼ਨ ‘ਚ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰੀ ਨੇ ਦੱਸਿਆ ਕਿ ਪੰਜ ਅੱਤਵਾਦੀਆਂ ਦੀਆਂ ਲਾਸ਼ਾਂ ਬਾਗਾਂ ‘ਚ ਪਈਆਂ ਸਨ।

Related posts

144 ਕਰੋੜ ਰੁਪਏ ਜਮ੍ਹਾ ਕਰਨ ਦੇ ਹੁਕਮ ਵਿਰੁੱਧ ਸਪਾਈਸਜੈੱਟ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ

On Punjab

ਕੁੰਡਲੀ ਬਾਰਡਰ ‘ਤੇ ਨਿਹੰਗ ਸਿੰਘ ਨੇ ਕੀਤਾ ਤਲਵਾਰ ਨਾਲ ਹਮਲਾ, ਜ਼ਖ਼ਮੀ ਨੂੰ ਪੀਜੀਆਈ ਕੀਤਾ ਦਾਖਲ

On Punjab

ਛੱਤ ‘ਤੇ ਖੇਡਦੀ-ਖੇਡਦੀ ਗੁਆਂਢੀਆਂ ਦੇ ਬਾਥਰੂਮ ‘ਚ ਡਿੱਗੀ ਬੱਚੀ, 4 ਦਿਨ ਪਾਣੀ ਆਸਰੇ ਟਿਕੀ

On Punjab