74.16 F
New York, US
September 6, 2026
PreetNama
ਸਮਾਜ/Socialਖਾਸ-ਖਬਰਾਂ/Important Newsਰਾਜਨੀਤੀ/Politics

ਕੇਦਾਰਨਾਥ ਮੰਦਰ ਦੇ ਪ੍ਰਬੰਧਾਂ ਬਾਰੇ ‘ਗਲਤ ਅਫਵਾਹ’ ਫੈਲਾਉਣ ਵਾਲੀ ਵੀਡੀਓ ‘ਤੇ ਪੁਲੀਸ ਦਾ ਐਕਸ਼ਨ

ਉੱਤਰਾਖੰਡ- ਸੋਸ਼ਲ ਮੀਡੀਆ ‘ਤੇ ਕੇਦਾਰਨਾਥ ਮੰਦਰ ਵਿੱਚ ਦਰਸ਼ਨਾਂ ਦੇ ਪ੍ਰਬੰਧਾਂ ‘ਚ ਬੇਨਿਯਮੀਆਂ ਦਾ ਦਾਅਵਾ ਕਰਨ ਵਾਲੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉੱਤਰਾਖੰਡ ਪੁਲੀਸ ਨੇ ਵੀਰਵਾਰ ਨੂੰ ਐੱਫ ਆਈ ਆਰ ਦਰਜ ਕੀਤੀ ਹੈ। ਅਧਿਕਾਰੀਆਂ ਮੁਤਾਬਕ, ਰੁਦਰਪ੍ਰਯਾਗ ਜ਼ਿਲ੍ਹੇ ਵਿੱਚ ਰੁਟੀਨ ਸੋਸ਼ਲ ਮੀਡੀਆ ਦੀ ਨਿਗਰਾਨੀ ਦੌਰਾਨ ਇਸ ਵੀਡੀਓ ਦਾ ਪਤਾ ਲੱਗਿਆ ਸੀ। ਵੀਡੀਓ ਵਿੱਚ ਚਾਰ ਧਾਮ ਯਾਤਰਾ ਬਾਰੇ ਇਹ ਗਲਤ ਅਫਵਾਹ ਫੈਲਾਈ ਜਾ ਰਹੀ ਸੀ ਕਿ ਕੇਦਾਰਨਾਥ ਮੰਦਰ ਵਿੱਚ ਸ਼ਰਧਾਲੂਆਂ ਨੂੰ ਦਰਸ਼ਨ ਨਹੀਂ ਕਰਨ ਦਿੱਤੇ ਜਾ ਰਹੇ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੋਨਪ੍ਰਯਾਗ ਥਾਣੇ ਵਿੱਚ ਦੋਸ਼ੀ ਵਿਅਕਤੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਇਸ ਦੇ ਨਾਲ ਹੀ 4 ਤੋਂ 5 ਹੋਰ ਸ਼ੱਕੀ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਿੰਮੇਵਾਰ

ਸੂਬਾ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਚਾਰ ਧਾਮ ਯਾਤਰਾ ਨਾਲ ਸਬੰਧਤ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ ਅਤੇ ਸ਼ਰਧਾਲੂ ਬੜੇ ਆਰਾਮ ਨਾਲ ਦਰਸ਼ਨ ਕਰ ਰਹੇ ਹਨ। ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਜਾਣਕਾਰੀ, ਅਫਵਾਹ ਜਾਂ ਗਲਤ ਪ੍ਰਚਾਰ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੋਸ਼ਲ ਮੀਡੀਆ ‘ਤੇ ਚੌਵੀ ਘੰਟੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਫਵਾਹਾਂ ਫੈਲਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 21 ਅਪਰੈਲ ਨੂੰ ਰੁਦਰਪ੍ਰਯਾਗ ਪ੍ਰਸ਼ਾਸਨ ਨੇ ਕੇਦਾਰਨਾਥ ਧਾਮ ਦੀ ਮਰਯਾਦਾ ਅਤੇ ਵਿਵਸਥਾ ਬਣਾਈ ਰੱਖਣ ਲਈ ਮੰਦਰ ਦੇ ਅੰਦਰ ਮੋਬਾਈਲ ਫੋਨ, ਡਰੋਨ ਅਤੇ ਵੀਡੀਓਗ੍ਰਾਫੀ ਕਰਨ ‘ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ। ਰੁਦਰਪ੍ਰਯਾਗ ਦੀ ਐੱਸ ਪੀ ਨਿਹਾਰਿਕਾ ਤੋਮਰ ਨੇ ਪਹਿਲਾਂ ਹੀ ਸਾਫ਼ ਕਰ ਦਿੱਤਾ ਸੀ ਕਿ ਮੰਦਰ ਦੇ ਅੰਦਰ ਵੀਡੀਓ ਬਣਾਉਣ ਲਈ ਮੋਬਾਈਲ, ਡਰੋਨ ਜਾਂ ਕਿਸੇ ਵੀ ਤਰ੍ਹਾਂ ਦੇ ਕੈਮਰੇ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

Related posts

ਦੁਨੀਆ ਭਰ ‘ਚ ਕੋਰੋਨਾ ਸੰਕਰਮਿਤਾਂ ਦਾ ਅੰਕੜਾ ਵਧਣਾ ਜਾਰੀ, ਮੌਤਾਂ ਦੀ ਗਿਣਤੀ ‘ਚ ਗਿਰਾਵਟ

On Punjab

ਕੈਨੇਡਾ ਦੇ ਸਡ਼ਕ ਹਾਦਸੇ ’ਚ ਜ਼ਖ਼ਮੀ ਹੋਏ ਦੋ ਭਾਰਤੀ ਵਿਦਿਆਰਥੀ ਹੁਣ ਖ਼ਤਰੇ ਤੋਂ ਬਾਹਰ

On Punjab

Parliament Monsoon Session: ਸਦਨ ’ਚ ਹੰਗਾਮਾ ਬਰਕਰਾਰ, ਲੋਕਸਭਾ ਤੇ ਰਾਜਸਭਾ ਦੀ ਕਾਰਵਾਈ ਮੁਲਤਵੀ

On Punjab