PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ; ਤਿੰਨ ਅਹਿਮ ਬਿੱਲ ਪਾਸ; ਸਦਨ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ। ਮੁੱਖ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਖ਼ਿਲਾਫ਼ ਹਰ ਪੱਧਰ ’ਤੇ ਲੜਾਈ ਕਰੇਗੀ ਤਾਂ ਕਿ ਗਰੀਬਾਂ ਦੀ ਰੋਜ਼ੀ ਰੋਟੀ ਨੂੰ ਸੁਰੱਖਿਅਤ ਕੀਤਾ ਜਾ ਸਕੇ। ਪੰਜਾਬ ਵਿਧਾਨ ਸਭਾ ਨੇ ਅੱਜ ਸਦਨ ਵਿਚ ਪੇਸ਼ ਅਹਿਮ ਤਿੰਨ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ। ਸਦਨ ਵਿਚ ਸਰਕਾਰ ਵੱਲੋਂ ਪੇਸ਼ ਪੰਜਾਬ ਆਬਾਦੀ ਦੇਹ (ਮਾਲਕੀ ਰਿਕਾਰਡ) ਸੋਧ ਬਿੱਲ, ਭਾਰਤੀ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ ਅਤੇ ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ-2025 ਨੂੰ ਪਾਸ ਕਰ ਦਿੱਤਾ ਗਿਆ। ਬਿੱਲ ਪਾਸ ਹੋਣ ਮਗਰੋਂ ਸਦਨ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।

ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਦੇ ਨਾਲ ਸ਼ੁਰੂ ਹੋਇਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਗੱਲ ਕੀਤੀ। ਉਨ੍ਹਾਂ ਸਾਹਿਬਜ਼ਾਦਿਆਂ ਦੇ ਸਿਦਕ ਨੂੰ ਸਿਜਦਾ ਕੀਤਾ।ਆਪ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਵੱਲੋਂ ਸਦਨ ’ਚ ਚਾਰ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਟ ਕੀਤੀ ਗਈ।

ਸਦਨ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਭਾਸ਼ਣ ਸ਼ੁਰੂ ਹੋਣ ਮੌਕੇ ਸਦਨ ’ਚ ਹੰਗਾਮਾ ਵੀ ਹੋਇਆ । ਸੁਖਪਾਲ ਖਹਿਰਾ ਨੇ ਸਮਾਂ ਨਾ ਦਿੱਤੇ ਜਾਣ ’ਤੇ ਵਿਰੋਧ ਕੀਤਾ । ਹੰਗਾਮੇ ਕਾਰਨ ਸਦਨ ਦੀ ਕਾਰਵਾਈ ’ਚ ਕਰੀਬ 20 ਮਿੰਟ ਵਿਘਨ ਪਿਆ ਰਿਹਾ । ਸਪੀਕਰ ਦੇ ਹੁਕਮਾਂ ਤੇ ਖਹਿਰਾ ਨੂੰ ਸਦਨ ਚੋ ਬਾਹਰ ਕੱਢ ਦਿੱਤਾ ਗਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਢਿੱਲੋਂ ਨੂੰ ਵੀ ਬਾਹਰ ਕੱਢ ਦਿੱਤਾ ਗਿਆ ਸੀ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣ ਦੇ ਰਾਹ ਪਈ ਹੈ ਅਤੇ ਤਾਕਤਾਂ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮਗਨਰੇਗਾ ’ਚ ਕੀਤੇ ਬਦਲਾਅ ਦੀ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਕਿਸੇ ਸਕੀਮ ਦਾ ਨਾਮ ਧਰਮ ਦੇ ਨਾਮ ਤੇ ਰੱਖਿਆ ਗਿਆ ਹੋਵੇ । ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸਰਕਾਰੀ ਮਤੇ ’ਤੇ ਬੋਲਦਿਆਂ ਕਿਹਾ ਕਿ ਸਦਨ ’ਚ ਇਕੱਲੇ ਮਤੇ ਪਾਸ ਕਰਨ ਨਾਲ ਗੱਲ ਨਹੀਂ ਬਣੇਗੀ , ਦਿੱਲੀ ’ਚ ਪ੍ਰਧਾਨ ਮੰਤਰੀ ਦੇ ਦਫ਼ਤਰ ਤੇ ਘਰ ਅੱਗੇ ਧਰਨਾ ਦੇਣਾ ਪਵੇਗਾ।

ਇਸ ਤੋਂ ਪਹਿਲਾਂ ਮਗਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਗਨਰੇਗਾ ਕਾਮਿਆਂ ਦੀਆਂ ਦਰਖਾਸਤਾਂ ਲੈ ਕੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿਧਾਇਕਾਂ ਨੇ ਕਿਹਾ ਕਿ ਜੀ ਰਾਮ ਜੀ ਕਾਨੂੰਨ ਲਿਆ ਕੇ ਮਜ਼ਦੂਰਾਂ ਅਤੇ ਪਛੜੇ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨਾਂ ਦਾ ਰੁਜ਼ਗਾਰ ਖੋਹ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਦੇਵ ਮਾਨ ਅਤੇ ਕੁਲਜੀਤ ਰੰਧਾਵਾ ਦਰਖਾਸਤਾਂ ਦੀ ਪੰਡ ਸਮੇਤ ਵਿਧਾਨ ਸਭਾ ਦੇ ਬਾਹਰ ਪੁੱਜੇ ਸਨ।

