75.18 F
New York, US
June 16, 2026
PreetNama
Chandigharਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ ਵਿਸ਼ਾ ਹੈ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਮੰਡੀਕਰਨ ਦੇ ਖਰੜੇ ਨੂੰ ਰੱਦ ਕਰਦਿਆਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਪਿਛਲੇ ਦਰਵਾਜ਼ਿਓਂ ਮੁੜ ਲਿਆਉਣ ਦੀ ਕੋਸ਼ਿਸ਼ ਕਰਾਰ ਦਿੱਤਾ। ਉਂਝ ਮੁੱਖ ਮੰਤਰੀ ਨੇ ਦੋ ਕਿਸਾਨ ਫੋਰਮਾਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਖੱਜਲ ਖੁਆਰੀ ਹੋਈ ਬਲਕਿ ਸੂਬੇ ਨੂੰ ਇਕੋ ਦਿਨ ’ਚ 100 ਕਰੋੜ ਰੁਪਏ ਦਾ ਰਗੜਾ ਲੱਗਾ। ਮੁੱਖ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਚਾਹੁੰਦੀ ਹੈ ਕਿ ਅਸੀਂ ਸ਼ਾਂਤਮਈ ਢੰਗ ਨਾਲ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਚੁੱਕ ਲਈਏ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੀਤੀ ਜਾ ਰਹੀਆਂ ਮੰਗਾਂ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ, ਲਿਹਾਜ਼ਾ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹੇ।

Related posts

ਸਰਕਾਰੀ ਆਈਟੀਆਈ ਦੇ ਸਾਹਮਣੇ ਬੱਸ ਅੱਡਾ ਬਣਾਉਣ ਲਈ ਏਆਈਐੱਸਐਫ ਨੇ ਦਿੱਤਾ ਐਸਡੀਐਮ ਨੂੰ ਮੰਗ ਪੱਤਰ

Pritpal Kaur

ਅਮਰੀਕੀ ਫ਼ੌਜ ਦੇ ਪਹਿਲੇ ਦਸਤਾਰਧਾਰੀ ਸਿੱਖ ਲੜਨਗੇ ਚੋਣਾਂ, ਜਾਣੋ ਕੌਣ ਨੇ ਲੈਫਟੀਨੈਂਟ ਕਰਨਲ ਤੇਜਦੀਪ ਸਿੰਘ ਰਤਨ

On Punjab

ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਦਫ਼ਤਰ ’ਚ ਜ਼ਬਰਦਸਤ ਹੰਗਾਮਾ, ਅਵਤਾਰ ਹਿੱਤ ਤੇ ਕਾਲਕਾ ਦੇ ਸਮਰਥਕ ਹੋਏ ਆਹਮੋ-ਸਾਹਮਣੇ, ਸੁਰੱਖਿਆ ਫੋਰਸ ਤਾਇਨਾਤ

On Punjab