PreetNama
ਸਮਾਜ/Socialਖਬਰਾਂ/Newsਖਾਸ-ਖਬਰਾਂ/Important Newsਰਾਜਨੀਤੀ/Politics

ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ’ਤੇ ਸੁਣਵਾਈ 21 ਮਾਰਚ ਨੂੰ

ਨਵੀਂ ਦਿੱਲੀ-ਦਿੱਲੀ ਹਾਈ ਕੋਰਟ ਵੱਲੋਂ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਜ਼ਮਾਨਤ ਵਿਰੁੱਧ ਈਡੀ ਦੀ ਪਟੀਸ਼ਨ ’ਤੇ 21 ਮਾਰਚ ਨੂੰ ਸੁਣਵਾਈ ਕੀਤੀ ਜਾਵੇਗੀ। ਜਸਟਿਸ ਵਿਕਾਸ ਮਹਾਜਨ ਨੇ ਈਡੀ ਤਰਫ਼ੋਂ ਪੇਸ਼ ਹੋਏ ਵਕੀਲ ਦੀ ਬੇਨਤੀ ’ਤੇ ਸ਼ੁੱਕਰਵਾਰ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਕੇਜਰੀਵਾਲ ਦੇ ਵਕੀਲ ਨੇ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਈਡੀ ਨੇ ਪਿਛਲੇ ਕਈ ਮਹੀਨਿਆਂ ਦੌਰਾਨ ਵਿੱਚ ਵਾਰ-ਵਾਰ ਤਰੀਕਾਂ ਲਈਆਂ ਹਨ। ਉਨ੍ਹਾਂ ਅਦਾਲਤ ਨੂੰ ਮਾਮਲੇ ਦੀ ਸੁਣਵਾਈ ਕਰਨ ਅਤੇ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਦੇਣ ਦੀ ਅਪੀਲ ਕਰਦਿਆਂ ਕਿਹਾ, ‘‘ਭ੍ਰਿਸ਼ਟਾਚਾਰ ਮਾਮਲੇ ਵਿੱਚ ਹੋਰ ਮੁਲਜ਼ਮਾਂ ਨੂੰ ਜ਼ਮਾਨਤਾਂ ਮਿਲ ਚੁੱਕੀਆਂ ਹਨ। ਮੇਰੇ ਮੁਵੱਕਿਲ ’ਤੇ ਇਹ ਤਲਵਾਰ ਕਿਉਂ ਲਟਕ ਰਹੀ ਹੈ?’’

Related posts

ਰੂਸ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਪੂਰੀ ਕੈਬਨਿਟ ਨਾਲ ਅਸਤੀਫਾ

On Punjab

ਬਿਨਾਂ ਇੱਟ ਤੇ ਰੇਤਾ-ਸੀਮੈਂਟ ਬਣ ਰਹੇ ਘਰ, ਪੀਐੱਮ ਨੇ ਦੇਸ਼ ਦੇ ਛੇ ਸਥਾਨਾਂ ’ਤੇ ਹੋ ਰਹੇ ਨਿਰਮਾਣ ਕਾਰਜਾਂ ਦਾ ਡ੍ਰੋਨ ਰਾਹੀਂ ਕੀਤਾ ਮੁਆਇਨਾ

On Punjab

ਪੋਕਸੋ ਕੇਸ: ਜਬਰ ਜਨਾਹ ਕਾਰਨ 14 ਸਾਲਾ ਬੱਚੀ ਹੋਈ ਗਰਭਵਤੀ, ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

On Punjab