PreetNama
ਖਬਰਾਂ/Newsਖਾਸ-ਖਬਰਾਂ/Important News

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਅੰਮ੍ਰਿਤਸਰ: ਅਜਨਾਲਾ ਨੇੜਲੇ ਪਿੰਡ ਸੈਂਸਰਾ ਕਲਾਂ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਉਹ ਢਾਈ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ । ਜਿਸਦੀ ਬੀਤੇ ਦਿਨ ਇੱਕ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ । ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਦਕਪਾਲ ਪੁੱਤਰ ਜਗਜੀਤ ਸਿੰਘ ਢਾਈ ਸਾਲ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਪੜ੍ਹਾਈ ਲਈ ਗਿਆ ਸੀ ।ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਿਦਕਪਾਲ ਸਰੀ ਵੱਲੋਂ ਟਰਾਲਾ ਲੈ ਕੇ ਆ ਰਿਹਾ ਸੀ ਕਿ ਰਸਤੇ ਵਿੱਚ ਵਾਪਰੇ ਸੜਕ ਹਾਦਸੇ ਕਾਰਨ ਟਰਾਲੇ ਨੂੰ ਅੱਗ ਲੱਗ ਗਈ, ਜਿਸ ਦੌਰਾਨ ਉਸ ਦੀ ਮੌਤ ਹੋ ਗਈ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਤੇ ਭਾਰਤ ਸਰਕਾਰ ਨੂੰ ਸਿਦਕਪਾਲ ਦੀ ਲਾਸ਼ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ ।ਇਸ ਸਬੰਧੀ ਮ੍ਰਿਤਕ ਨੌਜਵਾਨ ਸਿਦਕਪਾਲ ਸਿੰਘ ਦੇ ਚਾਚੇ ਤੇ ਪਿੰਡ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਿਦਕਪਾਲ ਢਾਈ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜੇ ‘ਤੇ ਗਿਆ ਸੀ । ਉਨ੍ਹਾਂ ਦੱਸਿਆ ਕਿ ਦੋ ਮਹੀਨੇ ਪਹਿਲਾਂ ਹੀ ਉਸ ਦੀ ਪੜ੍ਹਾਈ ਪੂਰੀ ਹੋਈ ਸੀ ਤੇ ਜਿਸ ਤੋਂ ਬਾਅਦ ਉਹ ਟਰੱਕ ‘ਤੇ ਡਰਾਈਵਰੀ ਕਾਰਨ ਲੱਗ ਗਿਆ ਸੀ ।

Related posts

ਯਮੁਨਾ ਪ੍ਰਦੂਸ਼ਣ: ਮਾਲੀਵਾਲ ਵੱਲੋਂ ਕੇਜਰੀਵਾਲ ਦੀ ਰਿਹਾਇਸ਼ ਅੱਗੇ ਮੁਜ਼ਾਹਰਾ

On Punjab

ਪੀ ਯੂ: ਤਿਵਾੜੀ ਉਪ ਰਾਸ਼ਟਰਪਤੀ ਨੂੰ ਮਿਲੇ

On Punjab

ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਮੁਅੱਤਲ, ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ’ਚ ਭਾਰੀ ਪੁਲੀਸ ਫੋਰਸ ਤਾਇਨਾਤ

On Punjab