72.52 F
New York, US
August 5, 2025
PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਕੇਂਦਰ ਸਰਕਾਰ ਨੇ ‘ਸਿੱਖਸ ਫਾਰ ਜਸਟਿਸ’ ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈ

ਨਵੀਂ ਦਿੱਲੀ-ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਦਹਿਸ਼ਤਗਰਦ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ ‘ਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾ ਦਿੱਤੀ ਹੈ। ਗੈਰਕਾਨੂੰਨੀ ਸਰਗਰਮੀਆਂ ਰੋਕੂ ਟ੍ਰਿਬਿਊਨਲ ਨੇ ਇਸ ਨੋਟੀਫਿਕੇਸ਼ਨ ਦੀ ਪੁਸ਼ਟੀ ਕੀਤੀ ਹੈ। ਜਸਟਿਸ ਅਨੂਪ ਕੁਮਾਰ ਮੈਂਦੀਰੱਤਾ, ਜੋ ਦਿੱਲੀ ਹਾਈ ਕੋਰਟ ਦੇ ਮੌਜੂਦਾ ਜੱਜ ਵੀ ਹਨ, ਦੀ ਯੂਏਪੀਏ ਟ੍ਰਿਬਿਊਨਲ ਨੇ ਕਿਹਾ ਕਿ ਕੇਂਦਰ ਵੱਲੋਂ ਦਿੱਤੇ ਸਬੂਤਾਂ ਤੋਂ ਐੱਸਐੱਫਜੇ ਦੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਤੇ ਖਾਲਿਸਤਾਨ ਟਾਈਗਰ ਫੋਰਸ ਜਿਹੀਆਂ ਖਾਲਿਸਤਾਨੀ ਦਹਿਸ਼ਤੀ ਜਥੇਬੰਦੀਆਂ ਨਾਲ ਸਬੰਧਾਂ ਤੇ ਪੰਜਾਬ ਵਿਚ ਅਤਿਵਾਦ ਦੀ ਸੁਰਜੀਤੀ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੈੱਸਆਈ ਨਾਲ ਸਾਂਝ ਦੀ ਪੁਸ਼ਟੀ ਹੁੰਦੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ 9 ਜੁਲਾਈ 2024 ਨੂੰ ਜਾਰੀ ਨੋਟੀਫਿਕੇਸ਼ਨ ਵਿਚ ਐੱਸਐੱਫਜੇ ਨੂੰ ਗੈਰ-ਕਾਨੂੰਨੀ ਜਥੇਬੰਦੀ ਐਲਾਨੇ ਜਾਣ ਦੀ ਮਿਆਦ ਨੂੰ ਹੋਰ ਪੰਜ ਸਾਲਾਂ ਲਈ ਵਧਾ ਦਿੱਤਾ ਸੀ। ਉਪਰੰਤ ਇਹ ਜਾਣਨ ਲਈ ਕਿ ਕੀ ਐੱਸਐੱਫਜੇ ਨੂੰ ਗ਼ੈਰਕਾਨੂੰਨੀ ਐਲਾਨੇ ਜਾਣ ਲਈ ਢੁੱਕਵੇਂ ਸਬੂਤ ਹਨ ਜਾਂ ਨਹੀਂ, ਇਹ ਕੇਸ ਯੂਏਪੀਏ ਟ੍ਰਿਬਿਊਨਲ ਦੇ ਹਵਾਲੇ ਕੀਤਾ ਗਿਆ ਸੀ।

Related posts

ਕੈਪਟਨ ਨੇ ਛਾਂਟੇ ਆਪਣੀ ਪਸੰਦ ਦੇ ਉਮੀਦਵਾਰ, ਹਾਈਕਮਾਨ ਨੂੰ ਭੇਜੀਆਂ ਸਿਫਾਰਸ਼ਾਂ

Pritpal Kaur

ਜੰਮੂ ਕਸ਼ਮੀਰ: ਰਾਜੌਰੀ ਦੇ ਹਸਪਤਾਲ ’ਚ ਅੱਗ ਲੱਗੀ

On Punjab

ਮਹਾਰਾਸ਼ਟਰ ਦੇ ਡਿਪਟੀ ਸਪੀਕਰ ਨੇ ਮੰਤਰਾਲਾ ਦੀ ਤੀਜੀ ਮੰਜ਼ਿਲ ਤੋਂ ਮਾਰੀ, ਸੁਰੱਖਿਆ ਪ੍ਰਬੰਧਾਂ ਕਾਰਨ ਬਚੀ ਜਾਨ ਕਬਾਇਲੀ ਭਾਈਚਾਰੇ ਦੇ ਚੁਣੇ ਹੋਏ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਇੱਕ ਸਮੂਹ ਨੇ ਸ਼ੁੱਕਰਵਾਰ ਨੂੰ ਰਾਜ ਸਰਕਾਰ ਦੇ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਹ ਸਾਰੇ ਪੇਸਾ ਐਕਟ ਤਹਿਤ ਆਦਿਵਾਸੀ ਨੌਜਵਾਨਾਂ ਦੀ ਭਰਤੀ ‘ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ।

On Punjab