ਜ਼ਿਕਰਯੋਗ ਹੈ ਕਿ ਮਨਰੇਗਾ (MGNREGA) ਵਿੱਚ ਹੋਏ ਬਦਲਾਅ ਦੇ ਪ੍ਰਭਾਵਾਂ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸੈਸ਼ਨ ਦੌਰਾਨ ਸਰਕਾਰ ਸਦਨ ਵਿੱਚ ਇੱਕ ਸਰਕਾਰੀ ਮਤਾ ਪੇਸ਼ ਕਰੇਗੀ, ਜਿਸ ਵਿੱਚ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ ਕਿ ਮਨਰੇਗਾ ਦੇ ਢਾਂਚੇ ਨੂੰ ਮੰਗ-ਅਧਾਰਤ, ਅਧਿਕਾਰ-ਅਧਾਰਤ ਅਤੇ ਪੂਰੀ ਤਰ੍ਹਾਂ ਕੇਂਦਰ ਦੁਆਰਾ ਸਪਾਂਸਰ ਰੱਖਿਆ ਜਾਵੇ। ਇਸ ਦੇ ਨਾਲ ਹੀ ‘ਵੀਬੀ ਜੀ ਰਾਮ ਜੀ’ (VB G RAM G) ਐਕਟ ਦੀਆਂ ਮੱਦਾਂ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਜਾਣੀ ਹੈ।

ਕੇਂਦਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖ਼ਿਲਾਫ਼ ਮਤਾ ਪ੍ਰਵਾਨ- ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਵਿਚ ਲਿਆਂਦੇ ਬਦਲਾਅ ਖਿਲਾਫ ਮਤਾ ਪ੍ਰਵਾਨ ਕੀਤਾ। ਇਸ ਮੌਕੇ ਭਾਜਪਾ ਦੇ ਦੋਵੇਂ ਵਿਧਾਇਕ ਗੈਰਹਾਜ਼ਰ ਰਹੇ। ਮੁੱਖ ਮੰਤਰੀ ਨੇ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਨਵੇਂ ਕਾਨੂੰਨ ਖ਼ਿਲਾਫ਼ ਹਰ ਪੱਧਰ ’ਤੇ ਲਡ਼ਾੲੀ ਕਰੇਗੀ ਤਾਂ ਕਿ ਗਰੀਬਾਂ ਦੀ ਰੋਜ਼ੀ ਰੋਟੀ ਨੂੰ ਸੁਰੱਖਿਅਤ ਕੀਤਾ ਜਾ ਸਕੇ।

ਪੰਜਾਬ ਦੇ ਮੁੱਦਿਆਂ ’ਤੇ ਬੋਲਣ ਲਈ ਸਮਾਂ ਨਹੀਂ ਦਿੱਤਾ ਗਿਆ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵਿਧਾਨ ਸਭਾ ਵਿੱਚੋਂ ਬਾਹਰ ਕੱਢੇ ਜਾਣ ਬਾਰੇ ਕਿਹਾ ਕਿ ਉਹ ਵਿਧਾਨ ਸਭਾ ਵਿੱਚ ਪੰਜਾਬ ਅਤੇ ਪੰਜਾਬ ਦੇ ਮੁੱਦਿਆਂ ਬਾਰੇ ਗੱਲਬਾਤ ਰੱਖਣਾ ਚਾਹੁੰਦੇ ਸਨ ਕਿ ਕਿਸ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਪਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਅਾਨੰਦਪੁਰ ਸਾਹਿਬ ਵਿਖੇ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਵੀ ਉਨ੍ਹਾਂ ਨੂੰ ਬੋਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ ਪਰ ਸੂਬਾ ਸਰਕਾਰ ਉਸ ਬਾਰੇ ਕੁਝ ਵੀ ਬੋਲਣ ਵਿੱਚ ਤਿਆਰ ਨਹੀਂ। ਪੰਜਾਬ ਸਰਕਾਰ ਵੱਲੋਂ ਨਿਯਮਤ ਸੈਸ਼ਨ ਬੁਲਾਉਣ ਦੀ ਜਗ੍ਹਾ ਇੱਕ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਬੁਲਾਏ ਜਾ ਰਹੇ ਹਨ ਜਿਨ੍ਹਾਂ ਰਾਹੀਂ ਕੋਈ ਠੋਸ ਨਤੀਜਾ ਨਹੀਂ ਨਿਕਲਦਾ। ਪੰਜਾਬ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਲਏ ਗਏ ਮਤਿਆਂ ਦਾ ਹੁਣ ਤੱਕ ਕੀ ਬਣਿਆ ਹੈ।

Related posts

ਕੋਟ ਈਸੇ ਖਾਂ ਪੁਲੀਸ ਦੀ ਵੱਡੀ ਕਾਰਵਾਈ: ਕਰੇਟਾ ਸਵਾਰ ਦੋ ਤਸਕਰ ਅਫ਼ੀਮ ਅਤੇ ਨਾਜਾਇਜ਼ ਰਿਵਾਲਵਰ ਸਮੇਤ ਕਾਬੂ

On Punjab

ਜੰਮੂ ਕਸ਼ਮੀਰ: ਬਾਂਦੀਪੋਰਾ ’ਚ ਫੌਜੀ ਵਾਹਨ ਖੱਡ ’ਚ ਡਿੱਗਿਆ; ਤਿੰਨ ਫੌਜੀ ਹਲਾਕ 2 ਜ਼ਖ਼ਮੀ

On Punjab

ਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦ

On Punjab