ਨਵੀਂ ਦਿੱਲੀ- ਕੈਬਨਿਟ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਡੀਏ ਅਤੇ ਡੀਆਰ ਵਿੱਚ ਵਾਧੇ ਦਾ ਸਰਕਾਰੀ ਖਜ਼ਾਨੇ ’ਤੇ ਕੁੱਲ 10,083.96 ਕਰੋੜ ਰੁਪਏ ਦਾ ਸਾਲਾਨਾ ਪ੍ਰਭਾਵ ਪਵੇਗਾ। ਇਹ ਵਾਧਾ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ।
next post