PreetNama
ਖਾਸ-ਖਬਰਾਂ/Important News

ਕੈਨੇਡਾ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਲੁਧਿਆਣਾ: ਕੈਨੇਡਾ ਦੇ ਸ਼ਹਿਰ ਵੈਨਕੂਵਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ’ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਮਾਛੀਵਾੜਾ ਨਾਲ ਸਬੰਧਤ 21 ਸਾਲਾ ਗਿਆਨ ਸਿੰਘ ਵਜੋਂ ਹੋਈ ਹੈ ਜਦਕਿ ਦੂਜਾ ਨੌਜਵਾਨ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਸੀ।


ਮਾਛੀਵਾੜਾ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਗੁਰਭਗਤ ਸਿੰਘ ਨਾਮਧਾਰੀ ਦਾ ਪੁੱਤਰ ਗਿਆਨ ਸਿੰਘ ਕੈਨੇਡਾ ਵਿੱਚ ਮਕੈਨੀਕਲ ਇੰਜਨੀਅਰਿੰਗ ਦੀ ਪੜ੍ਹਾਈ ਕਰਦਾ ਸੀ ਤੇ ਵੈਨਕੂਵਰ ਰਹਿੰਦਾ ਸੀ। ਕੱਲ੍ਹ ਉਹ ਆਪਣੇ ਦੋਸਤ ਨਾਲ ਕਾਰ ਵਿੱਚ ਸਵਾਰ ਹੋ ਕੇ ਘੁੰਮਣ ਗਿਆ ਸੀ।

ਵਾਪਸੀ ’ਤੇ ਉਨ੍ਹਾਂ ਦੀ ਕਾਰ ਦੀ ਇੱਕ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਗਿਆਨ ਸਿੰਘ ਨਾਮਧਾਰੀ ਤੇ ਉਸ ਦੇ ਦੋਸਤ ਦੀ ਮੌਤ ਹੋ ਗਈ।

Related posts

ਪਾਕਿ ਕਪਤਾਨ ‘ਤੇ ਮਹਿਲਾ ਨੇ ਲਾਏ ਗੰਭੀਰ ਇਲਜ਼ਾਮ, 10 ਸਾਲ ਕਰਦਾ ਰਿਹਾ ਜਿਨਸੀ ਸ਼ੋਸ਼ਣ

On Punjab

ਲੰਡਨ ‘ਚ ਫਸੇ 326 ਯਾਤਰੀ ਏਅਰ ਇੰਡੀਆ ਦੀ ਫਲਾਈਟ ਤੋਂ ਪਹੁੰਚੇ ਬੈਂਗਲੁਰੂ

On Punjab

ਜਦੋਂ ਸਿੱਖ ਦੀ ਦਸਤਾਰ ਨੇ ਬਚਾਈ ਮਹਿਲਾ ਦੀ ਜਾਨ

On Punjab