80.92 F
New York, US
July 22, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੇਂਦਰੀ ਰਾਜ ਮੰਤਰੀ Ravneet Bittu ਪੰਜਾਬ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼

ਚੰਡੀਗੜ੍ਹ-  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਦੇ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਦਿੱਲੀ ਜਾਣਾ ਪਿਆ ਹੈ। ਅੱਜ ਰਵਨੀਤ ਬਿੱਟੂ ਵੱਲੋਂ ਐਡਵੋਕੇਟ ਰਮਨਦੀਪ ਸਿੰਘ ਅਤੇ ਐਡਵੋਕੇਟ ਅਨੁਤੇਜ ਸਿੰਘ ਕਮਿਸ਼ਨ ਦੇ ਦਫ਼ਤਰ ਪਹੁੰਚੇ। ਦੂਜੇ ਪਾਸੇ ਸੰਗਰੂਰ ਦੇ ਐਸ ਪੀ ਰਾਜੇਸ਼ ਛਿੱਬਰ ਮੌਜੂਦ ਰਹੇ। ਕੇਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉਹਨਾਂ ਦੇ ਵਕੀਲ ਨੇ ਪੱਖ ਰੱਖਿਆ। ਕਮਿਸ਼ਨ ਨੇ ਮਾਮਲੇ ਦੀ ਅਗਲੀ ਸੁਣਵਾਈ 15 ਜੂਨ ਉੱਤੇ ਪਾਉਂਦੇ, ਬਿੱਟੂ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ।

ਜ਼ਿਕਰਯੋਗ ਹੈ ਕਿ 26 ਮਈ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਧੂਰੀ ਵਿਖੇ ਪੁਲੀਸ ਮੁਲਾਜ਼ਮਾਂ ਨਾਲ ਮਾਮੂਲੀ ਤਕਰਾਰ ਹੋ ਗਈ ਸੀ। ਇਸ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਅਣਜਾਨੇ ਵਿੱਚ ਕੁਝ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਗਈ, ਜਿਸ ਦਾ ਪੰਜਾਬ ਰਾਜ ਅਨੁਸੂਚੀ ਜਾਤੀਆਂ ਕਮਿਸ਼ਨ ਵੱਲੋਂ ਖੁੱਦ ਨੋਟਿਸ ਲਿਆ ਗਿਆ ਅਤੇ ਬਿੱਟੂ ਨੂੰ ਨੋਟਿਸ ਜਾਰੀ ਕਰਕੇ ਸੱਦਿਆ ਗਿਆ। ਹਾਲਾਂਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਉਕਤ ਮਾਮਲੇ ਲਈ ਨਿੱਜੀ ਤੌਰ ’ਤੇ ਮੁਆਫੀ ਮੰਗ ਲਈ ਹੈ।

Related posts

ਵਿਰੋਧ ਦਾ ਸਾਹਮਣਾ ਕਰ ਰਹੇ ਇਮਰਾਨ ਖ਼ਾਨ ਨੇ ਮਾਰਕ ਜੁਕਰਬਰਗ ਨੂੰ ਲਿਖੀ ਚਿੱਠੀ, ਫੇਸਬੁੱਕ ‘ਤੇ ਖਾਸ ਕੰਟੈਂਟ ‘ਤੇ ਪਾਬੰਦੀ ਦੀ ਕੀਤੀ ਮੰਗ

On Punjab

ਛੇ ਕੌਂਸਲਰਾਂ ਅਤੇ ਹਲਕਾ ਵਿਧਾਇਕਾ ਨੇ ਬਲਜੀਤ ਸਿੰਘ ਨੂੰ ਨਗਰ ਕੌਂਸਲ ਬਨੂੜ ਦਾ ਪ੍ਰਧਾਨ ਚੁਣਿਆ

On Punjab

ਪੁਲਵਾਮਾ ਹਮਲੇ ਦਾ ਮਾਸਟਰ ਮਾਈਂਡ ਮਸੂਦ ਅਜ਼ਹਰ ਕੌਮਾਂਤਰੀ ਅੱਤਵਾਦੀ ਐਲਾਨਿਆ

On Punjab